June 6, 2026, 1:24 am
----------- Advertisement -----------
HomeNewsLatest Newsਕਿਸਾਨ ਜਥੇਬੰਦੀਆਂ ਵਲੋਂ ਚੋਣ ਲੜਨ ਦੇ ਫ਼ੈਸਲੇ ’ਤੇ ਪੜ੍ਹੋ ਕੀ ਬੋਲੇ ਸੁਖਬੀਰ...

ਕਿਸਾਨ ਜਥੇਬੰਦੀਆਂ ਵਲੋਂ ਚੋਣ ਲੜਨ ਦੇ ਫ਼ੈਸਲੇ ’ਤੇ ਪੜ੍ਹੋ ਕੀ ਬੋਲੇ ਸੁਖਬੀਰ ਬਾਦਲ

Published on

----------- Advertisement -----------

ਜਲੰਧਰ: ਕਿਸਾਨ ਜਥੇਬੰਦੀਆਂ ਦੇ ਚੋਣ ਲੜਨ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਚੋਣਾਂ ਲੜਣ ਦਾ ਅਧਿਕਾਰ ਹਰੇਕ ਜਥੇਬੰਦੀ ਨੂੰ ਹੈ, ਭਾਵੇਂ ਉਹ ਕਿਸਾਨ ਮੋਰਚਾ ਹੋਵੇ ਜਾਂ ਕੋਈ ਹੋਰ। ਹਰੇਕ ਵਿਅਕਤੀ ਨੂੰ ਚੋਣ ਮੈਦਾਨ ’ਚ ਨਿੱਤਰਣ ਦਾ ਹੱਕ ਹੈ ਅਤੇ ਉਹ ਆਪਣੀ ਕਿਸਮਤ ਅਜ਼ਮਾ ਸਕਦਾ ਹੈ। ਉਨ੍ਹਾਂ ਨੇ ਕਿਸਾਨ ਮੋਰਚੇ ਵਲੋਂ ਚੋਣਾਂ ਲੜਣ ਦਾ ਸਵਾਗਤ ਕੀਤਾ ਤੇ ਕਿਹਾ ਕਿ ਜਿੰਨੀਆਂ ਵੀ ਪਾਰਟੀਆਂ ਚੋਣ ਦੰਗਲ ’ਚ ਨਿੱਤਰਣਗੀਆਂ, ਓਨਾ ਹੀ ਲੋਕਾਂ ਨੂੰ ਆਪਣੇ ਹਲਕੇ ਦਾ ਪ੍ਰਤੀਨਿਧੀ ਚੁਣਨ ’ਚ ਸੌਖ ਹੋਵੇਗੀ।

ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਸੰਬੰਧਤ ਸਾਰੇ ਮਸਲੇ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਹੀ ਹੱਲ ਹੋਏ ਹਨ। ਕਿਸਾਨਾਂ ਨੂੰ ਟਿਊਬਵੈੱਲਾਂ ਲਈ ਮੁਫਤ ਬਿਜਲੀ ਬਾਦਲ ਸਰਕਾਰ ਨੇ ਹੀ ਦਿੱਤੀ ਸੀ, ਕਿਸਾਨਾਂ ਲਈ ਸਿੰਚਾਈ ਦੀਆਂ ਸਭ ਤੋਂ ਵੱਧ ਸਹੂਲਤਾਂ ਵੀ ਅਕਾਲੀ ਸਰਕਾਰ ਨੇ ਨਿੱਤ ਹੀ ਉਨ੍ਹਾਂ ਨੂੰ ਦਿੱਤੀਆਂ ਕਿਸਾਨਾਂ ਦਾ ਮੁਆਵਜ਼ਾ ਮੁਆਫ, ਕਿਸਾਨਾਂ ਦੀਆਂ ਫਸਲਾਂ ਦਾ ਮੰਡੀਕਰਨ ਅਤੇ ਹੋਰ ਕਿਸਾਨੀ ਮਸਲੇ ਅਕਾਲੀ ਸਰਕਾਰ ਕੋਲੇ ਹੀ ਹੱਲ ਹੋਏ ਹਨ। ਉਨ੍ਹਾਂ ਕਿਹਾ ਕਿ ਇਕੋ-ਇਕ ਪਾਰਟੀ ਅਕਾਲੀ ਦਲ ਹੈ, ਜਿਸ ਨੇ ਹਮੇਸ਼ਾ ਕਿਸਾਨਾਂ ਦੀ ਬਾਂਹ ਫੜੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...