September 4, 2026, 12:51 pm
----------- Advertisement -----------
HomeNewsBreaking Newsਵਿਸ਼ਵ ਕੱਪ 2023: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ...

ਵਿਸ਼ਵ ਕੱਪ 2023: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਕੀਤਾ ਫੈਸਲਾ

Published on

----------- Advertisement -----------

ਵਨਡੇ ਵਿਸ਼ਵ ਕੱਪ 2023 ਦੇ ਲੀਗ ਪੜਾਅ ਦਾ ਸਭ ਤੋਂ ਵੱਡਾ ਮੈਚ ਯਾਨੀ ਭਾਰਤ-ਪਾਕਿਸਤਾਨ ਮੈਚ ਅੱਜ ਖੇਡਿਆ ਜਾਵੇਗਾ। ਇਹ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਦੱਸ ਦਈਏ ਕਿ ਸ਼ੁਭਮਨ ਗਿੱਲ ਦੀ ਟੀਮ ਇੰਡੀਆ ਦੇ ਪਲੇਇੰਗ-11 ਵਿੱਚ ਵਾਪਸੀ ਹੋਈ ਹੈ। ਜਦਕਿ ਪਾਕਿਸਤਾਨ ਨੇ ਆਪਣੇ ਪਲੇਇੰਗ-11 ‘ਚ ਕੋਈ ਬਦਲਾਅ ਨਹੀਂ ਕੀਤਾ ਹੈ। ਸ਼ੁਭਮਨ ਗਿੱਲ ਨੇ ਈਸ਼ਾਨ ਕਿਸ਼ਨ ਦੀ ਥਾਂ ਲਈ ਹੈ। ਸ਼ੁਭਮਨ ਆਸਟ੍ਰੇਲੀਆ ਅਤੇ ਅਫਗਾਨਿਸਤਾਨ ਖਿਲਾਫ ਭਾਰਤ ਦੇ ਪਹਿਲੇ ਦੋ ਵਿਸ਼ਵ ਕੱਪ ਮੈਚ ਨਹੀਂ ਖੇਡ ਸਕੇ ਸਨ। ਕਿਉਂਕਿ ਟੂਰਨਾਮੈਂਟ ਸ਼ੁਰੂ ਹੋਣ ਤੋਂ ਪਹਿਲਾਂ ਉਸ ਨੂੰ ਡੇਂਗੂ ਹੋ ਗਿਆ, ਜਿਸ ਤੋਂ ਠੀਕ ਹੋਣ ਵਿਚ ਉਸ ਨੂੰ 8 ਤੋਂ 10 ਦਿਨ ਲੱਗ ਗਏ।
ਦੋਵਾਂ ਟੀਮਾਂ ਦਾ ਪਲੇਇੰਗ-11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ (ਉਪ ਕਪਤਾਨ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ।
ਪਾਕਿਸਤਾਨ: ਬਾਬਰ ਆਜ਼ਮ (ਕਪਤਾਨ), ਅਬਦੁੱਲਾ ਸ਼ਫੀਕ, ਇਮਾਮ-ਉਲ-ਹੱਕ, ਮੁਹੰਮਦ ਰਿਜ਼ਵਾਨ (ਵਿਕਟਕੀਪਰ), ਸੌਦ ਸ਼ਕੀਲ, ਇਫਤਿਖਾਰ ਅਹਿਮਦ, ਮੁਹੰਮਦ ਨਵਾਜ਼, ਸ਼ਾਦਾਬ ਖਾਨ, ਹਸਨ ਅਲੀ, ਸ਼ਾਹੀਨ ਸ਼ਾਹ ਅਫਰੀਦੀ ਅਤੇ ਹਰਿਸ ਰਊਫ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...