July 26, 2026, 5:34 am
----------- Advertisement -----------
HomeNewsBreaking Newsਖੰਨਾ 'ਚ ਵੰਦੇ ਭਾਰਤ ਟਰੇਨ 'ਤੇ ਹੋਇਆ ਪਥਰਾਅ, ਜਾਂਚ 'ਚ ਜੁਟੀ RPF

ਖੰਨਾ ‘ਚ ਵੰਦੇ ਭਾਰਤ ਟਰੇਨ ‘ਤੇ ਹੋਇਆ ਪਥਰਾਅ, ਜਾਂਚ ‘ਚ ਜੁਟੀ RPF

Published on

----------- Advertisement -----------

ਲੁਧਿਆਣਾ-ਸਰਹਿੰਦ ਵਿਚਾਲੇ ਖੰਨਾ ਦੇ ਚਾਵਾ ਰੇਲਵੇ ਸਟੇਸ਼ਨ ਨੇੜੇ ਵੰਦੇ ਭਾਰਤ ਟਰੇਨ ‘ਤੇ ਪਥਰਾਅ ਹੋਇਆ। ਗੱਡੀ  ‘ਤੇ ਪੱਥਰਾਂ ਦੇ ਨਿਸ਼ਾਨ ਵੀ ਮਿਲੇ ਹਨ। ਇਸ ਸਬੰਧੀ ਰੇਲਵੇ ਸੁਰੱਖਿਆ ਬਲ ਖੰਨਾ ਨੇ ਟਰੇਨ ਗਾਰਡ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਬੀਤੇ ਐਤਵਾਰ ਸ਼ਾਮ ਨੂੰ ਦਿੱਲੀ ਤੋਂ ਅੰਮ੍ਰਿਤਸਰ ਜਾ ਰਹੀ ਵੰਦੇ ਭਾਰਤ ਟਰੇਨ ‘ਤੇ ਪੱਥਰ ਲੱਗਿਆ। ਇਹ ਘਟਨਾ ਚਾਵਾ ਸਟੇਸ਼ਨ ਦੇ ਸਾਹਮਣੇ ਸ਼ਾਮ ਕਰੀਬ 7.45 ਵਜੇ ਵਾਪਰੀ। ਵੰਦੇ ਭਾਰਤ ਦੇ ਗਾਰਡ ਨੇ ਇਸ ਦੀ ਸੂਚਨਾ ਚਾਵਾ ਸਟੇਸ਼ਨ ਮਾਸਟਰ ਨੂੰ ਦਿੱਤੀ। ਸਟੇਸ਼ਨ ਮਾਸਟਰ ਨੇ ਤੁਰੰਤ ਖੰਨਾ ਆਰਪੀਐਫ ਨੂੰ ਪੱਥਰਬਾਜ਼ੀ ਦੀ ਸੂਚਨਾ ਦਿੱਤੀ। ਖੰਨਾ ਆਰਪੀਐਫ ਅਤੇ ਜੀਆਰਪੀ ਦੀਆਂ ਟੀਮਾਂ ਨੇ ਵੀ ਮੌਕੇ ਦਾ ਮੁਆਇਨਾ ਕੀਤਾ। ਇਸ ਤੋਂ ਇਲਾਵਾ ਟੀਮ ਬਣਾ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਆਰਪੀਐਫ ਦੇ ਏਐਸਆਈ ਤਾਰਾ ਚੰਦ ਨੇ ਦੱਸਿਆ ਕਿ ਰੇਲਗੱਡੀ ਦੇ ਗਾਰਡ ਅਨੁਸਾਰ ਇੱਕ ਪੱਥਰ ਰੇਲਗੱਡੀ ਦੇ ਪਿੱਛੇ ਦੀ ਚੈਸੀ ਵਿੱਚ ਜਾ ਵੱਜਿਆ। ਉਸ ਨੇ ਦੇਖਿਆ ਤਾਂ ਟਰੈਕ ਦੇ ਕੋਲ ਬੱਚੇ ਖੜ੍ਹੇ ਸਨ। ਉਸ ਨੂੰ ਸ਼ੱਕ ਹੈ ਕਿ ਉਨ੍ਹਾਂ ਨੇ ਪਥਰਾਅ ਕੀਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਹ ਵੀ ਸੰਭਾਵਨਾ ਹੈ ਕਿ ਗੱਡੀ ਦੀ ਤੇਜ਼ ਰਫ਼ਤਾਰ ਕਾਰਨ ਕੋਈ ਪੱਥਰ ਟਰੈਕ ਤੋਂ ਉਛਲ ਗਿਆ ਹੋਵੇ। ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...