June 17, 2026, 7:30 am
----------- Advertisement -----------
HomeNewsBreaking Newsਦੱਖਣੀ ਅਫਰੀਕਾ ਨੇ ਰਚਿਆ ਇਤਿਹਾਸ: ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ 'ਚ...

ਦੱਖਣੀ ਅਫਰੀਕਾ ਨੇ ਰਚਿਆ ਇਤਿਹਾਸ: ਪਹਿਲੀ ਵਾਰ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ

Published on

----------- Advertisement -----------
  • ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾਇਆ
  • ਹੁਣ ਫਾਈਨਲ ‘ਚ ਭਾਰਤ ਜਾਂ ਇੰਗਲੈਂਡ ਨਾਲ ਹੋਵੇਗਾ ਸਾਹਮਣਾ

ਨਵੀਂ ਦਿੱਲੀ, 27 ਜੂਨ 2024 – ਟੀ-20 ਵਿਸ਼ਵ ਕੱਪ 2024 ਦੇ ਪਹਿਲੇ ਸੈਮੀਫਾਈਨਲ ‘ਚ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਨਾਲ ਦੱਖਣੀ ਅਫਰੀਕਾ ਪਹਿਲੀ ਵਾਰ ਫਾਈਨਲ ‘ਚ ਪਹੁੰਚਿਆ ਹੈ ਅਤੇ ਇਸ ਵਿਸ਼ਵ ਕੱਪ ‘ਚ ਅਫਗਾਨਿਸਤਾਨ ਦਾ ਸਫਰ ਇੱਥੇ ਹੀ ਖਤਮ ਹੋ ਗਿਆ।

ਤ੍ਰਿਨੀਦਾਦ ਅਤੇ ਟੋਬੈਗੋ ਦੇ ਬ੍ਰਾਇਨ ਲਾਰਾ ਸਟੇਡੀਅਮ ਵਿੱਚ ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਸਿਰਫ਼ 11.5 ਓਵਰਾਂ ‘ਚ 56 ਦੌੜਾਂ ‘ਤੇ ਸਿਮਟ ਗਈ। ਜਵਾਬ ‘ਚ ਦੱਖਣੀ ਅਫਰੀਕਾ ਨੇ 8.5 ਓਵਰਾਂ ‘ਚ 1 ਵਿਕਟ ਗੁਆ ਕੇ ਟੀਚਾ ਹਾਸਲ ਕਰ ਲਿਆ।

ਇਹ ਟੀ-20 ਅੰਤਰਰਾਸ਼ਟਰੀ ਵਿੱਚ ਅਫਗਾਨਿਸਤਾਨ ਦਾ ਸਭ ਤੋਂ ਛੋਟਾ ਟੋਟਲ ਹੈ। ਇਸ ਟੀਮ ਦਾ ਪਿਛਲਾ ਸਭ ਤੋਂ ਘੱਟ ਟੀਮ ਸਕੋਰ 72 ਦੌੜਾਂ ਸੀ, ਜੋ 2014 ਟੀ-20 ਵਿਸ਼ਵ ਕੱਪ ਵਿੱਚ ਬੰਗਲਾਦੇਸ਼ ਵਿਰੁੱਧ ਬਣਾਇਆ ਗਿਆ ਸੀ।

ਅਫਗਾਨਿਸਤਾਨ ਦਾ ਕੋਈ ਵੀ ਬੱਲੇਬਾਜ਼ ਵੱਡੀ ਪਾਰੀ ਨਹੀਂ ਖੇਡ ਸਕਿਆ। ਅਜ਼ਮਤੁੱਲਾ ਉਮਰਜ਼ਈ ਨੇ ਸਭ ਤੋਂ ਵੱਧ 10 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਕੋਈ ਵੀ ਖਿਡਾਰੀ ਦੋਹਰਾ ਅੰਕੜਾ ਵੀ ਪਾਰ ਨਹੀਂ ਕਰ ਸਕਿਆ। ਦੱਖਣੀ ਅਫਰੀਕਾ ਵੱਲੋਂ ਮਾਰਕੋ ਜਾਨਸਨ ਅਤੇ ਤਬਰੇਜ਼ ਸ਼ਮਸੀ ਨੇ 3-3 ਵਿਕਟਾਂ ਲਈਆਂ। ਕਾਗਿਸੋ ਰਬਾਡਾ ਅਤੇ ਐਨਰਿਕ ਨੌਰਟਿਆ ਨੇ 2-2 ਵਿਕਟਾਂ ਲਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...