July 18, 2026, 9:02 pm
----------- Advertisement -----------
HomeNewsLatest Newsਭਾਰਤ T20 ਵਿਸ਼ਵ ਕੱਪ ਤੋਂ ਹੋਇਆ ਬਾਹਰ, ਇੰਗਲੈਂਡ ਨੇ 10 ਵਿਕਟਾਂ ਨਾਲ...

ਭਾਰਤ T20 ਵਿਸ਼ਵ ਕੱਪ ਤੋਂ ਹੋਇਆ ਬਾਹਰ, ਇੰਗਲੈਂਡ ਨੇ 10 ਵਿਕਟਾਂ ਨਾਲ ਹਰਾਇਆ

Published on

----------- Advertisement -----------

ਟੀਮ ਇੰਡੀਆ ਟੀ-20 ਵਿਸ਼ਵ ਕੱਪ 2022 ਦੇ ਫਾਈਨਲ ‘ਚ ਨਹੀਂ ਪਹੁੰਚ ਸਕੀ। ਇੰਗਲੈਂਡ ਨੇ ਅੱਜ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਵੀਰਵਾਰ ਨੂੰ ਐਡੀਲੇਡ ‘ਚ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡਿਆ ਗਿਆ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਨੇ 20 ਓਵਰਾਂ ‘ਚ ਛੇ ਵਿਕਟਾਂ ‘ਤੇ 168 ਦੌੜਾਂ ਬਣਾਈਆਂ। ਜਵਾਬ ‘ਚ ਇੰਗਲੈਂਡ ਦੀ ਟੀਮ ਨੇ 16 ਓਵਰਾਂ ‘ਚ ਬਿਨਾਂ ਕੋਈ ਵਿਕਟ ਗੁਆਏ 170 ਦੌੜਾਂ ਬਣਾਈਆਂ। ਜੋਸ ਬਟਲਰ ਨੇ ਨਾਬਾਦ 80 ਅਤੇ ਐਲੇਕਸ ਹੇਲਸ ਨੇ ਨਾਬਾਦ 86 ਦੌੜਾਂ ਬਣਾਈਆਂ। ਟੀ-20 ਵਿਸ਼ਵ ਕੱਪ 2022 ਦਾ ਫਾਈਨਲ ਮੈਚ ਹੁਣ ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਖੇਡਿਆ ਜਾਵੇਗਾ।
ਦੱਸ ਦਈਏ ਕਿ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਖਿਲਾਫ 20 ਓਵਰਾਂ ‘ਚ 6 ਵਿਕਟਾਂ ‘ਤੇ 168 ਦੌੜਾਂ ਬਣਾਈਆਂ ਸਨ। ਟੀਮ ਇੰਡੀਆ ਵੱਲੋਂ ਹਾਰਦਿਕ ਪੰਡਯਾ ਨੇ ਸਭ ਤੋਂ ਵੱਧ 63 ਦੌੜਾਂ ਬਣਾਈਆਂ। ਉਸ ਨੇ 33 ਗੇਂਦਾਂ ਦੀ ਆਪਣੀ ਪਾਰੀ ਵਿੱਚ ਚਾਰ ਚੌਕੇ ਤੇ ਪੰਜ ਛੱਕੇ ਲਾਏ। ਹਾਰਦਿਕ ਆਖਰੀ ਗੇਂਦ ‘ਤੇ ਹਿੱਟ ਵਿਕਟ ‘ਤੇ ਆਊਟ ਹੋ ਗਏ। ਉਸ ਤੋਂ ਇਲਾਵਾ ਵਿਰਾਟ ਕੋਹਲੀ ਨੇ 40 ਗੇਂਦਾਂ ‘ਚ 50 ਦੌੜਾਂ ਦੀ ਪਾਰੀ ਖੇਡੀ। ਭਾਰਤ ਨੇ ਆਖਰੀ ਪੰਜ ਓਵਰਾਂ ਵਿੱਚ 68 ਦੌੜਾਂ ਬਣਾਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...