ਟੀ-20 ਵਿਸ਼ਵ ਕੱਪ ਦਾ ਦੂਜਾ ਸੈਮੀਫਾਈਨਲ ਭਾਰਤ ਅਤੇ ਇੰਗਲੈਂਡ ਵਿਚਾਲੇ ਐਡੀਲੇਡ ਦੇ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕੀਤੀ। ਭਾਰਤ ਨੇ ਇੰਗਲੈਂਡ ਨੂੰ 169 ਦੌੜਾਂ ਦਾ ਟੀਚਾ ਦਿੱਤਾ ਹੈ। ਟੀਮ ਇੰਡੀਆ ਨੇ 20 ਓਵਰਾਂ ‘ਚ ਛੇ ਵਿਕਟਾਂ ‘ਤੇ 168 ਦੌੜਾਂ ਬਣਾਈਆਂ। ਇਹ ਮੈਚ ਜਿੱਤਣ ਵਾਲੀ ਟੀਮ 13 ਨਵੰਬਰ ਨੂੰ ਫਾਈਨਲ ਵਿੱਚ ਮੈਲਬੋਰਨ ਵਿੱਚ ਪਾਕਿਸਤਾਨ ਨਾਲ ਖੇਡੇਗੀ।
ਦੱਸ ਦਈਏ ਕਿ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਖਿਲਾਫ 20 ਓਵਰਾਂ ‘ਚ 6 ਵਿਕਟਾਂ ‘ਤੇ 168 ਦੌੜਾਂ ਬਣਾਈਆਂ। ਇੰਗਲੈਂਡ ਟੀਮ ਨੂੰ 169 ਦੌੜਾਂ ਦਾ ਚੁਣੌਤੀਪੂਰਨ ਟੀਚਾ ਮਿਲਿਆ। ਟੀਮ ਇੰਡੀਆ ਵੱਲੋਂ ਹਾਰਦਿਕ ਪੰਡਯਾ ਨੇ ਸਭ ਤੋਂ ਵੱਧ 63 ਦੌੜਾਂ ਬਣਾਈਆਂ। ਉਸ ਨੇ 33 ਗੇਂਦਾਂ ਦੀ ਆਪਣੀ ਪਾਰੀ ਵਿੱਚ ਚਾਰ ਚੌਕੇ ਤੇ ਪੰਜ ਛੱਕੇ ਲਾਏ। ਹਾਰਦਿਕ ਆਖਰੀ ਗੇਂਦ ‘ਤੇ ਹਿੱਟ ਵਿਕਟ ‘ਤੇ ਆਊਟ ਹੋ ਗਏ। ਉਸ ਤੋਂ ਇਲਾਵਾ ਵਿਰਾਟ ਕੋਹਲੀ ਨੇ 40 ਗੇਂਦਾਂ ‘ਚ 50 ਦੌੜਾਂ ਦੀ ਪਾਰੀ ਖੇਡੀ। ਭਾਰਤ ਨੇ ਆਖਰੀ ਪੰਜ ਓਵਰਾਂ ਵਿੱਚ 68 ਦੌੜਾਂ ਬਣਾਈਆਂ।
----------- Advertisement -----------
ਟੀ-20 ਵਿਸ਼ਵ ਕੱਪ: ਭਾਰਤ ਨੇ ਇੰਗਲੈਂਡ ਨੂੰ ਦਿੱਤਾ 169 ਦੌੜਾਂ ਦਾ ਟੀਚਾ
Published on
----------- Advertisement -----------
----------- Advertisement -----------












