September 17, 2026, 9:07 am
----------- Advertisement -----------
HomeNewsBreaking Newsਸ਼ਹਾਦਤ ’ਤੇ ਮਨੋਰੰਜਨ ਸਮਾਗਮ ਕਰਵਾਉਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ

ਸ਼ਹਾਦਤ ’ਤੇ ਮਨੋਰੰਜਨ ਸਮਾਗਮ ਕਰਵਾਉਣ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਖ਼ਤ

Published on

----------- Advertisement -----------

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀਨਗਰ ਵਿੱਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ, ਜਿਸ ਵਿੱਚ ਨਾਚ-ਗਾਣੇ ਅਤੇ ਮਨੋਰੰਜਨ ਸ਼ਾਮਲ ਸੀ, ਦਾ ਸਖ਼ਤ ਨੋਟਿਸ ਲਿਆ ਹੈ।

ਇਸ ਪ੍ਰੋਗਰਾਮ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਅਤੇ ਸਿੱਖ ਮਰਯਾਦਾ ਦੀ ਉਲੰਘਣਾ ਕੀਤੀ। ਇਸ ਸਬੰਧ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਨੂੰ 1 ਅਗਸਤ 2025 ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖਣ ਲਈ ਤਲਬ ਕੀਤਾ ਗਿਆ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਮਾਂ ਬੀਤਣ ਦੇ ਬਾਵਜੂਦ ਮੰਤਰੀ ਹਰਜੋਤ ਸਿੰਘ ਅਤੇ ਜਸਵੰਤ ਸਿੰਘ ਨੇ ਨਾ ਤਾਂ ਆਪਣਾ ਪੱਖ ਸਪੱਸ਼ਟ ਕੀਤਾ ਅਤੇ ਨਾ ਹੀ ਸਿੱਖ ਸੰਗਤਾਂ ਤੋਂ ਮੁਆਫੀ ਮੰਗੀ। ਉਨ੍ਹਾਂ ਨੇ ਸੰਵਿਧਾਨਕ ਅਹੁਦਿਆਂ ’ਤੇ ਕੰਮ ਕਰਨ ਵਾਲਿਆਂ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਸੰਜੀਦਾ ਮਸਲੇ ’ਤੇ ਚੁੱਪੀ ਅਪਣਾਉਣਾ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਅਨੁਸਾਰ, ਇਤਿਹਾਸ ਵਿੱਚ ਪਹਿਲੀ ਵਾਰ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਨੂੰ ਮਨੋਰੰਜਨ ਨਾਲ ਜੋੜਿਆ ਗਿਆ, ਜੋ ਅਸਵੀਕਾਰਯੋਗ ਹੈ। ਇਸ ਮਾਮਲੇ ਵਿੱਚ ਗਾਇਕ ਬੀਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫੀ ਮੰਗ ਲਈ, ਜਿਸ ’ਤੇ ਵੀ ਪੰਜ ਸਿੰਘ ਸਾਹਿਬਾਨ ਦੀ ਬੈਠਕ ਵਿੱਚ ਵਿਚਾਰ ਹੋਵੇਗਾ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਮੰਤਰੀ ਅਤੇ ਡਾਇਰੈਕਟਰ ਨੂੰ ਪੇਸ਼ ਹੋਣ ਲਈ ਪੱਤਰ ਜਾਰੀ ਕਰ ਦਿੱਤੇ ਗਏ ਹਨ। 1 ਅਗਸਤ ਨੂੰ ਪੰਥਕ ਅਤੇ ਧਾਰਮਿਕ ਮਸਲਿਆਂ ’ਤੇ ਵਿਚਾਰ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਵੇਗੀ, ਜਿਸ ਵਿੱਚ ਇਸ ਮੁੱਦੇ ’ਤੇ ਫੈਸਲਾ ਲਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਪੰਜਾਬ ਦਾ ਪਾਣੀ ਹਰਿਆਣਾ ਅਤੇ ਰਾਜਸਥਾਨ ਨੂੰ ਕਿਉਂ ਦੇਣਾ ਚਾਹੁੰਦੀ ਹੈ? – ਹਰਪਾਲ ਸਿੰਘ ਚੀਮਾ

ਚੰਡੀਗੜ੍ਹ 16 ਸਤੰਬਰ ਆਮ ਆਦਮੀ ਪਾਰਟੀ (ਆਪ) ਨੇ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' 'ਤੇ...

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ 16 ਸਤੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ...

ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ...

ਵਿਜੇ ਸਾਂਪਲਾ ਨਾਲ ਧੱਕਾ-ਮੁੱਕੀ, ਬਾੜੀਆਂ ਕਲਾਂ ‘ਚ ਮਾਈਕ ਨਾਲ ਕੀਤਾ ਗਿਆ ਹਮਲਾ

ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ‘ਚ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ...

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵੱਲੋਂ ਹੰਗਾਮਾ, ਅਚਾਨਕ ਸਿਹਤ ਵਿਗੜਨ ਮਗਰੋਂ ਇੱਕ ਹਵਾਲਾਤੀ ਦੀ ਹੋਈ ਮੌਤ

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ 31 ਸਾਲਾ ਹਵਾਲਾਤੀ ਦੀ ਅਚਾਨਕ ਮੌਤ ਹੋ ਜਾਣ ਦਾ...

 ਕੈਨੇਡਾ ‘ਚ ਸਟੱਡੀ ਵੀਜ਼ਾ ਦੇ ਬਦਲੇ ਨਿਯਮ, ਹੁਣ ਖਰਚਣੇ ਪੈਣਗੇ ਵੱਧ ਪੈਸੇ!

ਸਟੱਡੀ ਵੀਜ਼ਾ ‘ਤੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਜ਼ਿਆਦਾ ਪੈਸੇ ਖਰਚ ਕਰਨੇ ਪੈਣਗੇ।...

ਬਹੁਤ ਮੁਸ਼ਕਲ ਨਾਲ ਬਚੇ…’ ਟਰਬੂਲੈਂਸ ਦੌਰਾਨ ਡਰੀ ਸ਼ਹਿਨਾਜ਼ ਗਿੱਲ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ‘ਤੇ ਬਹੁਤ ਸਰਗਰਮ ਹੈ ਅਤੇ ਅਕਸਰ ਆਪਣੇ ਪ੍ਰਸ਼ੰਸਕਾਂ ਨਾਲ ਆਪਣੀ ਜ਼ਿੰਦਗੀ...

ਮੋਹਾਲੀ ‘ਚ 500 ਰੁਪਏ ਦੇ ਨੋਟਾਂ ਦਾ ਲੰਗਰ: ਬੱਚਿਆਂ ਨੂੰ ਵੰਡਿਆ ਮੈਕਡੋਨਲਡ ਮੀਲ

ਚੰਡੀਗੜ੍ਹ ਵਿੱਚ ਪੈਟਰੋਲ ਦਾ ਲੰਗਰ ਲਗਾਉਣ ਤੋਂ ਬਾਅਦ ਸੁਰਖੀਆਂ ਵਿੱਚ ਆਏ ਰਾਜਾ ਦਿ ਕਿੰਗ...

ਰੇਹੜੀ ਵਾਲੇ ਤੋਂ ਲੈ ਕੇ ਵੱਡੇ ਵਪਾਰੀਆਂ ਤੱਕ… UPI ਪੇਮੈਂਟ ‘ਤੇ ਦੇਣਾ ਪਵੇਗਾ ਚਾਰਜ, ਡਿਟੇਲ ‘ਚ ਸਮਝੋ ਨਵੇਂ ਨਿਯਮ

ਜੇਕਰ ਤੁਸੀਂ ਸਬਜ਼ੀਆਂ ਖਰੀਦਣ ਤੋਂ ਲੈ ਕੇ ਵੱਡੇ ਖਰੀਦਦਾਰੀ ਬਿੱਲਾਂ ਦਾ ਭੁਗਤਾਨ ਕਰਨ ਤੱਕ...