ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਿਆਨਕ ਹਾਦਸਾ ਵਾਪਰਿਆ ਹੈ। ਸਮਰਾਲਾ ਵਿਖੇ ਸ਼ਰਧਾਲੂਆਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ। ਮਹਿੰਦਰਾ ਜੀਪ ਦੇ ਡਰਾਈਵਰ ਨੇ ਦੱਸਿਆ ਕਿ ਉਹ ਰਾਏਕੋਟ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਸੀ। ਇਸੇ ਦੌਰਾਨ ਸਾਹਮਣੇ ਤੋਂ ਆ ਰਹੀ ਟਾਟਾ ਸਫਾਰੀ ਦੀ ਰਫਤਾਰ ਤੇਜ਼ ਦੇਖਦੇ ਹੋਏ ਉਸ ਨੇ ਮਹਿੰਦਰਾ ਜੀਪ ਨੂੰ ਬਚਾਅ ਲਈ ਨਹਿਰ ਕੰਢੇ ਕੀਤਾ ਤਾਂ ਵੀ ਟਾਟਾ ਸਫਾਰੀ ਵਾਲੇ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਮੌਕੇ ‘ਤੇ ਪੁੱਜੇ ਏਐਸਆਈ ਅਵਤਾਰ ਚੰਦ ਨੇ ਦੱਸਿਆ ਕਿ ਟਾਟਾ ਸਫਾਰੀ ਚਮਕੌਰ ਸਾਹਿਬ ਤੋਂ ਲੁਧਿਆਣਾ ਜਾ ਰਹੀ ਸੀ ਤੇ ਮਹਿੰਦਰਾ ਜੀਪ ਰਾਏਕੋਟ ਤੋਂ ਸ਼੍ਰੀ ਆਨੰਦਪੁਰ ਸਾਹਿਬ ਜਾ ਰਹੀ ਸੀ। ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ। ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।












