October 8, 2026, 5:57 am
----------- Advertisement -----------
HomeNewsBreaking Newsਨਸ਼ਾ ਵੇਚਣ ਦੇ ਦੋਸ਼ਾਂ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ ਮਾਮਲੇ ’ਚ ਯੂਟਿਊਬਰ...

ਨਸ਼ਾ ਵੇਚਣ ਦੇ ਦੋਸ਼ਾਂ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ ਮਾਮਲੇ ’ਚ ਯੂਟਿਊਬਰ ਸਣੇ ਛੇ ਖ਼ਿਲਾਫ਼ ਕੇਸ ਦਰਜ

Published on

----------- Advertisement -----------

ਖੇਤੀ ਮੰਤਰੀ ਗੁਰਮੀਤ ਖੁੱਡੀਆਂ ਦੇ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ ਨਸ਼ਿਆਂ ਦਾ ਮੁੱਦਾ ਭਖ ਗਿਆ ਹੈ। ਕਥਿਤ ਤੌਰ ’ਤੇ ਨਸ਼ਾ ਵੇਚਣ ਦੇ ਦੋਸ਼ਾਂ ਵਾਲੀ ਵੀਡੀਓ ਸੋਸ਼ਲ ਮੀਡੀਆ ’ਤੇ ਨਸ਼ਰ ਹੋਣ ਮਗਰੋਂ 25 ਸਾਲਾ ਸੁਖਜਿੰਦਰ ਸਿੰਘ ਉਰਫ਼ ਛਿੰਦਾ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ ਯੂਟਿਊਬਰ ਸਣੇ ਛੇ ਵਿਅਕਤੀਆਂ ਖ਼ਿਲਾਫ਼ ਬੀਐੱਨਐੱਸ ਦੀ ਧਾਰਾ 108 ਤਹਿਤ ਕੇਸ ਦਰਜ ਕੀਤਾ ਹੈ।

ਕੇਸ ਵਿੱਚ ਸੁਖਜਿੰਦਰ ਸਿੰਘ ਪੁੱਤਰ ਜੱਗਾ ਸਿੰਘ, ਦਵਿੰਦਰ ਸਿੰਘ, ਸੁਖਜਿੰਦਰ ਸਿੰਘ ਉਰਫ਼ ਕਾਲੀ, ਕਾਲਾ ਸਿੰਘ, ਗੁਰਪਿਆਰ ਸਿੰਘ ਵਾਸੀ ਖੁੱਡੀਆਂ ਗੁਲਾਬ ਸਿੰਘ ਅਤੇ ਯੂਟਿਊਬਰ ਮਨਿੰਦਰ ਸਿੱਧੂ ਨੂੰ ਨਾਮਜ਼ਦ ਕੀਤਾ ਗਿਆ ਹੈ। ਮੁਕੱਦਮਾ ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਦਾ ਉਸੇ ਸ਼ਾਮ ਬਿਨਾਂ ਪੋਸਟਮਾਰਟਮ ਦੇ ਸਸਕਾਰ ਕਰ ਦਿੱਤਾ ਗਿਆ।

ਪਿਤਾ ਦੇ ਬਿਆਨਾਂ ਮੁਤਾਬਕ ਸੁਖਜਿੰਦਰ ਸਿੰਘ ਉਰਫ਼ ਛਿੰਦਾ ਨੇ 18 ਅਗਸਤ ਨੂੰ ਘਰ ਦੇ ਕਮਰੇ ਵਿੱਚ ਪੱਖੇ ਨਾਲ ਚੁੰਨੀ ਬੰਨ੍ਹ ਕੇ ਫਾਹਾ ਲੈ ਲਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਦੇ ਸੁਖਜਿੰਦਰ ਸਿੰਘ ਪੁੱਤਰ ਜੱਗਾ ਸਿੰਘ ਨੇ ਯੂਟਿਊਬਰ ਮਨਿੰਦਰ ਸਿੱਧੂ ਨੂੰ ਪਿੰਡ ਸੱਦਿਆ ਸੀ। ਇਸ ਦੌਰਾਨ ਦਵਿੰਦਰ ਸਿੰਘ, ਸੁਖਜਿੰਦਰ ਸਿੰਘ ਉਰਫ਼ ਕਾਲੀ, ਕਾਲਾ ਸਿੰਘ ਤੇ ਗੁਰਪਿਆਰ ਸਿੰਘ ਨੇ ਕੈਮਰੇ ਸਾਹਮਣੇ ਉਸ ਦੇ ਪੁੱਤਰ ’ਤੇ ਨਸ਼ਾ ਵੇਚਣ ਦੇ ਝੂਠੇ ਦੋਸ਼ ਲਗਾਏ। ਸ਼ਿਕਾਇਤਕਰਤਾ ਅਨੁਸਾਰ ਪਰਿਵਾਰ ਦਾ ਪੱਖ ਜਾਣੇ ਬਿਨਾਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰ ਦਿੱਤੀ ਗਈ, ਜਿਸ ਕਾਰਨ ਉਸ ਦਾ ਪੁੱਤਰ ਸਮਾਜਿਕ ਬਦਨਾਮੀ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਸੀ।

ਸਰਬਜੀਤ ਸਿੰਘ ਦੇ ਬਿਆਨ ਅਨੁਸਾਰ ਪਰਿਵਾਰ ਮੁੱਢਲੇ ਸਦਮੇ ਅਤੇ ਭਾਈਚਾਰੇ ਦੇ ਕਹਿਣ ਕਾਰਨ ਤੁਰੰਤ ਸਸਕਾਰ ਲਈ ਸਹਿਮਤ ਹੋ ਗਿਆ ਸੀ। ਬਾਅਦ ਵਿੱਚ ਪੰਚਾਇਤੀ ਆਗੂਆਂ ਨਾਲ ਸਲਾਹ ਮਗਰੋਂ ਕਾਨੂੰਨੀ ਕਾਰਵਾਈ ਲਈ ਸਹਿਮਤੀ ਬਣੀ। ਇਸੇ ਵਿਚਕਾਰ ਜ਼ਿਲ੍ਹਾ ਪਰਿਸ਼ਦ ਦੇ ਮੈਂਬਰ ਅਤੇ ਅਕਾਲੀ ਦਲ ਯੂਥ ਵਿੰਗ ਦੇ ਹਲਕਾ ਪ੍ਰਧਾਨ ਜਗਮੀਤ ਚਹਿਲ ਖੁੱਡੀਆਂ ਦਾ ਕਹਿਣਾ ਹੈ ਕਿ ਪਿਛਲੇ 5-6 ਵਰ੍ਹਿਆਂ ਦੌਰਾਨ ਪਿੰਡ ਖੁੱਡੀਆਂ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਗਰੀਬ ਘਰਾਂ ਦੇ ਲਗਪਗ 20 ਤੋਂ 25 ਨੌਜਵਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਮਾਜਿਕ ਸ਼ਰਮਸਾਰੀ ਕਾਰਨ ਕਈ ਮਾਮਲਿਆਂ ਵਿੱਚ ਮਾਪੇ ਕਾਨੂੰਨੀ ਕਾਰਵਾਈ ਤੋਂ ਪਾਸਾ ਵੱਟ ਜਾਂਦੇ ਹਨ। ਜਗਮੀਤ ਚਹਿਲ ਨੇ ਕਿਹਾ ਕਿ ਖ਼ੁਦਕੁਸ਼ੀ ਦੀ ਘਟਨਾ ਬੇਹੱਦ ਮੰਦਭਾਗੀ ਹੈ, ਪਰ ਸਰਕਾਰ ਨੂੰ ਨਸ਼ਿਆਂ ਦੀ ਵਿਕਰੀ ’ਤੇ ਸਖ਼ਤੀ ਨਾਲ ਨਕੇਲ ਕਸਣੀ ਚਾਹੀਦੀ ਹੈ।ਮੁਕੱਦਮਾ ਦਰਜ ਕੀਤੇ ਜਾਣ ਮਗਰੋਂ ਲੰਬੀ ਪੁਲੀਸ ਮਾਮਲੇ ਦੀ ਪੜਤਾਲ ਵਿਚ ਜੁਟੀ ਹੋਈ ਹੈ। ਸੂਤਰਾਂ ਮੁਤਾਬਕ ਮਾਮਲੇ ਵਿੱਚ ਅਜੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮਾਮਲੇ ਸਬੰਧੀ ਸੰਪਰਕ ਕਰਨ ‘ਤੇ ਲੰਬੀ ਦੇ ਡੀਐਸਪੀ ਹਰਬੰਸ ਸਿੰਘ ਅਤੇ ਥਾਣਾ ਮੁਖੀ ਜਸਵੀਰ ਸਿੰਘ ਨੂੰ ਸੰਪਰਕ ਕੀਤੇ ਜਾਣ ਦੇ ਬਾਵਜੂਦ ਗੱਲ ਨਹੀਂ ਹੋ ਸਕੀ।

ਮਾਮਲੇ ਵਿੱਚ ਪੱਖ ਜਾਣਨ ਦੀ ਕੋਸ਼ਿਸ਼ ਤਹਿਤ ਮਨਿੰਦਰ ਸਿੱਧੂ ਨੇ ਵੀ ਫੋਨ ਨਹੀਂ ਚੁੱਕਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...