ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਗਈ ਧਾਰਮਿਕ ਸਜ਼ਾ ਨੂੰ ਭੁਗਤਨ ਲਈ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਪੁੱਜੇ। ਇੱਥੇ ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਣਾਈ ਸਜ਼ਾ ਦੇ ਤਹਿਤ ਸੇਵਾ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਜਿੱਥੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੂਰੇ ਪ੍ਰਬੰਧ ਕੀਤੇ ਹੋਏ ਹਨ। ਸੁਖਬੀਰ ਬਾਦਲ ਵੱਲੋਂ ਸਜ਼ਾ ਭੁਗਤੇ ਜਾਣ ਦੇ ਮੱਦੇਨਜ਼ਰ ਤਖਤ ਸ਼੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ‘ਚ ਅਕਾਲੀ ਆਗੂ ਵੀ ਪੁੱਜੇ ਹੋਏ ਹਨ। ਉਹਨਾਂ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਲਾਈ ਸਜ਼ਾ ਤਹਿਤ ਤਖਤ ਸਾਹਿਬ ਦੇ ਬਾਹਰ ਪਹਿਰੇਦਾਰੀ ਸ਼ੁਰੂ ਕਰ ਦਿੱਤੀ।
----------- Advertisement -----------
ਤਖਤ ਸ੍ਰੀ ਦਮਦਮਾ ਸਾਹਿਬ ‘ਤੇ ਪੁੱਜੇ ਸੁਖਬੀਰ ਬਾਦਲ, ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ
Published on
----------- Advertisement -----------