ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਕੰਟਰੈਕਟ ਯੂਨੀਅਨ ਦੀ ਹੜਤਾਲ ਖਤਮ ਹੋ ਗਈ ਹੈ। ਯੂਨੀਅਨ ਦੀਆਂ ਮੰਗਾਂ ਨੂੰ ਲੈ ਕੇ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦੇ ਫੈਸਲੇ ਮਗਰੋਂ ਹੜਤਾਲ ਨੂੰ ਖਤਮ ਕਰ ਦਿੱਤਾ ਗਿਆ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਮੰਗਲਵਾਰ ਦੁਪਹਿਰ ਨੂੰ ਇੱਕ ਮੀਟਿੰਗ ਕੀਤੀ ਅਤੇ ਯੂਨੀਅਨ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਕੀਤੀ। ਯੂਨੀਅਨ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕਰ ਰਹੀ ਹੈ।
ਇਹ ਮੀਟਿੰਗ 15 ਜਨਵਰੀ 2025 ਨੂੰ ਸਵੇਰ 11.30 ਵਜੇ ਮੁੱਖ ਮੰਤਰੀ ਦਫਤਰ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਰੱਖੀ ਗਈ ਹੈ, ਜਿਸ ਵਿਚ ਯੂਨੀਅਨ ਦੇ 5 ਮੈਂਬਰਾਂ ਨੂੰ ਸ਼ਾਮਲ ਹੋਣ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਮੁਲਾਜ਼ਮ ਪੰਜਾਬ ਦੇ ਮੋਹਾਲੀ ਵਿਖੇ ਇਕੱਠੇ ਹੋਏ ਸਨ ਅਤੇ ਉਥੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਵੱਲ ਰਵਾਨਾ ਹੋਣਗੇ। ਜਿਨ੍ਹਾਂ ਨੂੰ ਪੁਲਿਸ ਨੇ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ। ਦੱਸ ਦੇਈਏ ਕਿ ਸੋਮਵਾਰ ਤੋਂ ਸਰਕਾਰੀ ਪੰਜਾਬ ਰੋਡਵੇਜ਼, ਪੀਆਰਟੀਸੀ ਅਤੇ ਪਨਬੱਸ ਦੀਆਂ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਕੱਚੇ ਕਾਮਿਆਂ ਵੱਲੋਂ ਕੀਤੀ ਜਾ ਰਹੀ ਤਿੰਨ ਦਿਨਾਂ ਦੀ ਹੜਤਾਲ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਇਹ ਹੜਤਾਲ ਮੁਲਾਜ਼ਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦੇ ਦਿੱਤੇ ਭਰੋਸੇ ਤੋਂ ਬਾਅਦ ਖਤਮ ਕੀਤੀ ਹੈ। ਦੱਸ ਦੇਈਏ ਕਿ ਹੁਣ 15 ਜਨਵਰੀ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਹੋਵੇਗੀ। ਮੁਲਾਜ਼ਮਾ ਨੇ ਕਿਹਾ ਕਿ ਜੇਕਰ 15 ਜਨਵਰੀ ਦੀ ਮੀਟਿੰਗ ਵਿਚ ਕੋਈ ਹੱਲ ਨਾ ਨਿਕਲਿਆ ਤਾਂ ਦੁਬਾਰਾ ਚੱਕਾ ਜਾਮ ਕੀਤਾ ਜਾਵੇਗਾ।ਦੱਸ ਦੇਈਏ ਕਿ ਉਕਤ ਬੰਦ ਕਾਰਨ ਸਰਕਾਰ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਅੱਜ ਉਨ੍ਹਾਂ ਦੀ ਹੜਤਾਲ ਦਾ ਦੂਜਾ ਦਿਨ ਸੀ। ਦੁਪਹਿਰ ਬਾਅਦ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਗੱਲਬਾਤ ਦਾ ਭਰੋਸਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ ਹੈ।












