August 2, 2026, 5:20 am
----------- Advertisement -----------
HomeNewsLatest Newsਪੈਰਿਸ ਓਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੇ Swapnil Kusale ਨੂੰ ਮਿਲਿਆ...

ਪੈਰਿਸ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੇ Swapnil Kusale ਨੂੰ ਮਿਲਿਆ ਵੱਡਾ ਤੋਹਫ਼ਾ !

Published on

----------- Advertisement -----------

ਪੈਰਿਸ ਓਲੰਪਿਕ ‘ਚ ਭਾਰਤ ਦੇ ਹੁਣ 3 ਮੈਡਲ ਹੋ ਗਏ ਹਨ। ਤੀਜਾ ਤਮਗਾ ਸਵਪਨਿਲ ਕੁਸਲੇ ਨੇ ਜਿੱਤਿਆ। ਸਵਪਨਿਲ ਨੇ 50 ਮੀਟਰ ਰਾਈਫਲ ਥ੍ਰੀ ਪੋਜੀਸ਼ਨ ‘ਚ ਕਾਂਸੀ ਦਾ ਤਗਮਾ ਜਿੱਤਿਆ। ਉਨ੍ਹਾਂ ਦੀ ਜਿੱਤ ਨਾਲ ਪੂਰੇ ਦੇਸ਼ ‘ਚ ਖੁਸ਼ੀ ਦੀ ਲਹਿਰ ਹੈ। ਇਸ ਸਮੇਂ ਉਨ੍ਹਾਂ ਦਾ ਨਾਂ ਸਾਰਿਆਂ ਦੇ ਬੁੱਲਾਂ ‘ਤੇ ਹੈ। ਸਵਪਨਿਲ ਨੇ ਖੁਦ ਨੂੰ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਦਾ ਫੈਨ ਦੱਸਿਆ ਹੈ। ਧੋਨੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਟਿਕਟ ਕੁਲੈਕਟਰ ਦੇ ਤੌਰ ‘ਤੇ ਕੀਤੀ ਸੀ ਅਤੇ ਸਵਪਨਿਲ ਇਸ ਸਮੇਂ ਮੱਧ ਰੇਲਵੇ ਵਿੱਚ ਟੀਸੀ ਵਜੋਂ ਕੰਮ ਕਰਦਾ ਹੈ। ਹੁਣ ਉਸ ਦੀ ਤਮਗਾ ਜਿੱਤ ਦਾ ਜਸ਼ਨ ਮਨਾਉਣ ਲਈ ਰੇਲਵੇ ਨੇ ਉਸ ਨੂੰ ਵੱਡਾ ਤੋਹਫਾ ਦਿੱਤਾ ਹੈ।

ਭਾਰਤੀ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਫਾਈਨਲ ਵਿੱਚ 451.4 ਦਾ ਸਕੋਰ ਬਣਾਇਆ ਸੀ। ਇਸ ਦੀ ਮਦਦ ਨਾਲ ਉਹ ਤੀਜੇ ਸਥਾਨ ‘ਤੇ ਰਿਹਾ ਅਤੇ ਤਮਗਾ ਜਿੱਤਣ ‘ਚ ਸਫਲ ਰਿਹਾ। ਸਵਪਨਿਲ ਪਹਿਲੀ ਵਾਰ ਓਲੰਪਿਕ ਵਿੱਚ ਹਿੱਸਾ ਲੈ ਰਿਹਾ ਸੀ ਅਤੇ ਉਸ ਨੇ ਇਸ ਵਿੱਚ ਆਪਣਾ ਪਹਿਲਾ ਤਗ਼ਮਾ ਜਿੱਤਿਆ ਸੀ। ਉਸਦੀ ਕਾਮਯਾਬੀ ਨੂੰ ਦੇਖਦੇ ਹੋਏ ਕੇਂਦਰੀ ਰੇਲਵੇ ਦੇ ਜਨਰਲ ਮੈਨੇਜਰ ਰਾਮਕਰਨ ਯਾਦਵ ਨੇ ਸਵਪਨਿਲ ਨੂੰ ਅਧਿਕਾਰੀ ਬਣਾਉਣ ਦਾ ਐਲਾਨ ਕੀਤਾ ਹੈ। ਦੇਸ਼ ਅਤੇ ਰੇਲਵੇ ਦਾ ਨਾਮ ਰੌਸ਼ਨ ਕਰਨ ਲਈ ਉਨ੍ਹਾਂ ਨੂੰ ਟੀ.ਸੀ ਦੇ ਅਹੁਦੇ ਤੋਂ ਤਰੱਕੀ ਦੇ ਕੇ ‘ਆਫੀਸਰ ਆਨ ਸਪੈਸ਼ਲ ਡਿਊਟੀ’ ਯਾਨੀ ਓਐਸਡੀ ਬਣਾਇਆ ਜਾਵੇਗਾ।

ਜਨਰਲ ਮੈਨੇਜਰ ਰਾਮਕਰਨ ਯਾਦਵ ਨੇ ਕਿਹਾ ਕਿ ਇਹ ਕੇਂਦਰੀ ਰੇਲਵੇ ਅਤੇ ਉਨ੍ਹਾਂ ਦੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਇਸ ਲਈ ਇਹ ਫੈਸਲਾ ਲਿਆ ਗਿਆ ਹੈ। ਉਥੇ ਹੀ ਸਵਪਨਿਲ ਨੇ ਜਿੱਤ ਤੋਂ ਬਾਅਦ ਰੇਲਵੇ ਦੀ ਤਾਰੀਫ ਕੀਤੀ ਹੈ। ਉਸਨੇ ਖੁਲਾਸਾ ਕੀਤਾ ਕਿ ਉਹ ਰੇਲਵੇ ਦੇ ਕੰਮ ਲਈ ਨਹੀਂ ਜਾਂਦਾ ਹੈ। ਭਾਰਤੀ ਰੇਲਵੇ ਨੇ ਉਸ ਨੂੰ 365 ਦਿਨਾਂ ਦੀ ਛੁੱਟੀ ਦਿੱਤੀ ਹੈ ਤਾਂ ਜੋ ਉਹ ਦੇਸ਼ ਲਈ ਚੰਗਾ ਪ੍ਰਦਰਸ਼ਨ ਕਰ ਸਕੇ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀ ਸਵਪਨਿਲ ਕੁਸਲੇ ਦੇ ਪਰਿਵਾਰ ਨੂੰ ਫੋਨ ਕਰਕੇ ਵਧਾਈ ਦਿੱਤੀ। ਉਨ੍ਹਾਂ ਪਰਿਵਾਰ ਨਾਲ ਵਾਅਦਾ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੇ ਸੁਪਨੇ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇੰਨਾ ਹੀ ਨਹੀਂ ਉਨ੍ਹਾਂ ਨੇ 1 ਕਰੋੜ ਰੁਪਏ ਦੇ ਇਨਾਮ ਦਾ ਵੀ ਐਲਾਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...