July 19, 2026, 4:37 am
----------- Advertisement -----------
HomeNewsBreaking Newsਮਹਿਲਾ ਏਸ਼ੀਆ ਕੱਪ ਅੱਜ ਤੋਂ: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਹੋਣਗੀਆਂ ਆਹਮੋ...

ਮਹਿਲਾ ਏਸ਼ੀਆ ਕੱਪ ਅੱਜ ਤੋਂ: ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਹੋਣਗੀਆਂ ਆਹਮੋ ਸਾਹਮਣੇ

Published on

----------- Advertisement -----------
  • ਪਾਕਿਸਤਾਨ ਨੇ ਭਾਰਤ ਖਿਲਾਫ 14 ‘ਚੋਂ ਸਿਰਫ 3 ਮੈਚ ਜਿੱਤੇ
  • ਭਾਰਤ ਹੈ 7 ਵਾਰ ਦਾ ਏਸ਼ੀਆ ਕੱਪ ਚੈਂਪੀਅਨ

ਨਵੀਂ ਦਿੱਲੀ, 19 ਜੁਲਾਈ 2024 – ਮੌਜੂਦਾ ਚੈਂਪੀਅਨ ਭਾਰਤੀ ਮਹਿਲਾ ਟੀਮ ਸ਼ੁੱਕਰਵਾਰ ਨੂੰ ਏਸ਼ੀਆ ਕੱਪ ਦੇ ਪਹਿਲੇ ਮੈਚ ‘ਚ ਆਪਣੇ ਸਭ ਤੋਂ ਵੱਡੇ ਵਿਰੋਧੀ ਪਾਕਿਸਤਾਨ ਨਾਲ ਭਿੜੇਗੀ। ਅਕਤੂਬਰ ‘ਚ ਹੋਣ ਵਾਲੇ ਮਹਿਲਾ ਟੀ-20 ਵਿਸ਼ਵ ਕੱਪ ਦੀਆਂ ਤਿਆਰੀਆਂ ਲਈ ਇਸ ਟੂਰਨਾਮੈਂਟ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਹਰਮਨਪ੍ਰੀਤ ਦੀ ਕਪਤਾਨੀ ਵਾਲੀ ਭਾਰਤੀ ਟੀਮ ਦਾ ਏਸ਼ੀਆ ਕੱਪ ‘ਚ ਦਬਦਬਾ ਰਿਹਾ ਹੈ। ਸ਼੍ਰੀਲੰਕਾ ਦੇ ਰੰਗੀਰੀ ਦਾਂਬੁਲਾ ਸਟੇਡੀਅਮ ‘ਚ ਸ਼ਾਮ 7:00 ਵਜੇ ਟਾਸ ਹੋਵੇਗਾ ਅਤੇ 7:30 ਵਜੇ ਮੈਚ ਸ਼ੁਰੂ ਹੋਵੇਗਾ।

ਭਾਰਤ ਨੇ ਚਾਰ ‘ਚੋਂ ਤਿੰਨ ਵਾਰ ਏਸ਼ੀਆ ਕੱਪ ਟੀ-20 ਖਿਤਾਬ ਜਿੱਤਿਆ ਹੈ ਅਤੇ ਏਸ਼ੀਆ ਕੱਪ ਦੇ 50 ਓਵਰਾਂ ਦੇ ਫਾਰਮੈਟ ਨੂੰ ਚਾਰੋਂ ਵਾਰ ਜਿੱਤਿਆ ਹੈ। ਭਾਰਤ ਨੇ ਮਹਿਲਾ ਏਸ਼ੀਆ ਕੱਪ ਟੀ-20 ਟੂਰਨਾਮੈਂਟ ‘ਚ 20 ‘ਚੋਂ 17 ਮੈਚ ਜਿੱਤੇ ਹਨ। ਭਾਰਤ ਨੇ 2022 ਦੇ ਫਾਈਨਲ ਵਿੱਚ ਬੰਗਲਾਦੇਸ਼ ਨੂੰ ਹਰਾਇਆ ਸੀ।

ਭਾਰਤ ਨੇ ਇਸ ਟੂਰਨਾਮੈਂਟ ਵਿੱਚ ਪਾਕਿਸਤਾਨ ਖ਼ਿਲਾਫ਼ 14 ਮੈਚਾਂ ‘ਚੋਂ 11 ਜਿੱਤਾਂ ਦਰਜ ਕੀਤੀਆਂ ਹਨ। ਇਸ ਮਹੀਨੇ ਦੀ ਸ਼ੁਰੂਆਤ ‘ਚ ਭਾਰਤ ਨੇ ਦੱਖਣੀ ਅਫਰੀਕਾ ਨਾਲ ਟੀ-20 ਸੀਰੀਜ਼ 1-1 ਨਾਲ ਡਰਾਅ ਕੀਤੀ ਸੀ। ਜਦਕਿ ਤਿੰਨ ਟੀ-20 ਮੈਚਾਂ ਵਿੱਚੋਂ ਦੂਜਾ ਮੈਚ ਮੀਂਹ ਕਾਰਨ ਰੱਦ ਹੋ ਗਿਆ। ਉਥੇ ਹੀ ਪਾਕਿਸਤਾਨ ਨੂੰ ਮਈ ‘ਚ ਹੋਈ ਸੀਰੀਜ਼ ‘ਚ ਇੰਗਲੈਂਡ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਸੀਰੀਜ਼ ‘ਚ ਇੰਗਲੈਂਡ ਨੇ ਪਾਕਿਸਤਾਨ ਨੂੰ 3-0 ਨਾਲ ਹਰਾਇਆ ਸੀ।

ਭਾਰਤ ਲਈ ਸਭ ਤੋਂ ਚੰਗੀ ਗੱਲ ਸਮ੍ਰਿਤੀ ਮੰਧਾਨਾ ਦੀ ਸ਼ਾਨਦਾਰ ਫਾਰਮ ਹੈ। ਜਦੋਂ ਕਿ ਪੂਜਾ ਵਸਤਰਕਾਰ ਨੇ ਸ਼ਾਨਦਾਰ ਆਲਰਾਊਂਡਰ ਖੇਡ ਦਾ ਪ੍ਰਦਰਸ਼ਨ ਕੀਤਾ। ਉਸ ਨੇ ਦੱਖਣੀ ਅਫਰੀਕਾ ਖਿਲਾਫ 3 ਮੈਚਾਂ ‘ਚ 8 ਵਿਕਟਾਂ ਲਈਆਂ ਜਦਕਿ ਸਪਿਨਰ ਰਾਧਾ ਯਾਦਵ ਵੀ ਸਫਲ ਰਹੀ। ਸਪਿਨਰਾਂ ਵਿੱਚ ਦੀਪਤੀ ਸ਼ਰਮਾ, ਸਜੀਵਨ ਸਜਨਾ ਅਤੇ ਸ਼੍ਰੇਅੰਕਾ ਪਾਟਿਲ ਸ਼ਾਮਲ ਹਨ।

ਪਾਕਿਸਤਾਨ ਨੇ ਏਸ਼ੀਆ ਕੱਪ ਲਈ ਨਿਦਾ ਡਾਰ ਨੂੰ ਕਪਤਾਨ ਬਣਾਇਆ ਹੈ, ਪਰ ਟੀਮ ‘ਚ ਕਈ ਬਦਲਾਅ ਕੀਤੇ ਗਏ ਹਨ। ਇਰਮ ਜਾਵੇਦ, ਓਮੈਮਾ ਸੋਹੇਲ ਅਤੇ ਸਈਦਾ ਅਰੂਬ ਸ਼ਾਹ ਨੂੰ ਇਸ ਸਾਲ ਪਹਿਲੀ ਵਾਰ ਟੀਮ ‘ਚ ਜਗ੍ਹਾ ਮਿਲੀ ਹੈ ਜਦਕਿ ਤਸਮੀਆ ਰੁਬਾਬ ਡੈਬਿਊ ਕਰੇਗੀ।

ਗਰੁੱਪ ਏ ਵਿੱਚ ਨੇਪਾਲ ਅਤੇ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਵੀ ਪਹਿਲੇ ਦਿਨ ਆਹਮੋ-ਸਾਹਮਣੇ ਹੋਣਗੇ। ਦੋਵਾਂ ਗਰੁੱਪਾਂ ਵਿੱਚੋਂ ਚੋਟੀ ਦੀਆਂ ਦੋ ਟੀਮਾਂ ਸੈਮੀਫਾਈਨਲ ਖੇਡਣਗੀਆਂ। ਨੇਪਾਲ 2016 ਤੋਂ ਬਾਅਦ ਪਹਿਲੀ ਵਾਰ ਟੂਰਨਾਮੈਂਟ ਵਿੱਚ ਖੇਡ ਰਿਹਾ ਹੈ ਜਦਕਿ ਯੂਏਈ ਦਾ ਇਹ ਲਗਾਤਾਰ ਦੂਜਾ ਟੂਰਨਾਮੈਂਟ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...