ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ। ਪਿਛਲੇ ਕਈ ਦਿਨਾਂ ਤੋਂ ਸ਼ੁਰੂ ਹੋਏ ਸਮਾਗਮਾਂ ਦੀ ਅੱਜ ਸਮਾਪਤੀ ਹੈ। ਅੱਜ ਆਖਰੀ ਦਿਨ ਵੱਡੀ ਗਿਣਤੀ ਸੰਗਤ ਪਹੁੰਚੀ ਹੋਈ ਹੈ। ਅੱਜ ਸ਼੍ਰੀ ਅਖੰਡ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਇਸ ਮਗਰੋਂ ਨਿਹੰਗ ਜਥੇਬੰਦੀਆਂ ਵੱਲੋਂ ਮਹੱਲਾ ਸਜਾਇਆ ਜਾਵੇਗਾ। ਲੇ ਮਹੱਲੇ ਦੇ ਤੀਜੇ ਤੇ ਆਖਰੀ ਦਿਨ ਵੱਡੀ ਗਿਣਤੀ ਸੰਗਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਗੁਰੂ ਘਰਾਂ ਵਿਚ ਮੱਥਾ ਟੇਕ ਕੇ ਆਪਣੀ ਸ਼ਰਧਾ ਦੇ ਫੁੱਲ ਭੇਟ ਕਰ ਰਹੀ ਹੈ। ਇਸ ਵਾਰ ਸਭ ਤੋਂ ਵੱਡੀ ਗਿਣਤੀ ਨੌਜਵਾਨਾਂ ਦੀ ਹੈ। ਬਹੁਤੇ ਨੌਜਵਾਨਾਂ ਨੇ ਵਾਹਨਾਂ ਉੱਪਰ ਕੇਸਰੀ ਨਿਸ਼ਾਨ ਲਾਏ ਹੋਏ ਹਨ।
----------- Advertisement -----------
ਸ੍ਰੀ ਅਨੰਦਪੁਰ ਸਾਹਿਬ ‘ਚ ਹੋਲੇ ਮਹੱਲੇ ਮੌਕੇ ਵੱਡੀ ਗਿਣਤੀ ‘ਚ ਪਹੁੰਚੀ ਸੰਗਤ
Published on
----------- Advertisement -----------












