November 24, 2026, 12:17 pm
----------- Advertisement -----------
HomeNewsBreaking Newsਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

Published on

----------- Advertisement -----------

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਅੱਜ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਦੂਰ-ਦੁਰਾਡੇ ਤੋਂ ਸੰਗਤਾਂ ਸਵੇਰ ਤੋਂ ਹੀ ਪਵਿੱਤਰ ਨਗਰੀ ਵਿਖੇ ਪਹੁੰਚਣੀਆਂ ਸ਼ੁਰੂ ਹੋ ਗਈਆਂ।

ਕੜਾਕੇ ਦੀ ਠੰਢ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ਵਿੱਚ ਕੋਈ ਕਮੀ ਦਿਖਾਈ ਨਹੀਂ ਦੇ ਰਹੀ। ਵੱਡੀ ਗਿਣਤੀ ਵਿੱਚ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਪਵਿੱਤਰ ਸਰੋਵਰ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਵਿੱਚ ਇਸ਼ਨਾਨ ਕਰਕੇ ਗੁਰੂ ਘਰ ਵਿਖੇ ਨਤਮਸਤਕ ਹੋ ਰਹੇ ਹਨ।

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਸੰਗਤਾਂ ਵੱਲੋਂ ਗੁਰਦੁਆਰਾ ਸ੍ਰੀ ਭੋਰਾ ਸਾਹਿਬ ਦੇ ਦਰਸ਼ਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਆਪਣੇ ਪਾਵਨ ਹੱਥਾਂ ਨਾਲ ਲਗਾਈ ਗਈ ਇਤਿਹਾਸਕ ਬੇਰੀ ਸਾਹਿਬ ਦੇ ਦਰਸ਼ਨ ਕਰਕੇ ਸੰਗਤਾਂ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੀਆਂ ਹਨ। ਇਹ ਪਾਵਨ ਬੇਰੀ ਅੱਜ ਵੀ ਗੁਰੂ ਸਾਹਿਬ ਦੀ ਯਾਦ ਅਤੇ ਇਤਿਹਾਸਕ ਵਿਰਾਸਤ ਦੀ ਗਵਾਹੀ ਭਰ ਰਹੀ ਹੈ।

ਇਤਿਹਾਸਕ ਮਾਨਤਾ ਅਨੁਸਾਰ ਸ੍ਰੀ ਗੁਰੂ ਨਾਨਕ ਦੇਵ ਜੀ ਰੋਜ਼ਾਨਾ ਪਵਿੱਤਰ ਕਾਲੀ ਵੇਈਂ ਵਿੱਚ ਇਸ਼ਨਾਨ ਕਰਨ ਉਪਰੰਤ ਇੱਥੇ ਪ੍ਰਭੂ ਸਿਮਰਨ ਕਰਦੇ ਸਨ ਅਤੇ ਸਮੁੱਚੀ ਮਨੁੱਖਤਾ ਨੂੰ ਸਾਂਝੀਵਾਲਤਾ, ਬਰਾਬਰਤਾ, ਸੇਵਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੰਦੇ ਸਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...