May 23, 2026, 10:41 pm
----------- Advertisement -----------
HomeNewsBreaking Newsਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

Published on

----------- Advertisement -----------

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ ਦੇ ਦਰਸ਼ਨਾਂ ਲਈ ਪੂਰੀ ਮਰਯਾਦਾ ਅਤੇ ਵਿਧੀ-ਵਿਧਾਨ ਨਾਲ ਖੋਲ੍ਹ ਦਿੱਤੇ ਗਏ। ਕਿਵਾੜ ਖੁੱਲ੍ਹਣ ਦੇ ਇਸ ਇਤਿਹਾਸਕ ਪਲ ਦਾ ਗਵਾਹ ਬਣਨ ਲਈ ਦੇਸ਼-ਵਿਦੇਸ਼ ਤੋਂ ਆਏ 3000 ਤੋਂ ਵੱਧ ਸ਼ਰਧਾਲੂ ਮੌਜੂਦ ਸਨ।

ਸ਼ਨੀਵਾਰ ਸਵੇਰੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ਰਧਾਲੂਆਂ ਦਾ ਪਹਿਲਾ ਜਥਾ ਬੇਸ ਕੈਂਪ ਘਾਂਘਰੀਆ ਤੋਂ 15,225 ਫੁੱਟ ਦੀ ਉਚਾਈ ‘ਤੇ ਸਥਿਤ ਧਾਮ ਪਹੁੰਚਿਆ। ਗੁਰਦੁਆਰਾ ਸਾਹਿਬ ਨੂੰ ਕਰੀਬ 5 ਕੁਇੰਟਲ ਫੁੱਲਾਂ ਨਾਲ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ । ਕਪਾਟ ਖੁੱਲ੍ਹਦਿਆਂ ਹੀ ਪੂਰੀ ਘਾਟੀ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠੀ।

ਗੁਰਦੁਆਰਾ ਮੈਨੇਜਮੈਂਟ ਟ੍ਰਸਟ ਨੇ ਸ੍ਰੀ ਹੇਮਕੁੰਟ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਹੁਤ ਜ਼ਿਆਦਾ ਉਚਾਈ ਅਤੇ ਠੰਢ ਨੂੰ ਮੁੱਖ ਰੱਖਦਿਆਂ ਯਾਤਰਾ ਮਾਰਗ ‘ਤੇ ਅਨੁਸ਼ਾਸਨ ਬਣਾਈ ਰੱਖਣ ਅਤੇ ਸਿਹਤ ਸੰਬੰਧੀ ਸਾਵਧਾਨੀਆਂ ਦੀ ਪਾਲਣਾ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 22 ਮਈ, 2026:ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ...

‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ 62 ਸਾਲਾ ਮਰੀਜ਼ ਨੂੰ ਮਿਲਿਆ ਜੀਵਨਰੱਖਿਅਕ ਇਲਾਜ ਜਦੋਂ ਬਲੱਡ ਸ਼ੂਗਰ 550 ਤੱਕ ਪਹੁੰਚ ਚੁੱਕਾ ਸੀ

*ਚੰਡੀਗੜ੍ਹ; 21 ਮਈ 2026* :ਜ਼ਿੰਦਗੀ ਵਿੱਚ ਕੁਝ ਪਲ ਅਜਿਹੇ ਆਉਂਦੇ ਹਨ ਜਦੋਂ ਸਮਾਂ ਸਿਰਫ਼...