April 30, 2026, 3:36 pm
----------- Advertisement -----------
HomeNewsਬਾਦਲ ਨੇ ਮਜੀਠੀਆ ਦੀ ਗ੍ਰਿਫਤਾਰੀ ’ਤੇ ਰੋਕ ਦਾ ਕੀਤਾ ਸਵਾਗਤ, ਕਿਹਾ ਅਕਾਲੀ...

ਬਾਦਲ ਨੇ ਮਜੀਠੀਆ ਦੀ ਗ੍ਰਿਫਤਾਰੀ ’ਤੇ ਰੋਕ ਦਾ ਕੀਤਾ ਸਵਾਗਤ, ਕਿਹਾ ਅਕਾਲੀ ਦਲ ਦਾ ਨਿਆਂਪਾਲਿਕਾ ਦੀ ਨਿਰਪੱਖਤਾ ‘ਚ ਵਿਸ਼ਵਾਸ ਸਹੀ ਸਾਬਤ ਹੋਇਆ

Published on

----------- Advertisement -----------

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ’ਤੇ ਹਾਈ ਕੋਰਟ ਵੱਲੋਂ ਰੋਕ ਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵੱਲੋਂ ਨਿਆਂਪਾਲਿਕਾ ਦੀ ਨਿਰਪੱਖਤਾ ਵਿਚ ਪ੍ਰਗਟਾਇਆ ਵਿਸ਼ਵਾਸ ਸੱਚਾ ਸਾਬਤ ਹੋਇਆ ਹੈ।


ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਪ੍ਰਧਾਨ ਨੇ ਕਿਹਾ ਕਿ ਨਿਆਂਪਾਲਿਕਾ ਸਾਡੇ ਦੇਸ਼ ਵਿਚ ਤੰਗ ਪ੍ਰੇਸ਼ਾਨ ਕਰਨ ਅਤੇ ਮੁਕੱਦਮੇਬਾਜ਼ੀ ਵਿਚ ਫਸਾਉਣ ਖਿਲਾਫ ਬਚਾਅ ਕਰਦੀ ਹੈ। ਉਹਨਾਂ ਕਿਹਾ ਕਿ ਜਦੋਂ ਵੀ ਕਾਨੁੰਨ ਦੀ ਸਿਆਸੀ ਮੰਤਵਾਂ ਵਾਸਤੇ ਦੁਰਵਰਤੋਂ ਹੁੰਦੀ ਹੈ ਤਾਂ ਇਹ ਨਿਆਂਪਾਲਿਕਾ ਹੈ ਜੋ ਦਖਲ ਦੇ ਕੇ ਵਿਅਕਤੀ ਦਾ ਮਾਣ ਸਤਿਕਾਰ ਬਹਾਲ ਰੱਖਦੀ ਹੈ। ਉਹਨਾਂ ਕਿਹਾ ਕਿ ਅੱਜ ਵੀ ਇਹੋ ਕੁਝ ਹੋਇਆ ਹੈ।

ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਇਹ ਕਹਿੰਦਾ ਰਿਹਾ ਹੈ ਕਿ ਕਾਂਗਰਸ ਸਰਕਾਰ ਅਕਾਲੀ ਲੀਡਰਸ਼ਿਪ ਦੇ ਖਿਲਾਫ ਨਿੱਜੀ ਤੇ ਸਿਆਸੀ ਬਦਲਾਖੋਰੀ ਨਾਲ ਕੰਮ ਕਰ ਰਹੀ ਹੈ ਤੇ ਇਹ ਹਾਲ ਹੀ ਵਿਚ ਵਾਪਰੇ ਘਟਨਾਕ੍ਰਮ ਤੋਂ ਸਾਬਤ ਵੀ ਹੋ ਗਿਆ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਲੋਕਾਂ ਨੁੰ ਇਸ ਨੀਤੀ ਦਾ ਖਮਿਆਜ਼ਾ ਝੱਲਣਾ ਪੈਂਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੁੰ ਕੋਰੋਨਾ ਸੰਕਟ ਦਾ ਚਿੱਤ ਚੇਤਾ ਵੀ ਨਹੀਂ ਸੀਤ ੇ ਨਾ ਹੀ ਇਸਨੇ ਅਮਨ ਕਾਨੁੰਨ ਵਿਵਸਥਾ ਵਿਗੜਨ ਦਾ ਖਿਆਲ ਅਕਾਲੀ ਦਲ ਨੁੰ ਨਿਸ਼ਾਨਾ ਬਣਾਉਣ ਵੇਲੇ ਕੀਤਾ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਤਾਂ ਬੇਅਦਬੀ ਮਾਮਲਿਆਂ ਦਾ ਸਿਆਸੀਕਰਨ ਕਰ ਕੇ ਪੰਜਾਬੀਆਂ ਨੂੰ ਵੀ ਨਾਕਾਮ ਕਰਦੀ ਰਹੀ ਹੈ ਕਿਉਂਕਿ ਇਸਦਾ ਮੰਤਵ ਅਕਾਲੀ ਲੀਡਰਸ਼ਿਪ ਨੁੰ ਇਹਨਾਂ ਘਿਨੌਣੇ ਅਪਰਾਧਾਂ ਵਿਚ ਫਸਾਉਣਾ ਰਿਹਾ ਹੈ।

ਬਾਦਲ ਨੇ ਕਿਹਾ ਕਿ ਪਾਰਟੀ ਨੁੰ ਆਸ ਹੈ ਕਿ ਝੁਠ ’ਤੇ ਸੱਚ ਦੀ ਜਿੱਤ ਹੋਵੇਗੀ। ਉਹਨਾਂ ਕਿਹਾ ਕਿ ਇਹ ਰਿਕਾਰਡ ਦਾ ਹਿੱਸਾ ਹੈ ਕਿ ਬਹੁ ਗਿਣਤੀ ਪੁਲਿਸ ਅਫਸਰਾਂ ਨੇ ਕਾਂਗਰਸ ਸਰਕਾਰ ਦੀ ਬਦਲਾਖੋਰੀ ਦੀ ਨੀਤੀ ਦਾ ਹਿੱਸਾ ਬਣਨ ਤੋਂ ਨਾਂਹ ਕਰ ਦਿੱਤੀ ਸੀ। ਕਈਆਂ ਨੇ ਤਾਂ ਲਿਖਤੀ ਇਤਰਾਜ਼ ਵੀ ਦਿੱਤੇ। ਪਰ ਕਾਂਗਰਸ ਸਰਕਾਰ ਦੋ ਪੁਲਿਸ ਮੁਖੀ ਅਤੇ ਬਿਊਰੋ ਆਫ ਇਨਵੈਸਟੀਗੇਸ਼ਨ ਦੇ ਤਿੰਨ ਮੁਖੀ ਬਦਲਣ ਤੋਂ ਬਾਅਦ ਮਜੀਠੀਆ ਦੇ ਖਿਲਾਫ ਝੁਠਾ ਕੇਸ ਦਰਜ ਕਰਨ ਵਿਚ ਸਫਲ ਹੋ ਗਈ। ਉਹਨਾਂ ਕਿਹਾ ਕਿ ਸਾਨੂੰ ਪੂਰਨ ਵਿਸ਼ਵਾਸ ਹੈ ਕਿ ਨਿਆਂਇਕ ਪ੍ਰਕਿਰਿਆ ਇਸਨੁੰ ਗਲਤ ਸਾਬਤ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...