August 31, 2026, 8:49 pm
----------- Advertisement -----------
HomeNewsBreaking Newsਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ

Published on

----------- Advertisement -----------

ਮਹਾਠੱਗੀ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਇੱਕ ਗੰਭੀਰ ਮਾਮਲੇ ਵਿੱਚ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸੁਕੇਸ਼ ਨੇ ਖ਼ੁਦ ਨੂੰ ਸੁਪਰੀਮ ਕੋਰਟ ਦਾ ਜੱਜ ਦੱਸ ਕੇ ਹੇਠਲੀ ਅਦਾਲਤ ਦੀ ਜੱਜ ਨੂੰ ਪ੍ਰਭਾਵਿਤ ਕਰਨ ਅਤੇ ਧਮਕਾਉਣ ਦੀ ਕੋਸ਼ਿਸ਼ ਕੀਤੀ ਸੀ। ਅਦਾਲਤ ਨੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਉਸ ਨੂੰ ਭਾਰਤੀ ਦੰਡ ਸੰਹਿਤਾ (IPC) ਦੀ ਧਾਰਾ 170, 189 ਅਤੇ 507 ਤਹਿਤ ਦੋਸ਼ੀ ਠਹਿਰਾਉਂਦੇ ਹੋਏ ਇਹ ਸਜ਼ਾ ਸੁਣਾਈ।

ਇਹ ਮਾਮਲਾ ਅਪ੍ਰੈਲ 2017 ਦਾ ਹੈ। ਸੁਕੇਸ਼ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੁਲਿਸ ਹਿਰਾਸਤ ਵਿੱਚ ਸੀ। ਪੁਲਿਸ ਕਾਂਸਟੇਬਲ ਮਨਜੀਤ ਦੀ ਹਿਰਾਸਤ ਵਿੱਚ ਰਹਿੰਦਿਆਂ ਸੁਕੇਸ਼ ਨੇ ਉਸ ਦੇ ਮੋਬਾਈਲ ਫੋਨ ਦੀ ਵਰਤੋਂ ਕੀਤੀ। ਸੁਕੇਸ਼ ਨੇ ਇਸ ਫੋਨ ਤੋਂ ਮਾਮਲੇ ਦੀ ਸੁਣਵਾਈ ਕਰ ਰਹੀ ਸਪੈਸ਼ਲ ਜੱਜ ਪੂਨਮ ਚੌਧਰੀ ਦੇ ਦਫ਼ਤਰੀ ਲੈਂਡਲਾਈਨ ਅਤੇ ਮੋਬਾਈਲ ‘ਤੇ ਸੰਪਰਕ ਕੀਤਾ।

ਉਸ ਨੇ ਖ਼ੁਦ ਨੂੰ ਪਹਿਲਾਂ ਸੁਪਰੀਮ ਕੋਰਟ ਦੇ ਜੱਜ ਦਾ ਪ੍ਰਾਈਵੇਟ ਸੈਕਟਰੀ ਅਤੇ ਫਿਰ ਖ਼ੁਦ ਨੂੰ ਸੁਪਰੀਮ ਕੋਰਟ ਦਾ ਸਿਟਿੰਗ ਜੱਜ ਵੀ ਦੱਸਿਆ।ਸੁਕੇਸ਼ ਨੇ ਸਪੈਸ਼ਲ ਜੱਜ ‘ਤੇ ਆਪਣੀ ਜ਼ਮਾਨਤ ਜਲਦ ਤੋਂ ਜਲਦ ਮਨਜ਼ੂਰ ਕਰਨ ਦਾ ਦਬਾਅ ਬਣਾਇਆ ਅਤੇ ਗੱਲ ਨਾ ਮੰਨਣ ‘ਤੇ ਪੇਸ਼ੇਵਰ ਨੁਕਸਾਨ ਭੁਗਤਣ ਦੀ ਧਮਕੀ ਦਿੱਤੀ।

ਅਦਾਲਤ ਨੇ ਉਸ ਦੀ ਇਸ ਹਰਕਤ ‘ਤੇ ਸਖ਼ਤ ਟਿੱਪਣੀ ਕੀਤੀ। ਤੀਸ ਹਜ਼ਾਰੀ ਅਦਾਲਤ ਦੀ ਮੁੱਖ ਨਿਆਇਕ ਮੈਜਿਸਟ੍ਰੇਟ ਹਰਸ਼ਿਤਾ ਮਿਸ਼ਰਾ ਨੇ ਸੁਕੇਸ਼ ਚੰਦਰਸ਼ੇਖਰ ਨੂੰ ਦੋਸ਼ੀ ਠਹਿਰਾਉਂਦਿਆਂ ਕਿਹਾ ਕਿ ਇਹ ਕੋਈ ਸਾਧਾਰਨ ਧੋਖਾਧੜੀ ਨਹੀਂ ਹੈ, ਸਗੋਂ ਨਿਆਇਕ ਪ੍ਰਕਿਰਿਆ ਦੀ ਸੁਤੰਤਰਤਾ ਅਤੇ ਪਵਿੱਤਰਤਾ ‘ਤੇ ਸਿੱਧਾ ਹਮਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ABVP ਦੀ ਜਿੱਤ ‘ਤੇ AAP/ASAP ਨੇ ਚੁੱਕੇ ਸਵਾਲ, ਹਾਈ ਕੋਰਟ ਜਾਣ ਦੀ ਤਿਆਰੀ

ਚੰਡੀਗੜ੍ਹ, 31 ਅਗਸਤ:ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ...

  ਮੂਡ ਸਵਿੰਗ ਸਮਝ ਕੇ ਨਾ ਕਰੋ ਨਜ਼ਰਅੰਦਾਜ਼, ਬੱਚੇ ‘ਚ ਨਸ਼ੇ ਦੀ ਲਤ ਦੇ ਹੋ ਸਕਦੇ ਨੇ ਸੰਕੇਤ

ਚੰਡੀਗੜ੍ਹ; 31 ਅਗਸਤ 2026:ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਹੁਣ ਨਸ਼ਿਆਂ...

ਨੇਪਾਲ ਚ ਹੜ੍ਹ ਦੇ ਪਾਣੀ ‘ਚ ਰੁੜ੍ਹਿਆ ਬੈਂਕ ਦਾ ਲਾਕਰ, ਲੋਕਾਂ ਨੇ ਲੁੱਟੇ 92 ਲੱਖ 68 ਹਜ਼ਾਰ 505 ਨੇਪਾਲੀ ਰੁਪਏ

ਨੇਪਾਲ ਤਿੱਬਤ ‘ਚ ਆਏ ਹੜ੍ਹ ਵਿਚ ਮਰਨ ਵਾਲਿਆਂ ਦਾ ਅੰਕੜਾ 682 ਹੋ ਗਿਆ ਹੈ।...

2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਖਿੱਚੀ ਤਿਆਰੀ, 32 ਹਲਕਿਆਂ ਲਈ ਕੋ-ਆਰਡੀਨੇਟਰ ਨਿਯੁਕਤ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼...

ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

ਫਗਵਾੜਾ ਬੱਸ ਸਟੈਂਡ ਤੋਂ ਤੜਕੇ ਇੱਕ ਚੋਰ ਪ੍ਰਾਈਵੇਟ ਬੱਸ ਭਜਾ ਕੇ ਲੈ ਗਿਆ। ਚੋਰੀ...

ਪੁਲੀਸ ਕਾਂਸਟੇਬਲ ਗੁਰਪ੍ਰੀਤ ਸਿੰਘ ਬਣਿਆ ਕਰੋੜਪਤੀ

ਫਿਰੋਜ਼ਪੁਰ ਨੇੜਲੇ ਪਿੰਡ ਮੱਲਵਾਲ ਕਦੀਮ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ‘ਰੱਖੜੀ ਬੰਪਰ ਡਰਾਅ’ ਵਿੱਚ...

 ਭਰਾਵਾਂ ਵੱਲੋਂ ਅਣਖ਼ ਖ਼ਾਤਰ ਜੀਜੇ ਦਾ ਕਤਲ

ਇੱਥੇ ਦੋ ਸਕੇ ਭਰਾਵਾਂ ਨੇ ਆਪਣੀ ਭੈਣ ਨਾਲ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਤੇਜ਼ਧਾਰ...

ਅੰਕਿਤ ਬਲਿਆਨ ਕਤਲਕਾਂਡ ‘ਚ ਵੱਡੀ ਕਾਰਵਾਈ, ਪੁਲਿਸ ਮੁਕਾਬਲੇ ‘ਚ 2 ਸ਼ੂਟਰ ਢੇਰ

ਹਰਿਆਣਵੀ ਗਾਇਕ ਅੰਕਿਤ ਬਲਿਆਨ ਦੇ ਕਤਲ ਮਾਮਲੇ ਵਿੱਚ ਯੂਪੀ ਪੁਲਿਸ ਨੇ ਵੱਡੀ ਕਾਰਵਾਈ ਕੀਤੀ...