September 24, 2026, 9:11 am
----------- Advertisement -----------
HomeNewsBreaking Newsਭਾਰਤ-ਜ਼ਿੰਬਾਬਵੇ ਵਿਚਾਲੇ ਪੰਜਵਾਂ ਟੀ-20 ਮੈਚ ਅੱਜ: ਟੀਮ ਇੰਡੀਆ ਪਹਿਲਾਂ ਹੀ ਜਿੱਤ ਚੁੱਕੀ...

ਭਾਰਤ-ਜ਼ਿੰਬਾਬਵੇ ਵਿਚਾਲੇ ਪੰਜਵਾਂ ਟੀ-20 ਮੈਚ ਅੱਜ: ਟੀਮ ਇੰਡੀਆ ਪਹਿਲਾਂ ਹੀ ਜਿੱਤ ਚੁੱਕੀ ਹੈ ਸੀਰੀਜ਼, 3-1 ਨਾਲ ਅੱਗੇ

Published on

----------- Advertisement -----------

ਨਵੀਂ ਦਿੱਲੀ, 14 ਜੁਲਾਈ 2024 – ਭਾਰਤ ਅਤੇ ਜ਼ਿੰਬਾਬਵੇ ਵਿਚਾਲੇ ਖੇਡੀ ਜਾ ਰਹੀ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਪੰਜਵਾਂ ਮੈਚ ਅੱਜ ਖੇਡਿਆ ਜਾਵੇਗਾ। ਟੀਮ ਇੰਡੀਆ ਇਸ ਸੀਰੀਜ਼ ‘ਚ 3-1 ਨਾਲ ਅੱਗੇ ਹੈ ਅਤੇ ਸੀਰੀਜ਼ ਵੀ ਜਿੱਤ ਚੁੱਕੀ ਹੈ।

ਜ਼ਿੰਬਾਬਵੇ ਨੇ ਸੀਰੀਜ਼ ਦਾ ਪਹਿਲਾ ਮੈਚ 13 ਦੌੜਾਂ ਨਾਲ ਜਿੱਤਿਆ ਸੀ। ਇਸ ਤੋਂ ਬਾਅਦ ਟੀਮ ਇੰਡੀਆ ਨੇ ਵਾਪਸੀ ਕੀਤੀ। ਦੂਜਾ ਮੈਚ 100 ਦੌੜਾਂ ਨਾਲ, ਤੀਜਾ 23 ਦੌੜਾਂ ਨਾਲ ਅਤੇ ਚੌਥਾ 10 ਵਿਕਟਾਂ ਨਾਲ ਜਿੱਤਿਆ। ਪੰਜਵਾਂ ਅਤੇ ਆਖਰੀ ਮੈਚ ਇਹ ਹਰਾਰੇ ਸਪੋਰਟਸ ਕਲੱਬ ਦੇ ਮੈਦਾਨ ‘ਤੇ 4:30 ਵਜੇ ਤੋਂ ਸ਼ੁਰੂ ਹੋਵੇਗਾ ਅਤੇ ਟਾਸ- 4:00 ਵਜੇ ਹੋਵੇਗਾ।

ਹਰਾਰੇ ਸਪੋਰਟਸ ਕਲੱਬ ਦੀਆਂ ਪਿੱਚਾਂ ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਲਈ ਅਨੁਕੂਲ ਹਨ। ਹਰਾਰੇ ਵਿੱਚ ਹੁਣ ਤੱਕ 45 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਜਾ ਚੁੱਕੇ ਹਨ। ਇਸ ਵਿੱਚ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 26 ਮੈਚ ਜਿੱਤੇ ਹਨ। ਇੱਥੇ 24 ਮੈਚ ਟਾਸ ਜਿੱਤਣ ਵਾਲੀ ਟੀਮ ਨੇ ਜਿੱਤੇ ਹਨ। ਇੱਥੇ ਟਾਸ ਜਿੱਤਣ ਤੋਂ ਬਾਅਦ ਮੈਚ ਜਿੱਤਣ ਦੀ ਸੰਭਾਵਨਾ 54.55% ਹੈ।

ਸ਼ਨੀਵਾਰ ਨੂੰ ਹਰਾਰੇ ‘ਚ ਮੌਸਮ ਕਾਫੀ ਚੰਗਾ ਰਹੇਗਾ। ਸ਼ਾਮ ਨੂੰ ਮੌਸਮ ਠੰਢਾ ਰਹਿਣ ਦੀ ਸੰਭਾਵਨਾ ਹੈ ਅਤੇ ਤਾਪਮਾਨ 20 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦਿਨ ਇੱਥੇ ਤਾਪਮਾਨ 26 ਤੋਂ 10 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...