October 3, 2026, 12:09 pm
----------- Advertisement -----------
HomeNewsBreaking Newsਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

Published on

----------- Advertisement -----------

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ ਇਕ ਹੋਰ ਮਾਣਮੱਤੀ ਉਪਲਬਧੀ ਹਾਸਲ ਕਰਦਿਆਂ ਦੂਜੀ ਵਾਰ ਇਤਿਹਾਸ ਰਚ ਦਿਤਾ ਹੈ। ਸੂਬੇਦਾਰ ਸੰਦੀਪ ਸਿੰਘ ਰਿਆੜ ਨੇ 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਦੀ ਚੋਟੀ ਨੂੰ ਸਫ਼ਲਤਾਪੂਰਵਕ ਸਰ ਕਰ ਕੇ ਪਿੰਡ ਹਰਚੋਵਾਲ ਦੇ ਨਾਲ-ਨਾਲ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਜਾਣਕਾਰੀ ਅਨੁਸਾਰ 22 ਸਤੰਬਰ 2026 ਨੂੰ ਸਵੇਰੇ 6:16 ਵਜੇ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਮਾਊਂਟ ਭਾਗੀਰਥੀ-2 ਦੀ ਚੋਟੀ ’ਤੇ ਸਫ਼ਲਤਾਪੂਰਵਕ ਪਹੁੰਚ ਬਣਾਈ। ਇਹ ਚੁਣੌਤੀਪੂਰਨ ਪਹਾੜੀ ਮੁਹਿੰਮ ਗੜ੍ਹਵਾਲ ਹਿਮਾਲਿਆ ਰੇਂਜ, ਗੰਗੋਤਰੀ, ਉੱਤਰਕਾਸ਼ੀ (ਉੱਤਰਾਖੰਡ) ਵਿਖੇ ਭਾਰਤੀ ਫੌਜ ਦੀ ਐਡਵੈਂਚਰ ਟੀਮ ਦੇ ਨਾਲ ਪੂਰੀ ਕੀਤੀ ਗਈ।

ਬਰਫ਼ ਨਾਲ ਢਕੀਆਂ ਉੱਚੀਆਂ ਚੋਟੀਆਂ, ਕਠਿਨ ਪਹਾੜੀ ਰਸਤੇ ਅਤੇ ਬੇਹੱਦ ਚੁਣੌਤੀਪੂਰਨ ਹਾਲਾਤਾਂ ਦੇ ਬਾਵਜੂਦ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਆਪਣੇ ਦ੍ਰਿੜ੍ਹ ਇਰਾਦੇ ਅਤੇ ਹੌਸਲੇ ਨਾਲ ਇਹ ਮੁਹਿੰਮ ਸਫ਼ਲਤਾਪੂਰਵਕ ਪੂਰੀ ਕੀਤੀ। ਉਨ੍ਹਾਂ ਦੀ ਇਹ ਪ੍ਰਾਪਤੀ ਨੌਜਵਾਨਾਂ ਲਈ ਹੌਸਲੇ ਅਤੇ ਮਿਹਨਤ ਦੀ ਪ੍ਰੇਰਣਾਦਾਇਕ ਮਿਸਾਲ ਵੀ ਬਣੀ ਹੈ। ਪਹਾੜ ਚੜ੍ਹਾਈ ਦੇ ਖੇਤਰ ਵਿਚ ਇਹ ਹਰਚੋਵਾਲ ਦੀ ਦੂਜੀ ਮਾਣਮੱਤੀ ਉਪਲਬਧੀ ਦੱਸੀ ਜਾ ਰਹੀ ਹੈ।

ਸੂਬੇਦਾਰ ਸੰਦੀਪ ਸਿੰਘ ਰਿਆੜ ਦੀ ਇਸ ਸਫ਼ਲਤਾ ਨਾਲ ਪਿੰਡ ਵਾਸੀਆਂ ਵਿਚ ਖੁਸ਼ੀ ਅਤੇ ਮਾਣ ਦੀ ਲਹਿਰ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨੇ ਇਹ ਸਾਬਤ ਕੀਤਾ ਹੈ ਕਿ ਮਿਹਨਤ, ਹਿੰਮਤ ਅਤੇ ਦ੍ਰਿੜ੍ਹ ਇਰਾਦੇ ਨਾਲ ਵੱਡੀਆਂ ਤੋਂ ਵੱਡੀਆਂ ਚੁਣੌਤੀਆਂ ਨੂੰ ਪਾਰ ਕੀਤਾ ਜਾ ਸਕਦਾ ਹੈ। ਸੂਬੇਦਾਰ ਸੰਦੀਪ ਸਿੰਘ ਰਿਆੜ ਦੀ ਇਹ ਇਤਿਹਾਸਕ ਪ੍ਰਾਪਤੀ ਪਿੰਡ ਹਰਚੋਵਾਲ, ਗੁਰਦਾਸਪੁਰ ਜ਼ਿਲ੍ਹੇ ਅਤੇ ਸਮੁੱਚੇ ਪੰਜਾਬ ਲਈ ਮਾਣ ਵਾਲੀ ਗੱਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...

ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਵੱਖ-ਵੱਖ ਲੀਡਰਾਂ ਨੇ ਦਿੱਤੀ ਵਧਾਈ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਖਿਰਕਾਰ ਨਵੇਂ ਪ੍ਰਧਾਨ ਨੂੰ...

  ‘ਸੱਚਾਈ ਕਿਉਂ ਛੁਪਾਈ ਜਾ ਰਹੀ?’ ਅਮਰਜੀਤ ਚਾਵਲਾ ਮਾਮਲੇ ‘ਚ ਬਲਤੇਜ ਪੰਨੂ ਦਾ ਵੱਡਾ ਬਿਆਨ

ਚੰਡੀਗੜ੍ਹ 2 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...