May 25, 2026, 4:41 pm
----------- Advertisement -----------
HomeNewsBreaking Newsਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ...

ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ, SGPC ਪ੍ਰਧਾਨ ਪ੍ਰਗਟਾਇਆ ਦੁੱਖ

Published on

----------- Advertisement -----------

ਨਜ਼ਦੀਕੀ ਪਿੰਡ ਭਾਮ ਦੇ ਪੱਤੀ ਹੱਸਨ ਕੀ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ,ਪੋਥੀਆਂ ਅਤੇ ਗੁਟਕਾ ਸਾਹਿਬ ਅਗਨ ਭੇਟ ਹੋਣ ਦੀ ਖ਼ਬਰ ਹੈ। ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ 12.30 ਵਜੇ ਗੁਰਦੁਆਰਾ ਸਾਹਿਬ ਵਿਖੇ ਅੱਗ ਲੱਗਣ ਦਾ ਪਤਾ ਲੱਗਾ । ਇਸ ਮੌਕੇ ਪਿੰਡ ਦੀਆਂ ਸੰਗਤਾਂ ਵਲੋਂ ਮੌਕੇ ‘ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਗਿਆ । ਅੱਗ ‘ਤੇ ਕਾਬੂ ਪਾਉਣ ਤੱਕ ਗੁਰਦੁਆਰਾ ਸਾਹਿਬ ਵਿਚ ਪਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਤਿੰਨ ਸਰੂਪ ਅਤੇ ਸੰਚੀਆ, ਪੋਥੀਆਂ, ਗੁਟਕਾ ਸਾਹਿਬ ਅਤੇ ਧਾਰਮਿਕ ਕਿਤਾਬਾਂ ਅਗਨਭੇਟ ਹੋ ਚੁੱਕੀਆਂ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬ ‘ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਵਾਰ ਵਾਰ ਅਪੀਲ ਕੀਤੀ ਗਈ ਹੈ ਕਿ ਸੇਵਾਦਾਰਾਂ ਦੀ ਗੈਰ ਹਾਜ਼ਰੀ ਵਿਚ ਬਿਜਲੀ ਉਪਕਰਣਾਂ ਨੂੰ ਚਾਲੂ ਨਾ ਰੱਖਿਆ ਜਾਵੇ, ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ’ਤੇ ਧਿਆਨ ਨਹੀਂ ਦਿੰਦੀਆਂ।

ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਵੀ ਬਿਜਲੀ ਦਾ ਸਰਕਟ ਸ਼ਾਰਟ ਹੋਣ ਕਰਕੇ ਵਾਪਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂ ਰੋਕਣ ਲਈ ਸੰਜੀਦਾ ਹੋਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦਾ ਸਮੇਂ-ਸਮੇ ਨਰੀਖਣ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਇਕ ਸੇਵਾਦਾਰ ਦਾ ਰਹਿਣਾ ਵੀ ਲਾਜ਼ਮੀ ਬਣਾਇਆ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...