September 7, 2026, 9:41 am
----------- Advertisement -----------
HomeNewsLatest Newsਟੀ-20 ਤੋਂ ਬਾਅਦ ਹੁਣ ਵਨ ਡੇ ਦੇ ਵੀ ਕਪਤਾਨ ਬਣਨਗੇ ਰੋਹਿਤ,ਛੇਤੀ ਹੋ...

ਟੀ-20 ਤੋਂ ਬਾਅਦ ਹੁਣ ਵਨ ਡੇ ਦੇ ਵੀ ਕਪਤਾਨ ਬਣਨਗੇ ਰੋਹਿਤ,ਛੇਤੀ ਹੋ ਸਕਦਾ ਐਲਾਨ

Published on

----------- Advertisement -----------

ਭਾਰਤ ਦਾ ਦੱਖਣੀ ਅਫ਼ਰੀਕਾ ਦੌਰਾ ਕੁਝ ਹੀ ਦਿਨਾਂ ‘ਚ ਸ਼ੁਰੂ ਹੋਵੇਗਾ। ਬੀਸੀਸੀਆਈ ਨੇ ਰੋਹਿਤ ਨੂੰ ਵਨ ਡੇ ਕਪਤਾਨ ਬਣਾਉਣ ਦਾ ਫ਼ੈਸਲਾ ਲੈ ਲਿਆ ਹੈ। ਜਲਦ ਹੀ ਇਸ ਦਾ ਅਧਿਕਾਰਕ ਐਲਾਨ ਕਰ ਦਿੱਤਾ ਜਾਵੇਗਾ। ਇਸ ਦੌਰਾਨ ਭਾਰਤੀ ਟੀਮ ਟੈਸਟ ਤੇ ਵਨ-ਡੇ ਸੀਰੀਜ਼ ਖੇਡੇਗੀ ਜਦਕਿ ਟੀ-20 ਕੌਮਾਂਤਰੀ ਸੀਰੀਜ਼ ਬਾਅਦ ‘ਚ ਹੋਵੇਗੀ। ਹੁਣ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਦੇ ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਦੇ ਮੁਤਾਬਕ ਦੱਖਣੀ ਅਫ਼ਰੀਕਾ ਦੌਰੇ ਤੋਂ ਪਹਿਲਾਂ ਵਿਰਾਟ ਕੋਹਲੀ (Virat Kohli) ਨੂੰ ਵਨ-ਡੇ ਕਪਤਾਨੀ ਤੋਂ ਹਟਾਇਆ ਜਾ ਸਕਦਾ ਹੈ ਤੇ ਰੋਹਿਤ ਸ਼ਰਮਾ ਨੂੰ ਇਹ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ।

ਰੋਹਿਤ ਨੇ ਕਪਤਾਨ ਦੇ ਰੂਪ ‘ਚ ਆਪਣੀ ਯੋਗਤਾ ਨੂੰ ਉਦੋਂ ਸਾਬਤ ਵੀ ਕੀਤਾ ਹੈ, ਜਦੋਂ ਉਨ੍ਹਾਂ ਨੂੰ ਅਗਵਾਈ ਕਰਨ ਲਈ ਮੌਕਾ ਮਿਲਿਆ ਹੈ। ਚੋਣਕਾਰਾਂ ਨੇ ਇਸ ‘ਤੇ ਫ਼ੈਸਲਾ ਲੈ ਕੇ ਬੀਸੀਸੀਆਈ ਨੂੰ ਦੱਸ ਦਿੱਤਾ ਹੈ। ਬੀਸੀਸੀਆਈ ਦੇ ਅਹੁਦੇਦਾਰ ਵੀ ਇਸ ਨਾਲ ਸਹਿਮਤ ਹਨ ਕਿ ਚਿੱਟੀ ਗੇਂਦ ਦੀ ਕ੍ਰਿਕਟ ਮਤਲਬ ਕਿ ਵਨ ਡੇ ਤੇ ਟੀ-20 ਦਾ ਇਕ ਹੀ ਕਪਤਾਨ ਹੋਣਾ ਚਾਹੀਦਾ ਹੈ।ਜ਼ਿਕਰਯੋਗ ਹੈ ਕਿ ਵਿਰਾਟ ਕੋਹਲੀ ਨੇ ਟੀ-20 ਵਿਸ਼ਵ ਕੱਪ ਦੇ ਬਾਅਦ ਭਾਰਤੀ ਟੀ-20 ਦੀ ਕਪਤਾਨੀ ਛੱਡ ਦਿੱਤੀ ਸੀ ਅਤੇ ਇਸ ਦਾ ਐਲਾਨ ਉਨ੍ਹਾਂ ਨੇ ਆਈ. ਸੀ. ਸੀ. (ਕੌਮਾਂਤਰੀ ਕ੍ਰਿਕਟ ਪਰਿਸ਼ਦ) ਟੂਰਨਾਮੈਂਟ ਤੋਂ ਪਹਿਲਾਂ ਕੀਤਾ ਸੀ। ਦੂਜੇ ਪਾਸੇ ਟੀ-20 ਟੀਮ ਦੀ ਕਪਤਾਨੀ ਛੱਡਣ ਦੇ ਬਾਅਦ ਤੋਂ ਹੀ ਅਜਿਹੇ ਖ਼ਦਸ਼ੇ ਪ੍ਰਗਟਾਏ ਜਾ ਰਹੇ ਸਨ ਕਿ ਕੋਹਲੀ ਤੋਂ ਵਨ-ਡੇ ਦੀ ਕਪਤਾਨੀ ਵੀ ਖੋਹੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...