November 11, 2026, 3:42 pm
----------- Advertisement -----------
HomeNewsBreaking Newsਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਸੁਖਬੀਰ ਬਾਦਲ ਦਾ ਅਸਤੀਫ਼ਾ...

ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ, ਸੁਖਬੀਰ ਬਾਦਲ ਦਾ ਅਸਤੀਫ਼ਾ ਹੋਇਆ ਮਨਜ਼ੂਰ

Published on

----------- Advertisement -----------

 ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਸੁਖਬੀਰ ਦੇ ਅਸਤੀਫ਼ੇ ਬਾਰੇ ਫ਼ੈਸਲਾ ਲਿਆ ਜਾਣਾ ਸੀ।ਜਿਥੇ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਦੱਸ ਦੇਈਏ ਕਿ ਸੁਖਬੀਰ 2008 ਤੋਂ ਲਗਾਤਾਰ ਪਾਰਟੀ ਪ੍ਰਧਾਨ ਦੇ ਅਹੁਦੇ ‘ਤੇ ਕਾਬਜ਼ ਸਨ ਪਰ 2024 ‘ਚ ਬਾਗੀ ਧੜੇ ਨੇ ਸੁਖਬੀਰ ਬਾਦਲ ਖਿਲਾਫ਼ ਅਕਾਲ ਤਖਤ ‘ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਸੁਖਬੀਰ ਨੂੰ ਅਕਾਲ ਤਖ਼ਤ ‘ਤੇ ਤਲਬ ਕੀਤਾ ਗਿਆ ਸੀ ਅਤੇ ਬਾਅਦ ‘ਚ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 16 ਨਵੰਬਰ ਨੂੰ ਸੁਖਬੀਰ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ, ਜਿਸ ਸਬੰਧੀ ਫ਼ੈਸਲਾ ਪੈਂਡਿੰਗ ਰੱਖਿਆ ਗਿਆ ਸੀ ਪਰ ਅੱਜ ਵਰਕਿੰਗ ਕਮੇਟੀ ਵੱਲੋਂ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ।ਸੁਖਬੀਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਨੇ ਕੇਵਲ ਸੁਖਬੀਰ ਬਾਦਲ ਦੇ ਅਸਤੀਫ਼ੇ ਦੇ ਆਦੇਸ਼ ਨਹੀਂ ਦਿੱਤੇ ਸਨ ਸਗੋਂ ਜਿਨ੍ਹਾਂ-ਜਿਨ੍ਹਾਂ ਨੇ ਅਸਤੀਫ਼ਾ ਦਿੱਤਾ ਉਨ੍ਹਾਂ ਨੂੰ ਮਨਜ਼ੂਰ ਕਰਨ ਲਈ ਕਿਹਾ ਸੀ। ਇਸ ਲਈ 2 ਦਸੰਬਰ ਦੇ ਹੁਕਮਨਾਮੇ ਨੂੰ ਇਨ ਬਿਨ ਲਾਗੂ ਕਰ ਕੇ 7 ਮੈਂਬਰੀ ਕਮੇਟੀ ਨੂੰ ਜ਼ਿੰਮੇਵਾਰੀ ਦਿੱਤੀ ਜਾਵੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...