ਕੇਪਟਾਊਨ: ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤੀਜਾ ਅਤੇ ਆਖਰੀ ਟੈਸਟ ਮੈਚ ਕੇਪਟਾਊਨ ‘ਚ ਖੇਡਿਆ ਗਿਆ। ਮੈਚ ‘ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾਇਆ। ਪਹਿਲੇ ਦਿਨ ਕਪਤਾਨ ਵਿਰਾਟ ਕੋਹਲੀ ਦੀਆਂ 79 ਦੌੜਾਂ ਦੇ ਦਮ ‘ਤੇ ਭਾਰਤੀ ਟੀਮ ਨੇ ਆਪਣੀ ਪਹਿਲੀ ਪਾਰੀ ‘ਚ 223 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਇਸ ਦੇ ਜਵਾਬ ‘ਚ ਆਪਣੀ ਦੀ ਪਹਿਲੀ ਪਾਰੀ 210 ਦੌੜਾਂ ‘ਤੇ ਢੇਰ ਹੋ ਗਈ ਤੇ ਭਾਰਤ ਨੂੰ 13 ਦੌੜਾਂ ਦੀ ਬੜ੍ਹਤ ਮਿਲੀ ਸੀ।
ਇਸ ਦੌਰਾਨ ਬੁਮਾਰਹ ਨੇ ਇਸ ਪਾਰੀ ‘ਚ 42 ਦੌੜਾਂ ਦੇ ਕੇ 5 ਵਿਕਟਾਂ ਹਾਸਲ ਕੀਤੀਆਂ ਸਨ। ਇਸ ਦੇ ਜਵਾਬ ‘ਚ ਦੱਖਣੀ ਅਫ਼ਰੀਕਾ ਨੇ ਭਾਰਤ ਖ਼ਿਲਾਫ਼ ਆਪਣੀ ਪਹਿਲ ਪਾਰੀ ‘ਚ 10 ਵਿਕਟਾਂ ਦੇ ਨੁਕਸਾਨ ‘ਤੇ 210 ਦੌੜਾਂ ਬਣਾਈਆਂ ਸਨ। ਦੂਜੀ ਪਾਰੀ ਵਿਚ ਭਾਰਤੀ ਟੀਮ 198 ਦੌੜਾਂ ‘ਤੇ ਢੇਰ ਹੋ ਗਈ ਅਤੇ ਦੱਖਣੀ ਅਫਰੀਕਾ ਨੂੰ 212 ਦੌੜਾਂ ਦਾ ਟੀਚਾ ਦਿੱਤਾ। ਇਸ ਪਾਰੀ ਵਿਚ ਭਾਰਤ ਦੇ ਵਿਕਟਕੀਪਰ ਰਿਸ਼ਭ ਪੰਤ ਨੇ ਧਮਾਕੇਦਾਰ ਪਾਰੀ ਖੇਡਦੇ ਹੋਏ ਅਜੇਤੂ ਸੈਂਕੜਾ ਲਗਾਇਆ। ਇਸ ਦੇ ਜਵਾਬ ‘ਚ ਦੱਖਣੀ ਅਫਰੀਕਾ ਨੇ 3 ਵਿਕਟਾਂ ਗੁਆ ਕੇ ਜਿੱਤ ਹਾਸਲ ਕਰਦੇ ਹੋਏ ਸੀਰੀਜ਼ ਆਪਣੇ ਨਾਮ ਕਰ ਲਈ।












