ਇੰਗਲੈਂਡ ਨੇ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਸ਼ਨੀਵਾਰ ਨੂੰ ਸੁਪਰ-12 ਗਰੁੱਪ-1 ਦੇ ਮੈਚ ‘ਚ ਇੰਗਲੈਂਡ ਨੇ ਸ਼੍ਰੀਲੰਕਾ ਨੂੰ 4 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ 20 ਓਵਰਾਂ ‘ਚ 8 ਵਿਕਟਾਂ ‘ਤੇ 141 ਦੌੜਾਂ ਬਣਾਈਆਂ। ਜਵਾਬ ‘ਚ ਇੰਗਲੈਂਡ ਨੇ 19.4 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ।
ਇਸ ਦੇ ਨਾਲ ਹੀਆਸਟਰੇਲੀਆ ਦੀ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ। ਜੇਕਰ ਸ਼੍ਰੀਲੰਕਾ ਦੀ ਟੀਮ ਇਹ ਮੈਚ ਜਿੱਤ ਜਾਂਦੀ ਤਾਂ ਆਸਟ੍ਰੇਲੀਆ ਨੇ ਸੈਮੀਫਾਈਨਲ ‘ਚ ਪਹੁੰਚ ਜਾਣਾ ਸੀ ਪਰ ਅਜਿਹਾ ਨਹੀਂ ਹੋਇਆ।ਮੈਚ ‘ਚ ਸ਼੍ਰੀਲੰਕਾ ਦੇ ਕਪਤਾਨ ਦਾਸੁਨ ਸ਼ਨਾਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ, ਜੋ ਕਿ ਬਿਲਕੁੱਲ ਗਲਤ ਸਾਬਤ ਹੋਇਆ। ਸ੍ਰੀਲੰਕਾ ਲਈ ਸਿਰਫ਼ ਪਥੁਮ ਨਿਸਾਂਕਾ ਹੀ ਵੱਡੀ ਪਾਰੀ ਖੇਡ ਸਕੇ। ਉਸ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਦੌੜਾਂ ਬਣਾਉਣ ਲਈ ਕ੍ਰੀਜ਼ ‘ਤੇ ਨਹੀਂ ਟਿਕ ਸਕਿਆ। ਸ਼੍ਰੀਲੰਕਾ ਨੇ ਇੰਗਲੈਂਡ ਨੂੰ ਜਿੱਤਣ ਲਈ 142 ਦੌੜਾਂ ਦਾ ਟੀਚਾ ਦਿੱਤਾ, ਜਿਸ ਨੂੰ ਇੰਗਲੈਂਡ ਨੇ ਆਸਾਨੀ ਨਾਲ ਹਾਸਲ ਕਰ ਲਿਆ। ਇਸ ਜਿੱਤ ਦੇ ਨਾਲ ਹੀ ਇੰਗਲੈਂਡ ਦੀ ਟੀਮ ਨੇ ਸੈਮੀਫਾਈਨਲ ਲਈ ਕੁਆਲੀਫਾਈ ਕਰ ਲਿਆ ਅਤੇ ਆਸਟਰੇਲੀਆ ਨੂੰ ਨੈੱਟ-ਰਨਰੇਟ ‘ਚ ਪਿੱਛੇ ਰਹਿਣ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣਾ ਪਿਆ।












