September 4, 2026, 12:21 am
----------- Advertisement -----------
HomeNewsLatest Newsਟੀਮ ਇੰਡੀਆ ਦਾ ਅਗਲਾ ਟੀ-20 ਕਪਤਾਨ ਬਣੇਗਾ ਇਹ ਸਟਾਰ ਖਿਡਾਰੀ! ਕੋਚ ਲਕਸ਼ਮਣ...

ਟੀਮ ਇੰਡੀਆ ਦਾ ਅਗਲਾ ਟੀ-20 ਕਪਤਾਨ ਬਣੇਗਾ ਇਹ ਸਟਾਰ ਖਿਡਾਰੀ! ਕੋਚ ਲਕਸ਼ਮਣ ਨੇ ਦਿੱਤੇ ਸੰਕੇਤ

Published on

----------- Advertisement -----------

ਨਿਊਜ਼ੀਲੈਂਡ ਦੌਰੇ ‘ਤੇ ਟੀਮ ਇੰਡੀਆ ਦੇ ਕੋਚ ਦੀ ਭੂਮਿਕਾ ਨਿਭਾਅ ਰਹੇ ਸਾਬਕਾ ਭਾਰਤੀ ਬੱਲੇਬਾਜ਼ ਵੀਵੀਐਸ ਲਕਸ਼ਮਣ ਨੇ ਆਪਣੇ ਇਕ ਬਿਆਨ ਵਿੱਚ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਰੋਹਿਤ ਸ਼ਰਮਾ ਦੀ ਥਾਂ ਕਿਸ ਖਿਡਾਰੀ ਨੂੰ ਭਾਰਤ ਦਾ ਨਵਾਂ ਟੀ-20 ਕਪਤਾਨ ਬਣਾਇਆ ਜਾ ਸਕਦਾ ਹੈ। VVS ਲਕਸ਼ਮਣ ਹਾਰਦਿਕ ਪੰਡਯਾ ਦੀ ਕਪਤਾਨੀ ਦੇ ਫੈਨ ਹੋ ਗਏ ਹਨ। ਲਕਸ਼ਮਣ ਦਾ ਮੰਨਣਾ ਹੈ ਕਿ ਹਾਰਦਿਕ ਪੰਡਯਾ ਇਕ ਮਹਾਨ ਲੀਡਰ ਹੈ ਅਤੇ ਉਸ ਦਾ ਕੰਮ ਕਰਨ ਦਾ ਤਰੀਕਾ ਵੀ ਬੇਹੱਦ ਸ਼ਾਨਦਾਰ ਹੈ।
ਵੀਵੀਐਸ ਲਕਸ਼ਮਣ ਨੇ ਕਿਹਾ ‘ਹਾਰਦਿਕ ਪੰਡਯਾ ਇਕ ਜ਼ਬਰਦਸਤ ਕਪਤਾਨ ਹੈ। ਅਸੀਂ ਦੇਖਿਆ ਕਿ ਹਾਰਦਿਕ ਪੰਡਯਾ ਨੇ ਗੁਜਰਾਤ ਨਾਲ ਕੀ ਕੀਤਾ। IPL ਵਰਗੇ ਵੱਡੇ ਮੰਚ ‘ਤੇ ਪਹਿਲੀ ਵਾਰ ਕਿਸੇ ਟੀਮ ਦੀ ਕਪਤਾਨੀ ਕਰਨਾ ਖ਼ਿਤਾਬੀ ਜਿੱਤ ਦਿਵਾਉਣਾ ਕੋਈ ਛੋਟੀ ਗੱਲ ਨਹੀਂ ਹੈ। VVS ਲਕਸ਼ਮਣ ਨੇ ਕਿਹਾ, ‘ਮੈਂ ਹਾਰਦਿਕ ਪੰਡਯਾ ਨਾਲ ਆਇਰਲੈਂਡ ਸੀਰੀਜ਼ ‘ਚ ਸਮਾਂ ਬਿਤਾਇਆ ਹੈ। ਹਾਰਦਿਕ ਪੰਡਯਾ ਨਾ ਸਿਰਫ ਰਣਨੀਤਕ ਤੌਰ ‘ਤੇ ਮਜ਼ਬੂਤ ​​ਹੈ, ਸਗੋਂ ਸੁਭਾਅ ਤੋਂ ਸ਼ਾਂਤ ਅਤੇ ਸਥਿਰ ਵੀ ਹੈ, ਜੋ ਕਪਤਾਨੀ ਲਈ ਜ਼ਰੂਰੀ ਹੈ। ਉੱਚ ਪੱਧਰੀ ਕ੍ਰਿਕਟ ‘ਚ ਕਈ ਵਾਰ ਤੁਹਾਡੇ ‘ਤੇ ਜ਼ਬਰਦਸਤ ਦਬਾਅ ਹੁੰਦਾ ਹੈ ਅਤੇ ਅਜਿਹੇ ‘ਚ ਟੀਮ ਲੀਡਰ ਦਾ ਸਥਿਰ ਰਹਿਣਾ ਸਭ ਤੋਂ ਜ਼ਰੂਰੀ ਹੁੰਦਾ ਹੈ। ਦੱਸ ਦਈਏ ਕਿ ਅਗਲਾ ਟੀ-20 ਵਿਸ਼ਵ ਕੱਪ ਸਾਲ 2024 ‘ਚ ਖੇਡਿਆ ਜਾਵੇਗਾ ਅਤੇ ਅਜਿਹੇ ‘ਚ ਹਾਰਦਿਕ ਪੰਡਯਾ ਨੂੰ ਟੀ-20 ਫਾਰਮੈਟ ਦੀ ਕਪਤਾਨੀ ਦੇਣ ਨੂੰ ਲੈ ਕੇ ਲੋਕਾਂ ‘ਚ ਕਾਫੀ ਚਰਚਾ ਛਿੜ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...