September 6, 2026, 1:17 am
----------- Advertisement -----------
HomeNewsLatest NewsT20 ਵਿਸ਼ਵ ਕੱਪ: ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ 33 ਦੌੜਾਂ ਨਾਲ ਹਰਾਇਆ

T20 ਵਿਸ਼ਵ ਕੱਪ: ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ 33 ਦੌੜਾਂ ਨਾਲ ਹਰਾਇਆ

Published on

----------- Advertisement -----------

T20 ਵਿਸ਼ਵ ਕੱਪ ਦੇ 36ਵੇਂ ਮੈਚ ਵਿੱਚ ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ 33 ਦੌੜਾਂ ਨਾਲ ਹਰਾਇਆ। ਸਿਡਨੀ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਦੱਖਣੀ ਅਫਰੀਕਾ ਦੇ ਸਾਹਮਣੇ 186 ਦੌੜਾਂ ਦਾ ਟੀਚਾ ਰੱਖਿਆ ਸੀ। ਇਸ ਜਿੱਤ ਨਾਲ ਟੀਮ ਅਜੇ ਵੀ ਸੈਮੀਫਾਈਨਲ ਦੀ ਦੌੜ ਵਿੱਚ ਬਰਕਰਾਰ ਹੈ। ਪਾਕਿਸਤਾਨ ਦਾ ਅਗਲਾ ਮੈਚ 6 ਨਵੰਬਰ ਨੂੰ ਬੰਗਲਾਦੇਸ਼ ਨਾਲ ਹੈ।
ਦੱਸ ਦਈਏ ਕਿ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ 20 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 185 ਦੌੜਾਂ ਬਣਾਈਆਂ।ਇਸ ਦੌਰਾਨ ਸ਼ਾਦਾਬ ਖਾਨ ਨੇ 22 ਗੇਂਦਾਂ ਵਿੱਚ 52 ਦੌੜਾਂ ਬਣਾਈਆਂ। ਉਨ੍ਹਾਂ ਨੇ 4 ਛੱਕੇ ਅਤੇ 3 ਚੌਕੇ ਲਗਾਏ। ਇਫਤਿਖਾਰ ਅਹਿਮਦ ਨੇ 35 ਗੇਂਦਾਂ ‘ਤੇ 51 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਲਈ ਐਨਰਿਕ ਨੌਰਟੀਆ ਨੇ ਸਭ ਤੋਂ ਵੱਧ 4 ਵਿਕਟਾਂ ਲਈਆਂ।
ਜਵਾਬ ‘ਚ ਦੱਖਣੀ ਅਫਰੀਕਾ ਨੇ 9 ਓਵਰਾਂ ‘ਚ 4 ਵਿਕਟਾਂ ਦੇ ਨੁਕਸਾਨ ‘ਤੇ 69 ਦੌੜਾਂ ਬਣਾਈਆਂ। ਇਸ ਦੌਰਾਨ ਮੀਂਹ ਸ਼ੁਰੂ ਹੋ ਗਿਆ ਅਤੇ ਮੈਚ ਨੂੰ ਰੋਕਣਾ ਪਿਆ। ਜਦੋਂ ਖੇਡ ਦੁਬਾਰਾ ਸ਼ੁਰੂ ਹੋਈ ਤਾਂ ਦੱਖਣੀ ਅਫਰੀਕਾ ਨੂੰ ਡਕਵਰਥ ਲੁਈਸ ਨਿਯਮ ਦੇ ਮੁਤਾਬਕ 14 ਓਵਰਾਂ ਵਿੱਚ 142 ਦੌੜਾਂ ਦਾ ਟੀਚਾ ਮਿਲਿਆ। ਫਿਰ ਵੀ ਅਫਰੀਕੀ ਟੀਮ 9 ਵਿਕਟਾਂ ‘ਤੇ 108 ਦੌੜਾਂ ਹੀ ਬਣਾ ਸਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...