November 15, 2026, 4:17 am
----------- Advertisement -----------
HomeNewsBreaking Newsਭਾਰਤ ਤੇ ਆਸਟ੍ਰੇਲੀਆ ਵਿਚਾਲੇ ਅੱਜ ਖੇਡਿਆ ਜਾਵੇਗਾ ਤੀਜਾ ਟੀ-20 ਮੈਚ, ਭਾਰਤ 5...

ਭਾਰਤ ਤੇ ਆਸਟ੍ਰੇਲੀਆ ਵਿਚਾਲੇ ਅੱਜ ਖੇਡਿਆ ਜਾਵੇਗਾ ਤੀਜਾ ਟੀ-20 ਮੈਚ, ਭਾਰਤ 5 ਮੈਚਾਂ ਦੀ ਸੀਰੀਜ਼ ‘ਚ 2-0 ਨਾਲ ਅੱਗੇ

Published on

----------- Advertisement -----------
  • ਭਾਰਤ ਕੋਲ ਪਾਕਿਸਤਾਨ ਦਾ ਵਿਸ਼ਵ ਰਿਕਾਰਡ ਤੋੜਨ ਦਾ ਮੌਕਾ
  • ਅੱਜ ਭਾਰਤ ਸਭ ਤੋਂ ਵੱਧ ਟੀ-20 ਮੈਚ ਜਿੱਤਣ ਵਾਲੀ ਬਣ ਸਕਦੀ ਹੈ ਟੀਮ

ਗੁਹਾਟੀ, 28 ਨਵੰਬਰ 2023 – ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਮੈਚਾਂ ਦੀ ਟੀ-20 ਮੈਚਾਂ ਦੀ ਸੀਰੀਜ਼ ਦਾ ਤੀਜਾ ਮੈਚ ਅੱਜ ਗੁਹਾਟੀ ‘ਚ ਖੇਡਿਆ ਜਾਵੇਗਾ। ਇਸ ਮੈਚ ਨੂੰ ਜਿੱਤ ਕੇ ਭਾਰਤੀ ਟੀਮ ਨਾ ਸਿਰਫ ਸੀਰੀਜ਼ ਜਿੱਤੇਗੀ ਸਗੋਂ ਵਿਸ਼ਵ ਰਿਕਾਰਡ ਵੀ ਬਣਾ ਲਵੇਗੀ। ਭਾਰਤੀ ਟੀਮ ਪਾਕਿਸਤਾਨ ਨੂੰ ਪਿੱਛੇ ਛੱਡ ਕੇ ਸਭ ਤੋਂ ਵੱਧ ਟੀ-20 ਅੰਤਰਰਾਸ਼ਟਰੀ ਮੈਚ ਜਿੱਤਣ ਵਾਲੀ ਟੀਮ ਬਣ ਜਾਵੇਗੀ।

ਭਾਰਤ ਨੇ ਹੁਣ ਤੱਕ 211 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚੋਂ 135 ਜਿੱਤੇ ਹਨ। 66 ਹਾਰੇ ਹਨ ਅਤੇ 4 ਮੈਚ ਟਾਈ ਰਹੇ ਹਨ। 6 ਮੈਚ ਬੇਨਤੀਜਾ ਰਹੇ ਹਨ। ਜਦਕਿ ਪਾਕਿਸਤਾਨ ਨੇ 226 ਟੀ-20 ਅੰਤਰਰਾਸ਼ਟਰੀ ਮੈਚਾਂ ‘ਚੋਂ 135 ਜਿੱਤੇ ਹਨ। ਉਹ 82 ਹਾਰ ਚੁੱਕੇ ਹਨ ਅਤੇ 3 ਮੈਚ ਟਾਈ ਰਹੇ ਹਨ। ਪਾਕਿਸਤਾਨ ਦੇ 6 ਮੈਚ ਬੇਨਤੀਜਾ ਰਹੇ ਹਨ। ਮਤਲਬ ਇੱਕ ਹੋਰ ਜਿੱਤ ਨਾਲ ਭਾਰਤੀ ਟੀਮ ਪਾਕਿਸਤਾਨ ਨੂੰ ਪਛਾੜ ਦੇਵੇਗੀ।

ਜੇਕਰ ਕੋਈ ਟੀ-20 ਮੈਚ ਟਾਈ ਹੁੰਦਾ ਹੈ ਤਾਂ ਮੈਚ ਦਾ ਨਤੀਜਾ ਤੈਅ ਕਰਨ ਲਈ ਟਾਈਬ੍ਰੇਕਰ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਫਾਰਮੈਟ ਦੀ ਸ਼ੁਰੂਆਤ ਵਿੱਚ, ਟਾਈਬ੍ਰੇਕਰ ਲਈ ਬਾਲ ਆਊਟ ਦੀ ਵਰਤੋਂ ਕੀਤੀ ਜਾਂਦੀ ਸੀ। ਹੁਣ ਸੁਪਰ ਓਵਰ ਦਾ ਰੁਝਾਨ ਚੱਲ ਰਿਹਾ ਹੈ। ਭਾਰਤ ਨੇ ਸਾਰੇ ਚਾਰ ਮੈਚ ਜੋ ਟਾਈ ਹੋਏ ਹਨ, ਟਾਈਬ੍ਰੇਕਰ ਜਿੱਤੇ ਹਨ। ਇਸ ਦੇ ਨਾਲ ਹੀ ਪਾਕਿਸਤਾਨ ਆਪਣੇ ਤਿੰਨ ਟਾਈ ਹੋਏ ਮੈਚਾਂ ਵਿੱਚ ਸਿਰਫ਼ 1 ਟਾਈਬ੍ਰੇਕਰ ਜਿੱਤ ਸਕਿਆ ਹੈ। ਇਸ ਤਰ੍ਹਾਂ ਜੇਕਰ ਟਾਈਬ੍ਰੇਕਰ ਜਿੱਤਾਂ ਨੂੰ ਜੋੜਿਆ ਜਾਵੇ ਤਾਂ ਭਾਰਤ ਦੀਆਂ 139 ਅਤੇ ਪਾਕਿਸਤਾਨ ਦੀਆਂ 136 ਜਿੱਤਾਂ ਹਨ।

ਹਾਲਾਂਕਿ, ਟੀ-20 ਰਿਕਾਰਡ ਬੁੱਕ ‘ਚ ਜਿੱਤ ਅਤੇ ਟਾਈ ਵੱਖਰੇ ਤੌਰ ‘ਤੇ ਗਿਣੇ ਜਾਂਦੇ ਹਨ। ਇਸ ਲਈ ਜਿੱਤਾਂ ਦੀ ਗਿਣਤੀ ਦੇ ਮਾਮਲੇ ਵਿੱਚ ਪਾਕਿਸਤਾਨ ਨੂੰ ਪਛਾੜਨ ਲਈ ਭਾਰਤ ਨੂੰ 1 ਹੋਰ ਮੈਚ ਜਿੱਤਣਾ ਹੋਵੇਗਾ।

ਭਾਵੇਂ ਭਾਰਤ ਟੀ-20 ਦੀ ਕੁੱਲ ਗਿਣਤੀ ਵਿੱਚ ਪਾਕਿਸਤਾਨ ਦੇ ਬਰਾਬਰ ਹੈ, ਜਦੋਂ ਘਰੇਲੂ ਮੈਚਾਂ ਦੀ ਗੱਲ ਆਉਂਦੀ ਹੈ ਤਾਂ ਭਾਰਤੀ ਟੀਮ ਪਹਿਲਾਂ ਹੀ ਸਿਖਰ ‘ਤੇ ਹੈ। ਭਾਰਤ ਨੇ ਆਪਣੇ ਘਰੇਲੂ ਮੈਦਾਨਾਂ ‘ਤੇ 52 ਮੈਚ ਜਿੱਤੇ ਹਨ। ਦੁਨੀਆ ਦੀ ਕੋਈ ਹੋਰ ਟੀਮ ਘਰੇਲੂ ਮੈਦਾਨ ‘ਤੇ ਇੰਨੇ ਮੈਚ ਨਹੀਂ ਜਿੱਤ ਸਕੀ।

ਪਾਕਿਸਤਾਨ ਇਸ ਸਮੇਂ ਵਿਰੋਧੀ ਟੀਮ ਦੇ ਘਰ ‘ਤੇ ਸਭ ਤੋਂ ਵੱਧ ਟੀ-20 ਮੈਚ ਜਿੱਤਣ ਦੇ ਮਾਮਲੇ ‘ਚ ਭਾਰਤ ਤੋਂ ਥੋੜ੍ਹੇ ਫਰਕ ਨਾਲ ਅੱਗੇ ਹੈ। ਪਾਕਿਸਤਾਨ ਨੇ ਹੁਣ ਤੱਕ ਵਿਰੋਧੀ ਟੀਮਾਂ ਦੇ ਘਰ 84 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਇਨ੍ਹਾਂ ਵਿੱਚੋਂ 47 ਜਿੱਤੇ ਹਨ ਅਤੇ 32 ਹਾਰੇ ਹਨ। ਭਾਰਤੀ ਟੀਮ ਨੇ ਵਿਰੋਧੀ ਟੀਮਾਂ ਦੇ ਘਰ 74 ਮੈਚ ਖੇਡੇ ਹਨ। ਇਸ ਵਿੱਚ ਭਾਰਤ ਨੇ 45 ਜਿੱਤੇ ਹਨ ਅਤੇ 25 ਹਾਰੇ ਹਨ। ਭਾਰਤ ਨੇ ਵਿਰੋਧੀ ਟੀਮਾਂ ਖਿਲਾਫ ਘਰੇਲੂ ਮੈਦਾਨ ‘ਤੇ ਪਾਕਿਸਤਾਨ ਦੇ ਮੁਕਾਬਲੇ 10 ਘੱਟ ਮੈਚ ਖੇਡੇ ਹਨ ਪਰ ਉਹ ਸਿਰਫ 2 ਜਿੱਤਾਂ ਪਿੱਛੇ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...