ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਸੀਰੀਜ਼ ਦਾ ਦੂਜਾ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਸ਼ਾਮ 7 ਵਜੇ ਤੋਂ ਖੇਡਿਆ ਜਾ ਰਿਹਾ ਹੈ। ਟੀਮ ਇੰਡੀਆ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਵਿਰਾਟ ਕੋਹਲੀ ਅਤੇ ਯਸ਼ਸਵੀ ਜੈਸਵਾਲ ਦੀ ਵਾਪਸੀ ਹੋਈ ਹੈ। ਕੋਹਲੀ 14 ਮਹੀਨਿਆਂ ਬਾਅਦ ਇਸ ਫਾਰਮੈਟ ਵਿੱਚ ਵਾਪਸੀ ਕਰ ਰਹੇ ਹਨ। ਉਸ ਨੇ ਆਖਰੀ ਵਾਰ ਟੀ-20 ਵਿਸ਼ਵ ਕੱਪ ਦਾ ਸੈਮੀਫਾਈਨਲ ਖੇਡਿਆ ਸੀ।
ਇੰਦੌਰ ‘ਚ ਪਹਿਲੀ ਵਾਰ ਭਾਰਤ ਅਤੇ ਅਫਗਾਨਿਸਤਾਨ ਆਹਮੋ-ਸਾਹਮਣੇ ਹੋ ਰਹੇ ਹਨ। ਭਾਰਤੀ ਟੀਮ ਪਹਿਲਾ ਮੈਚ 6 ਵਿਕਟਾਂ ਨਾਲ ਜਿੱਤ ਕੇ 3 ਮੈਚਾਂ ਦੀ ਸੀਰੀਜ਼ ‘ਚ 1-0 ਨਾਲ ਅੱਗੇ ਹੈ।












