November 14, 2026, 2:05 pm
----------- Advertisement -----------
HomeNewsBreaking Newsਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ...

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਉੱਠੀ ਮੰਗ, ਮਾਨ ਬੋਲੇ,ਧਾਰਮਿਕ ਮਾਮਲਿਆਂ ’ਚ ਸਿਆਸਤ ਨਹੀਂ ਹੋਣੀ ਚਾਹੀਦੀ

Published on

----------- Advertisement -----------

ਚੰਡੀਗੜ੍ਹ, 27 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਦੇ ਨਾਲ-ਨਾਲ ਸਿੱਖ ਸੰਗਤ ਨੂੰ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਨਿਰਵਿਘਨ ਸਹੂਲਤ ਦੇਣ ਦੀ ਪੁਰਜ਼ੋਰ ਅਪੀਲ ਕੀਤੀ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਭਾਵਨਾਵਾਂ ਦੇ ਮਾਮਲੇ ਸਿਆਸਤ ਤੋਂ ਉੱਪਰ ਰੱਖਣੇ ਚਾਹੀਦੇ ਹਨ, ਉਨ੍ਹਾਂ ਕਿਹਾ ਕਿ ਸੰਗਤ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਧਾਰਮਿਕ ਭਾਵਨਾ ਕਦੇ ਵੀ ਸੌੜੀ ਰਾਜਨੀਤੀ ਦਾ ਸ਼ਿਕਾਰ ਨਹੀਂ ਹੋਣੀ ਚਾਹੀਦੀ। ਪੰਜਾਬ ਵਿਧਾਨ ਸਭਾ ਨੇ ਵੀ ਲਾਂਘਾ ਦੁਬਾਰਾ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਤਾਂ ਜੋ ਸੰਗਤ ਬਿਨਾਂ ਕਿਸੇ ਰੁਕਾਵਟ ਦੇ ਦਰਸ਼ਨ ਕਰ ਸਕੇ।

ਸਦਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਭਾਵਨਾ ਦੇ ਮਾਮਲੇ ਸੌੜੇ ਰਾਜਨੀਤਿਕ ਵਿਚਾਰਾਂ ਦਾ ਸ਼ਿਕਾਰ ਨਹੀਂ ਹੋਣੇ ਚਾਹੀਦੇ। ਉਨ੍ਹਾਂ ਕਿਹਾ, “ਲੋਕਾਂ ਦੀਆਂ ਅਧਿਆਤਮਿਕ ਇੱਛਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਜਿੱਥੇ ਧਾਰਮਿਕ ਭਾਵਨਾ ਦੀ ਗੱਲ ਆਉਂਦੀ ਹੈ ਤਾਂ ਸੌੜੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ ਤਾਂ ਜੋ ਸੰਗਤ ਆਪਣੀਆਂ ਅਧਿਆਤਮਿਕ ਇੱਛਾਵਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਕਰ ਸਕੇ।”

ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਸਰਬੱਤ ਦੇ ਭਲੇ’ ਦੇ ਸੰਦੇਸ਼ ਨੂੰ ਮੁੱਖ ਰੱਖਦਿਆਂ ਪੰਜਾਬ ਵਿਧਾਨ ਸਭਾ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ਮਤਾ ਪਾਸ ਕੀਤਾ। ਇਸ ਮਤੇ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਮਤੇ ਵਿੱਚ ਜ਼ੋਰ ਦਿੱਤਾ ਗਿਆ ਹੈ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ, ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ।

ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਪਹੁੰਚ ਯਕੀਨੀ ਬਣਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਲਾਂਘੇ ਰਾਹੀਂ ਆਉਣ-ਜਾਣ ਸਬੰਧੀ ਪਾਬੰਦੀਆਂ ਅਤੇ ਰੁਕਾਵਟਾਂ ਦੁਨੀਆ ਭਰ ਵਿੱਚ ਵਸਦੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਕਰਦੀਆਂ ਹਨ। ਮਤੇ ਵਿੱਚ ਕੇਂਦਰ ਸਰਕਾਰ ਨੂੰ ਸੰਗਤ, ਖਾਸ ਕਰਕੇ ਬਜ਼ੁਰਗਾਂ ਲਈ ਪ੍ਰਕਿਰਿਆਵਾਂ ਨੂੰ ਹੋਰ ਸਰਲ ਬਣਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸੰਗਤ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕੇ।

ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ, ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ, ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...