November 14, 2026, 11:13 pm
----------- Advertisement -----------
HomeNewsBreaking Newsਟੀ-20 ਵਿਸ਼ਵ ਕੱਪ ਫਾਈਨਲ: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਹੋਵੇਗੀ ਖ਼ਿਤਾਬੀ...

ਟੀ-20 ਵਿਸ਼ਵ ਕੱਪ ਫਾਈਨਲ: ਅੱਜ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਹੋਵੇਗੀ ਖ਼ਿਤਾਬੀ ਟੱਕਰ

Published on

----------- Advertisement -----------
  • ਟੀਮ ਇੰਡੀਆ ਕੋਲ 13 ਸਾਲ ਦੇ ਖਿਤਾਬੀ ਸੋਕੇ ਨੂੰ ਖਤਮ ਕਰਨ ਦਾ ਮੌਕਾ

ਨਵੀਂ ਦਿੱਲੀ, 29 ਜੂਨ 2024 – ਅੱਜ 29 ਜੂਨ ਨੂੰ ਟੀ-20 ਵਿਸ਼ਵ ਕੱਪ ਦੇ ਫਾਈਨਲ ਮੈਚ ‘ਚ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖ਼ਿਤਾਬੀ ਟੱਕਰ ਹੋਵੇਗੀ। ਭਾਰਤੀ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ ਹਰਾਉਣ ਲਈ ਮੈਦਾਨ ‘ਚ ਉਤਰੇਗੀ। ਅਜਿਹੇ ‘ਚ 13 ਸਾਲ ਬਾਅਦ ਭਾਰਤ ਕੋਲ ਇਤਿਹਾਸ ਰਚਣ ਦਾ ਮੌਕਾ ਹੋਵੇਗਾ। ਧਿਆਨ ਰਹੇ ਕਿ ਭਾਰਤੀ ਟੀਮ ਨੇ ਇਸ ਤੋਂ ਪਹਿਲਾਂ ਸਾਲ 2011 ‘ਚ ਇੱਕ ਦਿਨਾਂ ਵਿਸ਼ਵ ਕੱਪ ਜਿੱਤਿਆ ਸੀ, ਅਜਿਹੇ ‘ਚ ਉਸ ਕੋਲ 13 ਸਾਲ ਬਾਅਦ ਵਿਸ਼ਵ ਕੱਪ ਖਿਤਾਬ ਦਾ ਸੋਕਾ ਖਤਮ ਕਰਨ ਦਾ ਮੌਕਾ ਹੋਵੇਗਾ। ਇਸ ਦੇ ਨਾਲ ਹੀ ਭਾਰਤ ਨੇ 2007 ਵਿੱਚ ਪਹਿਲੀ ਵਾਰ ਟੀ-20 ਵਿਸ਼ਵ ਕੱਪ ਜਿੱਤਿਆ ਸੀ।

ਭਾਰਤੀ ਕ੍ਰਿਕਟ ਟੀਮ ਆਈਸੀਸੀ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਵਿੱਚ ਦੱਖਣੀ ਅਫਰੀਕਾ ਨਾਲ ਭਿੜ ਰਹੀ ਹੈ। ਖਾਸ ਗੱਲ ਇਹ ਹੈ ਕਿ ਦੱਖਣੀ ਅਫਰੀਕਾ ਦੀ ਟੀਮ ਪਹਿਲੀ ਵਾਰ ਕਿਸੇ ਵਿਸ਼ਵ ਕੱਪ ਦੇ ਫਾਈਨਲ ‘ਚ ਪਹੁੰਚੀ ਹੈ। 50 ਓਵਰਾਂ ਦਾ ਵਿਸ਼ਵ ਕੱਪ ਹੋਵੇ ਜਾਂ ਟੀ-20 ਵਿਸ਼ਵ ਕੱਪ, ਅਫ਼ਰੀਕੀ ਟੀਮ ਸੈਮੀਫਾਈਨਲ (1992, 1999, 2007, 2009, 2014, 2015 ਅਤੇ 2023) ਤੋਂ ਅੱਗੇ ਨਹੀਂ ਵਧ ਸਕੀ। ਹੁਣ ਇਹ ਮਿੱਥ ਟੁੱਟ ਗਈ ਹੈ। ਯਾਨੀ ਕਿ 32 ਸਾਲਾਂ ਬਾਅਦ ਇਹ ਟੀਮ ਸੈਮੀਫਾਈਨਲ ਦੀ ਲਾਲ ਲਕੀਰ ਪਾਰ ਕਰਕੇ ਫਾਈਨਲ ‘ਚ ਪਹੁੰਚੀ ਹੈ।

ਇਸ ਤੋਂ ਪਹਿਲਾਂ 27 ਜੂਨ (ਵੀਰਵਾਰ) ਨੂੰ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ਵਿੱਚ ਹੋਏ ਸੈਮੀਫਾਈਨਲ ਮੈਚ ਵਿੱਚ ਭਾਰਤ ਨੇ ਇੰਗਲੈਂਡ ਨੂੰ 68 ਦੌੜਾਂ ਨਾਲ ਹਰਾਇਆ ਸੀ। ਉਥੇ ਹੀ ਦੱਖਣੀ ਅਫਰੀਕਾ ਨੇ ਅਫਗਾਨਿਸਤਾਨ ਨੂੰ 9 ਵਿਕਟਾਂ ਨਾਲ ਹਰਾ ਕੇ ਫਾਈਨਲ ‘ਚ ਜਗ੍ਹਾ ਬਣਾਈ। ਟੀ-20 ਵਿਸ਼ਵ ਕੱਪ ਦਾ ਫਾਈਨਲ ਮੈਚ ਅੱਜ (29 ਜੂਨ) ਬ੍ਰਿਜਟਾਊਨ (ਬਾਰਬਾਡੋਸ) ਦੇ ਕੇਨਸਿੰਗਟਨ ਓਵਲ ਮੈਦਾਨ ‘ਤੇ ਹੋਵੇਗਾ। ਇਹ ਰਾਤ 8 ਵਜੇ (ਭਾਰਤੀ ਸਮੇਂ ਅਨੁਸਾਰ) ਤੋਂ ਪ੍ਰਸਾਰਿਤ ਕੀਤਾ ਜਾਵੇਗਾ।

ਭਾਰਤੀ ਟੀਮ ਨੇ ਆਖਰੀ ਵਾਰ 2013 ਵਿੱਚ ਆਈਸੀਸੀ ਟਰਾਫੀ ਜਿੱਤੀ ਸੀ। ਫਿਰ ਮਹਿੰਦਰ ਸਿੰਘ ਧੋਨੀ ਦੀ ਕਪਤਾਨੀ ਹੇਠ ਚੈਂਪੀਅਨਸ ਟਰਾਫੀ ਜਿੱਤੀ। ਫਿਰ 2013 ‘ਚ ਉਨ੍ਹਾਂ ਨੇ ਆਪਣੇ ਘਰੇਲੂ ਮੈਦਾਨ ‘ਤੇ ਫਾਈਨਲ ‘ਚ ਇੰਗਲੈਂਡ ਨੂੰ ਹਰਾ ਕੇ ਟਰਾਫੀ ‘ਤੇ ਕਬਜ਼ਾ ਕੀਤਾ। ਉਦੋਂ ਤੋਂ ਭਾਰਤੀ ਟੀਮ ਕੋਈ ਵੀ ਆਈਸੀਸੀ ਟਰਾਫੀ ਨਹੀਂ ਜਿੱਤ ਸਕੀ ਹੈ।

ਭਾਰਤੀ ਟੀਮ ਨੇ 2013 ਤੋਂ 2023 ਤੱਕ ਤਿੰਨੋਂ ਫਾਰਮੈਟਾਂ (ਓਡੀਆਈ, ਟੈਸਟ, ਟੀ-20) ਵਿੱਚ 4 ਆਈਸੀਸੀ ਟੂਰਨਾਮੈਂਟਾਂ ਵਿੱਚ 10 ਵਾਰ ਹਿੱਸਾ ਲਿਆ ਹੈ। ਭਾਰਤੀ ਟੀਮ ਦਾ ਇਹ 11ਵਾਂ ਆਈਸੀਸੀ ਟੂਰਨਾਮੈਂਟ ਹੈ। ਭਾਰਤੀ ਟੀਮ ਪਿਛਲੇ 10 ਵਿੱਚੋਂ 9 ਵਾਰ ਆਈਸੀਸੀ ਟੂਰਨਾਮੈਂਟਾਂ ਦੇ ਨਾਕਆਊਟ ਪੜਾਅ ਲਈ ਕੁਆਲੀਫਾਈ ਕਰ ਚੁੱਕੀ ਹੈ। ਜਦਕਿ ਇੱਕ ਵਾਰ (ਟੀ-20 ਵਿਸ਼ਵ ਕੱਪ 2021) ਇਸ ਨੂੰ ਗਰੁੱਪ ਪੜਾਅ ਤੋਂ ਬਾਹਰ ਹੋਣਾ ਪਿਆ ਸੀ।

ਇਸ ਦੌਰਾਨ ਭਾਰਤ ਨੇ 9 ਨਾਕਆਊਟ ਗੇੜਾਂ ‘ਚ ਕੁੱਲ 13 ਮੈਚ ਖੇਡੇ, ਜਿਨ੍ਹਾਂ ‘ਚੋਂ 4 ਜਿੱਤੇ ਅਤੇ 9 ਹਾਰੇ। ਭਾਰਤੀ ਟੀਮ ਨੇ ਜਿੱਤੇ 4 ਮੈਚਾਂ ‘ਚੋਂ 3 ਸੈਮੀਫਾਈਨਲ ਜਦਕਿ ਇਕ ਕੁਆਰਟਰ ਫਾਈਨਲ ਸੀ। ਹਾਲਾਂਕਿ ਭਾਰਤੀ ਟੀਮ 9 ਮੈਚ ਹਾਰ ਚੁੱਕੀ ਹੈ, ਜਿਸ ‘ਚੋਂ 4 ਸੈਮੀਫਾਈਨਲ ਅਤੇ 5 ਫਾਈਨਲ ਸਨ।

ਭਾਰਤੀ ਟੀਮ ਨੇ ਪਿਛਲੇ 10 ਸਾਲਾਂ ਵਿੱਚ ਜੋ 10 ਆਈਸੀਸੀ ਟੂਰਨਾਮੈਂਟ ਖੇਡੇ ਹਨ, ਉਨ੍ਹਾਂ ਵਿੱਚ ਇਹ ਚੈਂਪੀਅਨ ਬਣਨ ਦੇ ਬਹੁਤ ਨੇੜੇ ਆ ਕੇ ਪੰਜ ਵਾਰ ਹਾਰ ਗਈ ਹੈ। ਇਨ੍ਹਾਂ ‘ਚੋਂ ਭਾਰਤੀ ਟੀਮ 5 ਵਾਰ ਫਾਈਨਲ ਖੇਡ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...