ਅੰਮ੍ਰਿਤਸਰ: ਸੁਖਬੀਰ ਬਾਦਲ ਨੇ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਹੁਣ ਪਹਿਲਾਂ ਵਾਲੀ ਨਹੀਂ ਰਹੀ। ਹਾਈਕਮਾਨ ਨੂੰ ਵਿਚਾਰ ਕਰਨਾ ਚਾਹੀਦਾ ਹੈ ਕਿ ਅਜਿਹਾ ਕਿਉਂ ਹੋ ਰਿਹਾ ਹੈ। ਪੁਰਾਣੇ ਲੋਕ ਕਾਂਗਰਸ ਪਾਰਟੀ ਛੱਡ ਰਹੇ ਹਨ। ਜਦੋਂ ਸਿੱਧੂ ਵਰਗੇ ਪਾਰਟੀਆਂ ਬਦਲ ਕੇ ਇਥੇ ਪਹੁੰਚੇ ਤਾਂ ਉਨ੍ਹਾਂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ। ਹਰੀਸ਼ ਚੌਧਰੀ ਰਾਜਸਥਾਨ ਛੱਡ ਕੇ ਪੰਜਾਬ ਵਿੱਚ ਬੈਠੇ ਹਨ। ਸਿੱਧੂ ਅਜੇ ਵੀ ਇਸ ਮਾਮਲੇ ਨੂੰ ਲੈ ਕੇ ਹਾਈਕਮਾਂਡ ਨੂੰ ਬਲੈਕਮੇਲ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਅੰਮ੍ਰਿਤਸਰ ਵਿੱਖੇ ਕਾਂਗਰਸ MP ਜਸਬੀਰ ਸਿੰਘ ਦੇ ਭਰਾ ਨੂੰ ਅਕਾਲੀ ਦਲ ‘ਚ ਸ਼ਾਮਲ ਕਰਵਾਉਣ ਪਹੁੰਚੇ ਸਨ ਜਿਸ ਦੌਰਾਨ ਉਨ੍ਹਾਂ ਨੇ ਇਹ ਗੱਲ ਕਹਿ ਹੈ।
----------- Advertisement -----------
ਸੁਖਬੀਰ ਬਾਦਲ ਦਾ ਨਵਜੋਤ ਸਿੰਘ ਸਿੱਧੂ ‘ਤੇ ਹਮਲਾ, ਦਿੱਤਾ ਇਹ ਬਿਆਨ
Published on
----------- Advertisement -----------












