August 8, 2026, 5:59 pm
----------- Advertisement -----------
HomeNewsBreaking Newsਫ਼ਿਲਮ 'ਸਤਲੁਜ' 'ਤੇ ਪਾਬੰਦੀ ਦਾ ਤਿੱਖਾ ਵਿਰੋਧ! ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਧਾਮੀ...

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਦਾ ਤਿੱਖਾ ਵਿਰੋਧ! ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਧਾਮੀ ਦੀ ਅਗਵਾਈ ਹੇਠ ਰੋਸ ਮਾਰਚ ਕੱਢ ਕੇ ਜਤਾਇਆ ਵੱਡਾ ਇਤਰਾਜ਼

Published on

----------- Advertisement -----------

ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ। ਇਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।ਐਡਵੋਕੇਟ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫਿਲਮ ਵਿਚ ਸਿੱਖ ਨੌਜੁਆਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ। ਭਾਈ ਜਸਵੰਤ ਸਿੰਘ ਖਾਲੜਾ ਨੇ ਉਨ੍ਹਾਂ ਬੇਕਸੂਰ ਨੌਜੁਆਨਾਂ ਨੂੰ ਇਨਸਾਫ਼ ਦਵਾਉਣ ਲਈ ਸੰਘਰਸ਼ ਕੀਤਾ, ਜਿਨ੍ਹਾਂ ਦੇ ਪੁਲਿਸ ਨੇ ਝੂਠੇ ਮੁਕਾਬਲੇ ਬਣਾਏ। ਇਸ ਫਿਲਮ ਨੇ ਸਰਕਾਰੀ ਪ੍ਰਬੰਧ ਵੱਲੋਂ ਸਿੱਖਾਂ ਨਾਲ ਕੀਤੀਆਂ ਵਧੀਕੀਆਂ ਨੂੰ ਜਗ-ਜਾਹਿਰ ਕੀਤਾ ਹੈ।

ਸਰਕਾਰ ਨੇ ਇਸ ਫਿਲਮ ’ਤੇ ਰੋਕ ਲਗਾ ਕੇ ਸੱਚ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋੋਮਣੀ ਕਮੇਟੀ ਇਸ ਸਬੰਧੀ ਆਪਣਾ ਰੋਸ ਜਾਹਿਰ ਕਰਨ ਅਤੇ ਸਰਕਾਰ ਤੱਕ ਅਵਾਜ਼ ਪਹੁੰਚਾਉਣ ਲਈ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੱਢ ਰਹੀ ਹੈ ਅਤੇ ਇਸ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਜਾਵੇਗਾ। ਇਹ ਮਾਰਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਘੰਟਾ ਘਰ ਗੇਟ ਗੋਲਡਨ ਪਲਾਜਾ ਤੋਂ ਪੈਦਲ ਆਰੰਭ ਹੋਇਆ ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ । ਇਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਧਿਕਾਰੀ ਤੇ ਮੁਲਾਜ਼ਮ ਸ਼ਾਮਿਲ ਹੋਏ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...