September 3, 2026, 11:30 pm
----------- Advertisement -----------
HomeNewsLatest Newsਤੂਫਾਨੀ ਜਿੱਤ ਤੋਂ ਬਾਅਦ ਵੀ ਬਾਰਬਾਡੋਸ 'ਚ ਫਸੇ ਭਾਰਤੀ ਖਿਡਾਰੀ; ਕਦੋਂ ਪਰਤਣਗੇ...

ਤੂਫਾਨੀ ਜਿੱਤ ਤੋਂ ਬਾਅਦ ਵੀ ਬਾਰਬਾਡੋਸ ‘ਚ ਫਸੇ ਭਾਰਤੀ ਖਿਡਾਰੀ; ਕਦੋਂ ਪਰਤਣਗੇ ਵਾਪਿਸ?

Published on

----------- Advertisement -----------

ਟੀਮ ਇੰਡੀਆ ਨੇ ਬਾਰਬਾਡੋਸ ਦੇ ਕੇਨਸਿੰਗਟਨ ਓਵਲ ਮੈਦਾਨ ‘ਤੇ ਟੀ-20 ਵਿਸ਼ਵ ਕੱਪ ਜਿੱਤ ਕੇ ਇਤਿਹਾਸ ਰਚ ਦਿੱਤਾ। ਬਾਰਬਾਡੋਸ ਦੀ ਧਰਤੀ ਟੀਮ ਇੰਡੀਆ ਲਈ ਹੀ ਨਹੀਂ ਸਗੋਂ ਉਸ ਹਰ ਪ੍ਰਸ਼ੰਸਕ ਲਈ ਖਾਸ ਬਣ ਗਈ ਹੈ ਪਰ ਹੁਣ ਰੋਹਿਤ ਅਤੇ ਟੀਮ ਮੁਸੀਬਤ ਚ ਫਸ ਗਏ ਹਨ। ਅਸਲ ‘ਚ ਟੀਮ ਇੰਡੀਆ ਬਾਰਬਾਡੋਸ ‘ਚ ਫਸ ਗਈ ਹੈ ਅਤੇ ਇਸ ਦਾ ਕਾਰਨ ਹੈ ਤੂਫਾਨ। ਪੂਰਾ ਬਾਰਬਾਡੋਸ ਚੱਕਰਵਾਤ ਦੀ ਲਪੇਟ ਵਿਚ ਆ ਗਿਆ ਹੈ।
ਬਾਰਬਾਡੋਸ ਵਿੱਚ ਤੂਫਾਨ ਕਾਰਨ ਬਿਜਲੀ ਅਤੇ ਪਾਣੀ ਦੀ ਵਿਵਸਥਾ ਵੀ ਠੱਪ ਹੋ ਗਈ ਹੈ। ਤੇਜ਼ ਮੀਂਹ ਅਤੇ ਤੂਫਾਨੀ ਹਵਾਵਾਂ ਨੇ ਹਵਾਈ ਆਵਾਜਾਈ ਵੀ ਠੱਪ ਕਰ ਦਿੱਤੀ ਹੈ। ਰਿਪੋਰਟਾਂ ਮੁਤਾਬਕ ਬਾਰਬਾਡੋਸ ਤੋਂ ਕਈ ਫਲਾਈਟਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਅਜਿਹੇ ਚ ਸਵਾਲ ਇਹ ਹੈ ਕਿ ਕੀ ਸਾਡੇ ਹੀਰੋ, ਉੱਥੇ ਹੀ ਫਸ ਜਾਣਗੇ? ਸਿਰਫ ਖਿਡਾਰੀ ਹੀ ਨਹੀਂ, ਬੀਸੀਸੀਆਈ ਸਕੱਤਰ ਜੈ ਸ਼ਾਹ ਵੀ ਬਾਰਬਾਡੋਸ ਵਿੱਚ ਹਨ। ਖਬਰਾਂ ਮੁਤਾਬਕ ਜੈ ਸ਼ਾਹ ਨੇ ਟੀਮ ਇੰਡੀਆ ਤੋਂ ਪਹਿਲਾਂ ਭਾਰਤ ਪਰਤਣਾ ਸੀ ਪਰ ਬਾਰਬਾਡੋਸ ‘ਚ ਮੌਸਮ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੇ ਟੀਮ ਨਾਲ ਰਹਿਣ ਦਾ ਫੈਸਲਾ ਕੀਤਾ।
ਮੌਸਮ ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਤੂਫਾਨ ਬੇਰੀਲ ਕਾਰਨ ਮੰਗਲਵਾਰ ਸਵੇਰੇ (ਭਾਰਤੀ ਸਮੇਂ) ਤੋਂ ਪਹਿਲਾਂ ਰੋਹਿਤ ਸ਼ਰਮਾ ਅਤੇ ਉਸ ਦੀ ਟੀ-20 ਵਿਸ਼ਵ ਕੱਪ ਜੇਤੂ ਟੀਮ ਦੇ ਬਾਰਬਾਡੋਸ ਦੇ ਕੈਰੇਬੀਅਨ ਟਾਪੂ ਨੂੰ ਛੱਡਣ ਦੀ ਕੋਈ ਸੰਭਾਵਨਾ ਨਹੀਂ ਹੈ।
ਤੂਫ਼ਾਨ ਬੇਰੀਲ ਨੂੰ ਕੈਰੇਬੀਅਨ ਵਿੱਚ ਦੂਜੇ ਸਭ ਤੋਂ ਭਿਆਨਕ ਤੂਫ਼ਾਨ ਵਜੋਂ ਦਰਜਾ ਦਿੱਤਾ ਗਿਆ ਹੈ। ਬਾਰਬਾਡੋਸ ਤੋਂ ਇਲਾਵਾ ਗ੍ਰੇਨਾਡਾ, ਸੇਂਟ ਲੂਸੀਆ, ਸੇਂਟ ਵਿਨਸੇਂਟ ਅਤੇ ਗ੍ਰੇਨਾਡਾਈਨ ਟਾਪੂਆਂ ਦੇ ਹੋਰ ਕੈਰੇਬੀਅਨ ਟਾਪੂਆਂ ਲਈ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕੇਂਦਰ ਨੇ ਕਿਹਾ ਕਿ ਹਰੀਕੇਨ ਬੇਰੀਲ ਸੋਮਵਾਰ ਨੂੰ ਬਾਰਬਾਡੋਸ ਅਤੇ ਵਿੰਡਵਰਡ ਟਾਪੂਆਂ ਵਿੱਚ ਤੇਜ਼ ਹਵਾਵਾਂ, ਖਤਰਨਾਕ ਤੂਫਾਨ ਅਤੇ 3 ਤੋਂ 6 ਇੰਚ ਦੀ ਭਾਰੀ ਬਾਰਿਸ਼ ਲਿਆਏਗਾ, ਜਿਸ ਨਾਲ ਨੀਵੇਂ ਇਲਾਕਿਆਂ ਵਿੱਚ ਹੜ੍ਹ ਆਉਣ ਦਾ ਖ਼ਤਰਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...