November 15, 2026, 1:28 pm
----------- Advertisement -----------
HomeNewsLatest Newsਆਲ ਇੰਡੀਆ ਸਰਵਿਸਜ਼ ਕੁਸ਼ਤੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ 23 ਦਸੰਬਰ...

ਆਲ ਇੰਡੀਆ ਸਰਵਿਸਜ਼ ਕੁਸ਼ਤੀ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ 23 ਦਸੰਬਰ ਨੂੰ ਹੋਣਗੇ ਟਰਾਇਲ

Published on

----------- Advertisement -----------

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਕੁਸ਼ਤੀ ਫਰੀ ਸਟਾਈਲ (ਪੁਰਸ਼ ਤੇ ਮਹਿਲਾ) ਅਤੇ ਕੁਸ਼ਤੀ ਗਰੀਕੋ ਰੋਮਨ (ਪੁਰਸ਼) ਟੂਰਨਾਮੈਂਟ 12 ਜਨਵਰੀ ਤੋਂ 15 ਜਨਵਰੀ 2023 ਤੱਕ ਮਨੀਮਾਜਰਾ ਸਪੋਰਟਸ ਕੰਪਲੈਕਸ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੀ ਚੋਣ ਲਈ ਟਰਾਇਲ ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਪਟਿਆਲਾ ਵਿਖੇ 23 ਦਸੰਬਰ ਨੂੰ ਸਵੇਰੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ , ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ‘ਤੇ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...