November 10, 2026, 5:00 am
----------- Advertisement -----------
HomeNewsBreaking Newsਡੱਲੇਵਾਲ ਮਸਲੇ ’ਤੇ ਸੁਪਰੀਮ ਕੋਰਟ ਸਖ਼ਤ, ਸੈਂਟਰ ਸਰਕਾਰ ਨੂੰ ਦਿੱਤੀ ਇਹ ਵੱਡੀ...

ਡੱਲੇਵਾਲ ਮਸਲੇ ’ਤੇ ਸੁਪਰੀਮ ਕੋਰਟ ਸਖ਼ਤ, ਸੈਂਟਰ ਸਰਕਾਰ ਨੂੰ ਦਿੱਤੀ ਇਹ ਵੱਡੀ ਨਸੀਹਤ

Published on

----------- Advertisement -----------

ਪਿਛਲੇ 24 ਦਿਨਾਂ ਤੋਂ ਨਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੋਵਾਲ ਦੇ ਮਾਮਲੇ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਕਰਦਿਆਂ SC ਨੇ ਸਖ਼ਤ ਰੁਖ਼ ਅਪਣਾਇਆ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਸਰਕਾਰ ਡੱਲੇਵਾਲ ਨੂੰ ਇੱਕ ਹਫ਼ਤੇ ਦੇ ਲਈ ਹਸਪਤਾਲ ਲਿਜਾਵੇ। SC ਨੇ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਦੌਰਾਨ ਮਰਨ ਵਰਤ ’ਤੇ ਕਿਸੇ ਹੋਰ ਨੂੰ ਬਿਠਾਉਣ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਸੁਪਰੀਮ ਕੋਰਟ ਨੇ ਡੱਲੇਵਾਲ ਦੇ ਬਲੱਡ ਟੈਸਟ, ਕੈਂਸਰ ਅਤੇ ਸੀਟੀ ਸਕੈਨ ਰਿਪੋਰਟ ਮੰਗੀ ਹੈ ਅਤੇ ਕੱਲ੍ਹ ਦੁਪਹਿਰ 1 ਵਜੇ ਤੱਕ ਰਿਪੋਰਟ ਸੌਂਪਣ ਦੇ ਆਦੇਸ਼ ਵੀ ਦਿੱਤੇ ਹਨ।ਦੂਜੇ ਬੰਨੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪ੍ਰਦਰਸ਼ਨ ਵਾਲੀ ਥਾਂ ਦੇ ਨੇੜੇ ਇੱਕ ਮੇਕ ਸ਼ਿਫਟ ਹਸਪਤਾਲ ਬਣਾਇਆ ਗਿਆ ਸੀ ਅਤੇ ਉੱਥੇ ਮਾਹਿਰ ਡਾਕਟਰ ਰੱਖੇ ਗਏ ਸਨ। ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਡੱਲੇਵਾਲ ਹੁਣ ਠੀਕ ਹਨ, ਉਨ੍ਹਾਂ ਦੀ ਸਿਹਤ ਠੀਕ ਹੈ।ਇਸ ‘ਤੇ ਅਦਾਲਤ ਨੇ ਪੁੱਛਿਆ ਕਿ ਤੁਸੀਂ ਕਿਵੇਂ ਕਹਿ ਸਕਦੇ ਹੋ। ਜਦੋਂ ਉਸ ਦੀ ਜਾਂਚ ਨਹੀਂ ਹੋਈ, ਖੂਨ ਦਾ ਟੈਸਟ ਨਹੀਂ ਹੋਇਆ, ਈਸੀਜੀ ਨਹੀਂ ਕਰਵਾਈ ਗਈ ਤਾਂ ਅਸੀਂ ਕਿਵੇਂ ਕਹਿ ਸਕਦੇ ਹਾਂ ਕਿ ਉਹ ਠੀਕ ਹੈ।ਇਸ ‘ਤੇ ਪੰਜਾਬ ਦੇ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਦੱਸਿਆ ਕਿ ਡੱਲੇਵਾਲ ਸੁਪਰੀਮ ਕੋਰਟ ਤੱਕ ਆਪਣੀ ਗੱਲ ਪਹੁੰਚਾਉਣਾ ਚਾਹੁੰਦੇ ਹਨ। ਅਦਾਲਤ ਨੇ ਕਿਹਾ ਕਿ ਸਾਨੂੰ ਉਨ੍ਹਾਂ ਦੀ ਗੱਲ ਸੁਣਨ ਵਿੱਚ ਕੋਈ ਦਿੱਕਤ ਨਹੀਂ ਹੈ। ਪਰ ਸਾਡੀ ਪਹਿਲੀ ਤਰਜੀਹ ਉਨ੍ਹਾਂ ਦੀ ਸਿਹਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...