September 6, 2026, 5:31 am
----------- Advertisement -----------
HomeNewsBreaking Newsਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਸਮੁੱਚੇ ਪੰਜਾਬੀਆਂ ਦਾ ਕੀਤਾ ਧੰਨਵਾਦ

ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਸਮੁੱਚੇ ਪੰਜਾਬੀਆਂ ਦਾ ਕੀਤਾ ਧੰਨਵਾਦ

Published on

----------- Advertisement -----------

ਪ੍ਰਧਾਨ ਬਣਨ ਤੋਂ ਬਾਅਦ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲ ਕਰਦਿਆਂ ਸਮੁੱਚੇ ਪੰਜਾਬੀਆਂ ਦਾ ਧੰਨਵਾਦ ਕੀਤਾ। ਇਸਦੇ ਨਾਲ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਹ ਮੁੜ ਤੋਂ  ਪੰਜਾਬ ਨੂੰ ਇੱਕ ਨੰਬਰ ਸੂਬੇ ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਅਸਲੀ ਵਾਰਿਸ ਸ਼੍ਰੋਮਣੀ ਅਕਾਲੀ ਦਲ ਹੈ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦੇ ਆਗੂਆਂ ਨੇ ਪੰਜਾਬ ਅਤੇ ਦੇਸ਼ ਦੇ ਹਿੱਤ ਲਈ ਕੁਰਬਾਨੀਆਂ ਦਿੱਤੀਆਂ ਹਨ।

ਇਤਿਹਾਸਕ ਤੇਜਾ ਸਿੰਘ ਸੁਮੰਦਰੀ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ। ਜਿਸ ਵਿੱਚ ਦੇਸ਼ ਭਰ ਵਿੱਚ ਡੇਲੀਗੇਟ ਪਹੁੰਚੇ ਅਤੇ ਪ੍ਰਧਾਨ ਦੀ ਚੋਣ ਕੀਤੀ। ਜਿੱਥੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਪ੍ਰਧਾਨ ਚੁਣ ਲਿਆ ਗਿਆ ਹੈ।

ਸੁਖਬੀਰ ਸਿੰਘ ਬਾਦਲ ਦੇ ਨਾਮ ਤੋਂ ਇਲਾਵਾ ਕਿਸੇ ਹੋਰ ਲੀਡਰ ਦਾ ਨਾਮ ਪ੍ਰਧਾਨਗੀ ਲਈ ਨਹੀਂ ਰੱਖਿਆ ਗਿਆ। ਜਿਸ ਤੋਂ ਬਾਅਦ ਪਰਮਜੀਤ ਸਿੰਘ ਸਰਨਾ ਨੇ ਸੁਖਬੀਰ ਬਾਦਲ ਦੇ ਨਾਮ ਦੀ ਹਿਮਾਇਤ ਕੀਤੀ ਅਤੇ ਸਰਬ ਸੰਮਤੀ ਨਾਲ ਇੱਕ ਵਾਰ ਮੁੜ ਤੋਂ ਸੁਖਬੀਰ ਸਿੰਘ ਪਾਰਟੀ ਦੇ ਪ੍ਰਧਾਨ ਚੁਣ ਲਏ ਗਏ। ਪ੍ਰਧਾਨ ਬਣਨ ਤੋਂ ਬਾਅਦ ਸੰਬੋਧਨ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ ਤੇ ਇਹ ਪਾਰਟੀ ਦੀ ਪੰਜਾਬ ਦੀ ਅਸਲੀ ਵਾਰਿਸ ਹੈ।

ਉਨ੍ਹਾਂ ਨੇ ਕਿਹਾ ਕਿ ਦੇਸ਼ ਲਈ ਸ਼ਹਾਦਤਾਂ ਇਸ ਪਾਰਟੀ ਨੇ ਹੀ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਬਾਕੀ ਪਾਰਟੀਆਂ ਰਾਜ ਕਰਨ ਲਈ ਆਉਂਦੀਆਂ ਹਨ ਪਰ ਅਕਾਲੀ ਦਲ ਹਮੇਸ਼ਾ ਸੇਵਾ ਕਰਨ ਲਈ ਅੱਗੇ ਆਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਈ ਮਾਮੂਲੀ ਪਾਰਟੀ ਨਹੀਂ ਹੈ ਤੇ ਇਸ ਨੂੰ ਮਜ਼ਬੂਤ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼ ਹੈ।

ਉਨ੍ਹਾਂ ਨੇ ਕਿਹਾਕਿ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜ਼ਿਸ਼ ਰਚੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਹੈ। ਬਾਦਲ ਨੇ ਕਿਹਾ ਕਿ ਅਕਾਲੀ ਦਲ ਕਰਕੇ ਐਮਰਜੈਂਸੀ ਹਟਾਈ ਗਈ ਸੀ ਅਤੇ ਪੰਜਾਬ ਦੇ ਸਾਰੇ ਵਿਕਾਸ ਕੰਮਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਕਰਵਾਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...