November 14, 2026, 9:42 pm
----------- Advertisement -----------
HomeNewsBreaking Newsਕਬੱਡੀ ਖਿਡਾਰੀ ਸੰਦੀਪ ਨੂੰ ਲੱਗੀਆਂ 20 ਗੋਲੀਆਂ, ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ...

ਕਬੱਡੀ ਖਿਡਾਰੀ ਸੰਦੀਪ ਨੂੰ ਲੱਗੀਆਂ 20 ਗੋਲੀਆਂ, ਲਾਰੈਂਸ ਬਿਸ਼ਨੋਈ ਗਰੁੱਪ ਨੇ ਲਈ ਜ਼ਿੰਮੇਵਾਰੀ, ਪੁੱਛਗਿੱਛ ਲਈ ਤਿਹਾੜ ਪਹੁੰਚੀ ਵਿਸ਼ੇਸ਼ ਟੀਮ

Published on

----------- Advertisement -----------

ਜਲੰਧਰ, 15 ਮਾਰਚ 2022 – ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਦੇ ਜਲੰਧਰ ਵਿੱਚ ਇੱਕ ਟੂਰਨਾਮੈਂਟ ਦੌਰਾਨ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਬਾਅਦ ਵਿਸ਼ੇਸ਼ ਟੀਮ ਪੁੱਛਗਿੱਛ ਲਈ ਤਿਹਾੜ ਜੇਲ੍ਹ ਗਈ ਹੈ। ਟੀਮ ਗੈਂਗਸਟਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਦਿੱਲੀ ਪੁਲਿਸ ਵੀ ਇਸ ਜਾਂਚ ਵਿੱਚ ਜੁੱਟ ਗਈ ਹੈ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਨਕੋਦਰ ਦੇ ਪਿੰਡ ਮੱਲੀਆਂ ਕਲਾਂ ‘ਚ ਮੈਚ ਦੌਰਾਨ ਹੋਈ ਤਕਰਾਰ ਤੋਂ ਬਾਅਦ ਇਹ ਘਟਨਾ ਵਾਪਰੀ ਸੀ। ਟੂਰਨਾਮੈਂਟ ਦੌਰਾਨ ਹੀ ਸੰਦੀਪ ਸਿੰਘ ਨੰਗਲ ਆਪਣੇ ਕੁਝ ਦੋਸਤਾਂ ਨੂੰ ਛੱਡ ਸਟੇਡੀਅਮ ਤੋਂ ਬਾਹਰ ਆਇਆ। ਇਸ ਦੌਰਾਨ ਹਥਿਆਰਬੰਦ ਹਮਲਾਵਰਾਂ ਨੇ ਉਨ੍ਹਾਂ ‘ਤੇ 20 ਦੇ ਕਰੀਬ ਗੋਲੀਆਂ ਚਲਾਈਆਂ। ਸੰਦੀਪ ਜ਼ਮੀਨ ‘ਤੇ ਡਿੱਗ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਗੋਲੀ ਲੱਗਣ ਤੋਂ ਬਾਅਦ ਪ੍ਰਬੰਧਕ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਚਸ਼ਮਦੀਦਾਂ ਮੁਤਾਬਕ- ਹਮਲਾਵਰ ਸਫੇਦ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ ‘ਤੇ ਗੋਲੀਆਂ ਚਲਾਈਆਂ ਅਤੇ ਫਿਰ ਉਸੇ ਕਾਰ ‘ਚ ਫਰਾਰ ਹੋ ਗਏ।

ਇਸ ਘਟਨਾ ਤੋਂ ਬਾਅਦ ਜ਼ਖਮੀ ਸੰਦੀਪ ਨੰਗਲ ਦੀ ਵੀਡੀਓ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ‘ਚ ਲੋਕ ਜ਼ਖਮੀ ਕਬੱਡੀ ਖਿਡਾਰੀ ਨੂੰ ਚੁੱਕ ਕੇ ਹੋਰਾਂ ਨੂੰ ਮਦਦ ਲਈ ਕਹਿੰਦੇ ਨਜ਼ਰ ਆ ਰਹੇ ਹਨ। ਖਿਡਾਰੀ ਨੂੰ ਕਾਰ ਰਾਹੀਂ ਹਸਪਤਾਲ ਲਿਜਾਇਆ ਗਿਆ। ਪਰ ਜ਼ਿਆਦਾ ਖੂਨ ਵਹਿਣ ਕਾਰਨ ਸੰਦੀਪ ਦੀ ਰਸਤੇ ਵਿਚ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਮੌਕੇ ‘ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕੇ ਮੈਚ ਦੌਰਾਨ ਸੰਦੀਪ ਦੀ ਕਿਸੇ ਨਾਲ ਬਹਿਸ ਹੋ ਗਈ ਸੀ। ਇਸ ਤੋਂ ਬਾਅਦ ਪ੍ਰਬੰਧਕਾਂ ਅਤੇ ਕੁਝ ਲੋਕਾਂ ਨੇ ਦਖਲ ਦਿੱਤਾ। ਝਗੜੇ ਤੋਂ ਥੋੜ੍ਹੀ ਦੇਰ ਬਾਅਦ ਕਾਰ ਸਵਾਰਾਂ ਨੇ ਉੱਥੇ ਪਹੁੰਚ ਕੇ ਸੰਦੀਪ ਦਾ ਕਤਲ ਕਰ ਦਿੱਤਾ।

ਟੂਰਨਾਮੈਂਟ ਦੌਰਾਨ ਜਿਵੇਂ ਹੀ ਸਵਿਫਟ ਕਾਰ ‘ਚ ਸਵਾਰ ਲੋਕਾਂ ਨੇ ਗੋਲੀਆਂ ਚਲਾ ਦਿੱਤੀਆਂ ਤਾਂ ਭਗਦੜ ਮੱਚ ਗਈ। ਲੋਕ ਮੈਦਾਨ ਤੋਂ ਬਾਹਰ ਭੱਜਣ ਲੱਗੇ। ਜਦੋਂ ਹਮਲਾਵਰ ਆਪਣੀ ਗੱਡੀ ਵਿੱਚ ਭੱਜ ਗਏ ਤਾਂ ਉਨ੍ਹਾਂ ਦੇਖਿਆ ਕਿ ਸੰਦੀਪ ਦੇ ਸਿਰ ਵਿੱਚ ਗੋਲੀ ਲੱਗੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਦੋ ਹੋਰ ਲੋਕ ਵੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਏ। ਇਸ ਘਟਨਾ ਤੋਂ ਤੁਰੰਤ ਬਾਅਦ ਟੂਰਨਾਮੈਂਟ ਨੂੰ ਰੱਦ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...