November 13, 2026, 7:24 pm
----------- Advertisement -----------
HomeNewsLatest Newsਯੁਵਰਾਜ ਸਿੰਘ ਨੇ ਆਪਣੇ ਬੇਟੇ ਦਾ ਰੱਖਿਆ ਅਨੋਖਾ ਨਾਮ, Father's day 'ਤੇ...

ਯੁਵਰਾਜ ਸਿੰਘ ਨੇ ਆਪਣੇ ਬੇਟੇ ਦਾ ਰੱਖਿਆ ਅਨੋਖਾ ਨਾਮ, Father’s day ‘ਤੇ ਕੀਤਾ ਖੁਲਾਸਾ

Published on

----------- Advertisement -----------

ਸਾਬਕਾ ਭਾਰਤੀ ਕ੍ਰਿਕਟਰ ਯੁਵਰਾਜ ਸਿੰਘ ਨੇ ਆਪਣੇ ਪ੍ਰਸ਼ੰਸਕਾਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਯੁਵਰਾਜ ਸਿੰਘ ਅਤੇ ਉਨ੍ਹਾਂ ਦੀ ਪਤਨੀ ਹੇਜ਼ਲ ਕੀਚ ਨੇ ਪਿਤਾ ਦਿਵਸ ‘ਤੇ ਆਪਣੇ ਬੇਟੇ ਦੇ ਨਾਮ ਦਾ ਖੁਲਾਸਾ ਕੀਤਾ ਹੈ। ਯੁਵਰਾਜ ਸਿੰਘ ਅਤੇ ਹੇਜ਼ਲ ਨੇ ਆਪਣੇ ਬੇਟੇ ਦਾ ਨਾਂ ਓਰੀਅਨ ਕੀਚ ਸਿੰਘ ਰੱਖਿਆ ਹੈ। ਯੁਵਰਾਜ ਸਿੰਘ ਨੇ ਖੁਦ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂ ਓਰੀਅਨ ਤਾਰਾਮੰਡਲ ਦੇ ਨਾਂ ‘ਤੇ ਰੱਖਿਆ ਹੈ। ਯੁਵਰਾਜ ਸਿੰਘ ਨੇ ਸੋਸ਼ਲ ਮੀਡੀਆ ‘ਤੇ ਤਸਵੀਰ ਸ਼ੇਅਰ ਕਰਦੇ ਹੋਏ ਇੱਕ ਸੰਦੇਸ਼ ਵੀ ਲਿਖਿਆ ਹੈ। ਤਸਵੀਰ ਵਿੱਚ ਯੁਵਰਾਜ ਸਿੰਘ, ਉਨ੍ਹਾਂ ਦੀ ਪਤਨੀ ਹੇਜ਼ਲ ਕੀਚ ਅਤੇ ਬੇਟਾ ਇਕੱਠੇ ਹਨ।

ਯੁਵਰਾਜ ਸਿੰਘ ਨੇ ਭਾਵੁਕ ਸੰਦੇਸ਼ ਲਿਖਿਆ ਕਿ ਦੁਨੀਆ ‘ਚ ਤੁਹਾਡਾ ਸੁਆਗਤ ਹੈ ਓਰੀਅਨ ਕੀਚ ਸਿੰਘ। ਮੰਮੀ-ਡੈਡੀ ਆਪਣੇ ਛੋਟੇ ਬੇਟੇ ਨੂੰ ਬਹੁਤ ਪਿਆਰ ਕਰਦੇ ਹਨ। ਤੇਰੀਆਂ ਅੱਖਾਂ ਹਰ ਮੁਸਕਰਾਹਟ ਨਾਲ ਚਮਕਦੀਆਂ ਹਨ, ਜਿਵੇਂ ਤਾਰਿਆਂ ਵਿੱਚ ਤੇਰਾ ਨਾਮ ਲਿਖਿਆ ਹੋਵੇ। ਇਸ ਜੋੜੇ ਨੇ 25 ਜਨਵਰੀ ਨੂੰ ਆਪਣੇ ਬੱਚੇ ਦੇ ਜਨਮ ਦੀ ਜਾਣਕਾਰੀ ਦਿੱਤੀ ਸੀ। ਯੁਵਰਾਜ ਸਿੰਘ ਨੇ ਬਾਲੀਵੁੱਡ ਅਦਾਕਾਰਾ ਹੇਜ਼ਲ ਕੀਚ ਨਾਲ 30 ਨਵੰਬਰ 2016 ਨੂੰ ਵਿਆਹ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...