ਅੰਮ੍ਰਿਤਸਰ: ਅੰਮ੍ਰਿਤਸਰ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਹੋਟਲ ‘ਚ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਗੰਭੀਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਨੋਜਵਾਨ ਸ੍ਰੀਨਗਰ ਤੌ ਆਇਆ ਸੀ ਅਤੇ ਰਾਤ ਆਪਣੇ ਕਿਸੇ ਦੋਸਤ ਨਾਲ ਦਾਰੂ ਪੀਣ ਤੋ ਬਾਅਦ ਅੱਜ ਸਵੇਰੇ ਉਸ ਵੱਲੋਂ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਫਿਲਹਾਲ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।