September 5, 2026, 1:38 pm
----------- Advertisement -----------
HomeNewsBreaking Newsਵਿਸ਼ਵ ਕੱਪ 2023 'ਚ ਅੱਜ ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਕਾਰ ਮੁਕਾਬਲਾ, ਜਾਣੋ ਕਿਵੇਂ...

ਵਿਸ਼ਵ ਕੱਪ 2023 ‘ਚ ਅੱਜ ਆਸਟ੍ਰੇਲੀਆ ਅਤੇ ਸ਼੍ਰੀਲੰਕਾ ਵਿਚਕਾਰ ਮੁਕਾਬਲਾ, ਜਾਣੋ ਕਿਵੇਂ ਦਾ ਰਹੇਗਾ ਮੌਸਮ ਅਤੇ ਸੰਭਾਵਿਤ ਪਲੇਇੰਗ-11

Published on

----------- Advertisement -----------

ਵਿਸ਼ਵ ਕੱਪ 2023 ਵਿੱਚ ਅੱਜ ਆਸਟਰੇਲੀਆ ਅਤੇ ਸ਼੍ਰੀਲੰਕਾ ਵਿਚਾਲੇ ਮੈਚ ਖੇਡਿਆ ਜਾਵੇਗਾ। ਇਹ ਮੈਚ ਅਟਲ ਬਿਹਾਰੀ ਵਾਜਪਾਈ ਕ੍ਰਿਕਟ ਸਟੇਡੀਅਮ (ਇਕਾਨਾ), ਲਖਨਊ ਵਿਖੇ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਮੈਚ ਲਈ ਟਾਸ ਅੱਧਾ ਘੰਟਾ ਪਹਿਲਾਂ ਯਾਨੀ ਦੁਪਹਿਰ 1:30 ਵਜੇ ਹੋਵੇਗਾ। ਜੇਕਰ ਮੌਸਮ ਦੀ ਗੱਲ ਕੀਤੀ ਜਾਵੇ ਤਾਂ 16 ਅਕਤੂਬਰ ਨੂੰ ਲਖਨਊ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੌਰਾਨ ਹਵਾ ਦੀ ਰਫ਼ਤਾਰ 9 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ। ਤਾਪਮਾਨ 21 ਤੋਂ 33 ਡਿਗਰੀ ਸੈਲਸੀਅਸ ਤੱਕ ਹੋ ਸਕਦਾ ਹੈ।
ਦੱਸ ਦਈਏ ਕਿ ਸ਼੍ਰੀਲੰਕਾਈ ਟੀਮ ਨੂੰ ਇਸ ਮੈਚ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਟੀਮ ਦੇ ਕਪਤਾਨ ਦਾਸੁਨ ਸ਼ਨਾਕਾ ਸੱਟ ਕਾਰਨ ਵਿਸ਼ਵ ਕੱਪ ਤੋਂ ਬਾਹਰ ਹੋ ਗਏ ਹਨ। ਸ਼ਨਾਕਾ 10 ਅਕਤੂਬਰ ਨੂੰ ਪਾਕਿਸਤਾਨ ਖਿਲਾਫ ਖੇਡੇ ਗਏ ਮੈਚ ‘ਚ ਜ਼ਖਮੀ ਹੋ ਗਏ ਸਨ। ਟੀਮ ‘ਚ ਉਨ੍ਹਾਂ ਦੀ ਜਗ੍ਹਾ ਚਮਿਕਾ ਕਰੁਣਾਰਤਨੇ ਨੂੰ ਸ਼ਾਮਲ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਸ਼ਨਾਕਾ ਦੀ ਗੈਰ-ਮੌਜੂਦਗੀ ‘ਚ ਕੁਸਲ ਮੈਂਡਿਸ ਟੀਮ ਦੀ ਕਪਤਾਨੀ ਕਰਨਗੇ।
ਇਸ ਵਿਸ਼ਵ ਕੱਪ ਵਿੱਚ ਦੋਵਾਂ ਟੀਮਾਂ ਦਾ ਇਹ ਤੀਜਾ ਮੈਚ ਹੋਵੇਗਾ। ਪੰਜ ਵਾਰ ਦੀ ਚੈਂਪੀਅਨ ਆਸਟਰੇਲੀਆ ਅਤੇ ਸ਼੍ਰੀਲੰਕਾ ਨੂੰ ਆਪਣੇ ਸ਼ੁਰੂਆਤੀ ਦੋਵੇਂ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕੰਗਾਰੂ ਟੀਮ ਨੂੰ ਪਹਿਲੇ ਮੈਚ ‘ਚ ਭਾਰਤ ਅਤੇ ਦੂਜੇ ‘ਚ ਦੱਖਣੀ ਅਫਰੀਕਾ ਨੇ ਹਰਾਇਆ ਸੀ। ਦੂਜੇ ਪਾਸੇ ਸ੍ਰੀਲੰਕਾ ਨੂੰ ਪਹਿਲੇ ਮੈਚ ਵਿੱਚ ਨਿਊਜ਼ੀਲੈਂਡ ਅਤੇ ਦੂਜੇ ਵਿੱਚ ਪਾਕਿਸਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ।
ਦੋਵਾਂ ਟੀਮਾਂ ਦੇ ਸੰਭਾਵਿਤ ਪਲੇਇੰਗ-11
ਆਸਟ੍ਰੇਲੀਆ: ਪੈਟ ਕਮਿੰਸ (ਕਪਤਾਨ), ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਸਟੀਵ ਸਮਿਥ, ਮਾਰਨਸ ਲੈਬੂਸ਼ੇਨ, ਗਲੇਨ ਮੈਕਸਵੈੱਲ, ਜੋਸ਼ ਇੰਗਲਿਸ (ਵਿਕਟਕੀਪਰ), ਮਾਰਕਸ ਸਟੋਇਨਿਸ, ਐਡਮ ਜ਼ੈਂਪਾ, ਮਿਸ਼ੇਲ ਸਟਾਰਕ ਅਤੇ ਜੋਸ਼ ਹੇਜ਼ਲਵੁੱਡ।
ਸ਼੍ਰੀਲੰਕਾ: ਕੁਸਲ ਮੈਂਡਿਸ (ਕਪਤਾਨ, ਵਿਕਟਕੀਪਰ), ਪਥੁਮ ਨਿਸਾਂਕਾ, ਕੁਸਲ ਪਰੇਰਾ, ਸਦਿਰਾ ਸਮਰਾਵਿਕਰਮਾ, ਚਰਿਥ ਅਸਾਲੰਕਾ, ਧਨੰਜੈ ਡੀ ਸਿਲਵਾ, ਦੁਨਿਥ ਵੇਲਾਲਾਘੇ, ਚਮਿਕਾ ਕਰੁਣਾਰਤਨੇ, ਮਹਿਸ਼ ਥੀਕਸ਼ਾਨਾ, ਕਸੁਨ ਰਜਿਥਾ ਅਤੇ ਦਿਲਕਸ਼ਾਨ ਮਦੁਸ਼ਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...