ਟਰੱਕ ਡ੍ਰਾਈਵਰ ਦੇ ਹੱਕ ‘ਚ ਸੁਖਬੀਰ ਬਾਦਲ ਅੱਗੇ ਆਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਅਮਰੀਕਾ ਵਿਚ ਸਾਡੇ ਪੰਜਾਬੀ ਸਿੱਖ ਨੌਜਵਾਨ ਹਰਜਿੰਦਰ ਸਿੰਘ ਵੱਲੋਂ ਟਰੱਕ ਚਲਾਉਂਦੇ ਸਮੇਂ ਹੋਏ ਐਕਸੀਡੈਂਟ ‘ਤੇ ਉਸ ਵਿਰੁੱਧ ਕੀਤੀ ਜਾ ਰਹੀ ਕਾਰਵਾਈ ਉਸ ਦੇ ਕਸੂਰ ਤੇ ਗਲਤੀ ਤੋਂ ਕਈ ਗੁਣਾ ਵੱਧ ਹੈ, ਜਿਸ ਦੀ ਦੁਨੀਆ ਦੇ ਕਿਸੇ ਵੀ ਸੱਭਿਅਕ ਤੇ ਮਨੁੱਖੀ ਅਧਿਕਾਰਾਂ ਬਾਰੇ ਸੁਚੇਤ ਸਮਾਜ ਦੇ ਇਤਿਹਾਸ ਵਿਚ ਕੋਈ ਮਿਸਾਲ ਨਹੀਂ ਮਿਲਦੀ। ਉਸ ਹਾਦਸੇ ਵਿਚ ਸ਼ਿਕਾਰ ਹੋਏ ਵਿਅਕਤੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ, ਸਿੱਖ ਕੌਮ, ਸਮੂਹ ਪੰਜਾਬੀਆਂ ਤੇ ਦੇਸ਼ ਵਾਸੀਆਂ ਦੀ ਹਮਦਰਦੀ ਹੈ ਪਰ ਸੜਕ ਹਾਦਸੇ ਲਈ ਇਕ ਸੀਮਾ ਵਿਚ ਰਹਿ ਕੇ ਵਾਜ੍ਹਬ ਕਾਨੂੰਨੀ ਕਾਰਵਾਈ ਬਣਦੀ ਹੈ, ਜਿਸ ਤਰ੍ਹਾਂ ਦੀਆਂ ਸੀਮਾਵਾਂ ਪਾਰ ਕਰਕੇ ਇਸ ਮਾਸੂਮ ਬੱਚੇ ਤੋਂ ਅਣਜਾਣੇ ਤੇ ਬਿਨਾਂ ਕਿਸੇ ਮੰਦਭਾਵਨਾ ਦੇ ਹੋਈ ਗਲਤੀ ਕਰਕੇ ਉਸ ਦਾ ਸਾਰਾ ਜੀਵਨ ਹੀ ਬਰਬਾਦ ਕਰਨ ਦਾ ਰਾਹ ਅਪਣਾਇਆ ਜਾ ਰਿਹਾ ਹੈ ਅਤੇ ਜਿਸ ਤਰ੍ਹਾਂ ਇਸ ਗਲਤੀ ਕਾਰਨ ਅਮਰੀਕਾ ਵਿਚ ਰਹਿੰਦੇ ਸਮੂਹ ਸਿੱਖ ਤੇ ਪੰਜਾਬੀ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਸਜ਼ਾ ਦੇਣ ਦਾ ਅਮਲ ਸ਼ੁਰੂ ਕੀਤਾ ਗਿਆ ਹੈ, ਉਹ ਬਿਲਕੁਲ ਹੀ ਅਣਮਨੁੱਖੀ ਵਰਤਾਰਾ ਹੈ ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਮੈਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸ਼੍ਰੀਜੈਸ਼ੰਕਰ ਨੂੰ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਇਸ ਮਾਮਲੇ ਨੂੰ ਅਮਰੀਕੀ ਸਰਕਾਰ ਕੋਲ ਤੁਰੰਤ ਪਹਿਲ ਦੇ ਆਧਾਰ ‘ਤੇ ਉਠਾ ਕੇ ਇਸ ਪੰਜਾਬੀ ਸਿੱਖ ਬੱਚੇ ਨੂੰ ਇਨਸਾਫ ਦੁਆਉਣ ਲਈ ਵੱਡੇ ਪੱਧਰ ‘ਤੇ ਕਦਮ ਚੁੱਕੇ ਜਾਣ। ਇਸ ਸਾਰੇ ਘਟਨਾਕ੍ਰਮ ਕਰਕੇ ਸਮੂਹ ਸਿੱਖ ਤੇ ਪੰਜਾਬੀ ਪਰਿਵਾਰਾਂ ਅੰਦਰ ਗਹਿਰੇ ਦੁੱਖ ਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਮੈਂ ਅਮਰੀਕਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਯੂਨਿਟ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਬੱਚੇ ਨੂੰ ਹਰ ਕਾਨੂੰਨੀ ਤੇ ਲੋੜੀਂਦੀ ਮਾਇਕ ਸਹਾਇਤਾ ਮੁਹੱਈਆ ਕਰਵਾਉਣ ਲਈ ਪਹਿਲਕਦਮੀ ਕਰਨ।
----------- Advertisement -----------
ਫਲੋਰੀਡਾ ਟਰੱਕ ਡ੍ਰਾਈਵਰ ਦੇ ਹੱਕ ‘ਚ ਆਏ ਸੁਖਬੀਰ ਬਾਦਲ, ਕਿਹਾ-‘ਹਰਜਿੰਦਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਮਦਦ ਕਰਾਂਗੇ’
Published on
----------- Advertisement -----------












