September 20, 2026, 5:57 am
----------- Advertisement -----------
HomeNewsBreaking Newsਏਸ਼ੀਅਨ ਅਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ...

ਏਸ਼ੀਅਨ ਅਤੇ ਕੌਮੀ ਖੇਡਾਂ ਦੇ ਜੇਤੂਆਂ ਨੇ 33.83 ਕਰੋੜ ਰੁਪਏ ਦਾ ਨਗਦ ਇਨਾਮ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ

Published on

----------- Advertisement -----------

  ਚੰਡੀਗੜ੍ਹ, 16 ਜਨਵਰੀ (ਬਲਜੀਤ ਮਰਵਾਹਾ) – ਕੌਮੀ ਤੇ ਕੌਮਾਂਤਰੀ ਖੇਡਾਂ ਵਿੱਚ ਤਮਗਾ ਜਿੱਤਣ ਵਾਲੇ ਪੰਜਾਬ ਦੇ ਖਿਡਾਰੀਆਂ ਨੇ ਏਸ਼ੀਅਨ ਤੇ ਕੌਮੀ ਖੇਡਾਂ ਦੇ 168 ਜੇਤੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਅਤੇ 33.83 ਕਰੋੜ ਰੁਪਏ ਦੇ ਨਗਦ ਇਨਾਮ ਦੇਣ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।   

       ਸਾਲ 2022 ਦੀਆਂ ਏਸ਼ੀਅਨ ਖੇਡਾਂ ਵਿੱਚ ਲੜਕੀਆਂ ਦੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਸੋਨੇ ਤੇ ਚਾਂਦੀ ਦਾ ਤਮਗਾ ਜੇਤੂ ਸਿਫ਼ਤ ਕੌਰ ਸਮਰਾ ਨੇ ਕਿਹਾ ਪਹਿਲੀ ਵਾਰ ਪੰਜਾਬ ਸਰਕਾਰ ਨੇ ਵੱਡੇ ਮੁਕਾਬਲਿਆਂ ਦੀ ਤਿਆਰੀ ਕਰਨ ਵਾਸਤੇ ਅਗਾਊਂ 8 ਲੱਖ ਰੁਪਏ ਦੀ ਨਗਦ ਰਾਸ਼ੀ ਦਿੱਤੀ। ਉਨ੍ਹਾਂ ਨੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਓਲੰਪਿਕ ਖੇਡਾਂ ਸਮੇਤ ਬਾਕੀ ਖੇਡ ਮੁਕਾਬਲਿਆਂ ਵਿੱਚ ਖਿਡਾਰੀ ਹੋਰ ਤਮਗੇ ਜਿੱਤਣਗੇ।       

   ਸ਼ਾਟਪੁੱਟ ਵਿੱਚ ਸੋਨ ਤਮਗਾ ਜੇਤੂ ਤੇਜਿੰਦਰਪਾਲ ਸਿੰਘ ਤੂਰ ਨੇ ਖੇਡ ਮੁਕਾਬਲੇ ਤੋਂ ਤੁਰੰਤ ਬਾਅਦ ਖਿਡਾਰੀਆਂ ਨੂੰ ਨਗਦ ਇਨਾਮ ਦੇਣ ਦਾ ਵਾਅਦਾ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਨਗਦ ਇਨਾਮ ਉੱਭਰਦੇ ਖਿਡਾਰੀਆਂ ਲਈ ਵੱਡੀ ਰਕਮ ਹੈ ਅਤੇ ਇਸ ਨਾਲ ਬਿਨਾਂ ਸ਼ੱਕ ਸੂਬੇ ਵਿੱਚ ਹੋਰ ਖਿਡਾਰੀਆਂ ਨੂੰ ਉਤਸ਼ਾਹ ਮਿਲੇਗਾ।      

   ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜੇਤੂ ਹਰਮਨਪ੍ਰੀਤ ਕੌਰ ਨੇ ਕਿਹਾ ਕਿ ਪਹਿਲਾਂ ਮਾਪੇ ਤੇ ਰਿਸ਼ਤੇਦਾਰ ਅਕਸਰ ਖਿਡਾਰੀਆਂ ਖਾਸ ਕਰਕੇ ਲੜਕੀਆਂ ਨੂੰ ਖੇਡਾਂ ਨੂੰ ਪੇਸ਼ੇ ਵਜੋਂ ਅਪਣਾਉਣ ਲਈ ਨਿਰਉਤਸ਼ਾਹਤ ਕਰਦੇ ਸਨ ਪਰ ਖਿਡਾਰੀਆਂ ਦਾ ਮਾਣ-ਸਤਿਕਾਰ ਅਤੇ ਤਿਆਰੀਆਂ ਲਈ ਅਗਾਊਂ ਰਾਸ਼ੀ ਦੇਣ ਨਾਲ ਹੋਰ ਨੌਜਵਾਨ ਖਿਡਾਰੀਆਂ ਨੂੰ ਹੱਲਾਸ਼ੇਰੀ ਮਿਲੇਗੀ। ਰੋਇੰਗ ਵਿੱਚ ਚਾਂਦੀ ਦਾ ਤਮਗਾ ਜੇਤੂ ਚਰਨਜੀਤ ਸਿੰਘ ਨੇ ਨਵੀਂ ਖੇਡ ਨੀਤੀ ਲਾਗੂ ਕਰਨ ਅਤੇ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...