September 6, 2026, 7:12 am
----------- Advertisement -----------
HomeNewsBreaking Newsਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਟੀ-20 ਤੋਂ ਲਿਆ ਸੰਨਿਆਸ

ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਟੀ-20 ਤੋਂ ਲਿਆ ਸੰਨਿਆਸ

Published on

----------- Advertisement -----------
  • ਦੋਵਾਂ ਨੇ ਕਿਹਾ- ਇਹ ਉਨ੍ਹਾਂ ਦਾ ਆਖਰੀ ਟੀ-20 ਮੈਚ ਸੀ
  • ਅਲਵਿਦਾ ਕਹਿਣ ਲਈ ਇਸ ਤੋਂ ਵਧੀਆ ਸਮਾਂ ਨਹੀਂ ਹੋ ਸਕਦਾ ਸੀ – ਰੋਹਿਤ
  • ਹੁਣ ਸਮਾਂ ਹੈ ਕਿ ਨਵੀਂ ਪੀੜ੍ਹੀ ਵਾਗਡੋਰ ਸੰਭਾਲੇ – ਵਿਰਾਟ

ਨਵੀਂ ਦਿੱਲੀ, 30 ਜੂਨ 2024 – ਟੀ-20 ਵਿਸ਼ਵ ਕੱਪ ਫਾਈਨਲ ਤੋਂ ਬਾਅਦ, ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਨੇ ਟੀ-20 ਅੰਤਰਰਾਸ਼ਟਰੀ ਤੋਂ ਸੰਨਿਆਸ ਲੈ ਲਿਆ। ਰੋਹਿਤ ਨੇ ਮੈਚ ਤੋਂ ਬਾਅਦ ਪ੍ਰੈੱਸ ਕਾਨਫਰੰਸ ‘ਚ ਕਿਹਾ, ‘ਇਹ ਮੇਰਾ ਆਖਰੀ ਮੈਚ ਸੀ। ਅਲਵਿਦਾ ਕਹਿਣ ਲਈ ਇਸ ਤੋਂ ਵਧੀਆ ਸਮਾਂ ਨਹੀਂ ਹੋ ਸਕਦਾ ਸੀ। ਮੈਂ ਇਹ ਟਰਾਫੀ ਜਿੱਤਣਾ ਚਾਹੁੰਦਾ ਸੀ। ਇਸ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਬਹੁਤ ਔਖਾ ਹੈ।

ਉੱਥੇ ਹੀ ਫਾਈਨਲ ‘ਚ ਜਿੱਤ ਤੋਂ ਬਾਅਦ ਵਿਰਾਟ ਨੇ ਕਿਹਾ, ‘ਇਹ ਮੇਰਾ ਆਖਰੀ ਟੀ-20 ਮੈਚ ਸੀ, ਇਸ ਲਈ ਮੈਂ ਇਸ ਨੂੰ ਉਸੇ ਤਰ੍ਹਾਂ ਖੇਡਿਆ। ਹੁਣ ਸਮਾਂ ਹੈ ਕਿ ਨਵੀਂ ਪੀੜ੍ਹੀ ਵਾਗਡੋਰ ਸੰਭਾਲੇ। ਕੋਹਲੀ ਨੇ ਦੱਖਣੀ ਅਫਰੀਕਾ ਖਿਲਾਫ ਫਾਈਨਲ ‘ਚ 76 ਦੌੜਾਂ ਬਣਾਈਆਂ, ਇਸ ਪ੍ਰਦਰਸ਼ਨ ਲਈ ਉਹ ‘ਪਲੇਅਰ ਆਫ ਦਿ ਮੈਚ’ ਵੀ ਬਣਿਆ।

ਰੋਹਿਤ ਨੇ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਵਿਰਾਟ ਤੋਂ ਬਾਅਦ ਸਭ ਤੋਂ ਵੱਧ 1,220 ਦੌੜਾਂ ਬਣਾਈਆਂ ਹਨ। ਉਸਨੇ ਭਾਰਤ ਲਈ 159 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਇਸ ‘ਚ 32.05 ਦੀ ਔਸਤ ਅਤੇ 140.89 ਦੀ ਸਟ੍ਰਾਈਕ ਰੇਟ ਨਾਲ 4,231 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਨ੍ਹਾਂ ਨੇ 5 ਸੈਂਕੜੇ ਅਤੇ 32 ਅਰਧ ਸੈਂਕੜੇ ਲਗਾਏ ਹਨ।

ਕੋਹਲੀ ਦੇ ਨਾਂ ਟੀ-20 ਵਿਸ਼ਵ ਕੱਪ ਦੇ ਇਤਿਹਾਸ ਵਿੱਚ ਸਭ ਤੋਂ ਵੱਧ 1,292 ਦੌੜਾਂ ਬਣਾਉਣ ਦਾ ਰਿਕਾਰਡ ਹੈ। ਉਸਨੇ ਭਾਰਤ ਲਈ 125 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਇਸ ‘ਚ 48.69 ਦੀ ਔਸਤ ਅਤੇ 137.04 ਦੀ ਸਟ੍ਰਾਈਕ ਰੇਟ ਨਾਲ 4,188 ਦੌੜਾਂ ਬਣਾਈਆਂ ਹਨ। ਕੋਹਲੀ ਨੇ ਆਪਣੇ ਟੀ-20 ਅੰਤਰਰਾਸ਼ਟਰੀ ਕਰੀਅਰ ‘ਚ 39 ਫਿਫਟੀ ਪਲੱਸ ਸਕੋਰ ਬਣਾਏ ਹਨ, ਜੋ ਕਿ ਸਭ ਤੋਂ ਜ਼ਿਆਦਾ ਹੈ।

ਵਿਰਾਟ ਨੇ ਦੱਖਣੀ ਅਫਰੀਕਾ ਖਿਲਾਫ ਫਾਈਨਲ ‘ਚ ਹੀਰੋ ਵਰਗੀ ਭੂਮਿਕਾ ਨਿਭਾਈ। ਇਸ ਤੋਂ ਪਹਿਲਾਂ ਵਿਸ਼ਵ ਕੱਪ ਦੇ 7 ਮੈਚਾਂ ਵਿੱਚ ਉਸ ਦਾ ਕੁੱਲ ਸਕੋਰ 75 ਦੌੜਾਂ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...