October 8, 2026, 4:24 pm
----------- Advertisement -----------
HomeNewsBreaking Newsਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ (ਮਹਾਰਾਸ਼ਟਰ) ‘ਚ ਹਮਲਾ ਕਰਨ ਵਾਲੇ ਮੁਲਜ਼ਮ ਨੂੰ ਮੁੱਦਖੇੜ ਅਦਾਲਤ ‘ਚ ਪੇਸ਼ ਕੀਤਾ ਗਿਆ। ਪੇਸ਼ੀ ਤੋਂ ਬਾਅਦ ਕੋਰਟ ਨੇ ਮੁਲਜ਼ਮ ਜਸਪਾਲ ਸਿੰਘ (62) ਨੂੰ 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਹੁਣ ਇਸ ਮਾਮਲੇ ‘ਚ ਹਮਲੇ ਦੇ ਪਿੱਛੇ ਦੇ ਮਕਸਦ ਦੀ ਜਾਂਚ ਕਰੇਗੀ ਤੇ ਮੁਲਜ਼ਮ ਤੋਂ ਪੁੱਛਗਿੱਛ ਰਾਹੀਂ ਹੋਰ ਜਾਣਕਾਰੀ ਪ੍ਰਾਪਤ ਕਰੇਗੀ। ਸੁਖਬੀਰ ਸਿੰਘ ਬਾਦਲ ‘ਤੇ 13 ਅਗਸਤ ਨੂੰ ਹਮਲਾ ਹੋਇਆ ਸੀ। ਨਿਹੰਗ ਬਾਣਾ ਪਾਏ ਹੋਏ ਜਸਪਾਲ ਸਿੰਘ ਨੇ ਉਨ੍ਹਾਂ ਨੇ ਹਮਲਾ ਕੀਤਾ ਸੀ। ਹਾਲਾਂਕਿ, ਮੌਕੇ ‘ਤੇ ਮੌਜੂਦ ਸੁਰੱਖਿਆ ਕਰਮੀਆਂ ਨੇ ਹਮਲਾਵਰ ਨਿਹੰਗ ਨੂੰ ਤੁਰੰਤ ਦਬੋਚ ਲਿਆ। ਹੁਣ ਤੱਕ ਦੀ ਪੁਲਿਸ ਪੁੱਛਗਿੱਛ ਦੌਰਾਨ ਇਹ ਵੱਡਾ ਖ਼ੁਲਾਸਾ ਹੋਇਆ ਹੈ ਕਿ ਹਮਲਾਵਰ ਨਿਹੰਗ ਜਸਪਾਲ ਸਿੰਘ ਸੁਖਬੀਰ ਬਾਦਲ ਦੀ ਛਾਤੀ ਤੇ ਵਾਰ ਕਰਕੇ ਉਨ੍ਹਾਂ ਦੀ ਜਾਨ ਲੈਣ ਦੀ ਕੋਸ਼ਿਸ਼ ‘ਚ ਸੀ। ਸੁਖਬੀਰ ਬਾਦਲ ਦੀ ਬਾਂਹ ਗੰਭੀਰ ਜ਼ਖ਼ਮੀ ਹੋ ਗਈ ਸੀ। ਉਨ੍ਹਾਂ ਦੀ ਬਾਂਹ ‘ਤੇ ਟਾਂਕੇ ਲੱਗੇ ਹਨ। ਉੱਥੇ ਹੀ, ਉਨ੍ਹਾਂ ਨੂੰ ਬਚਾਉਣ ਵਾਲੇ ਸੁਰੱਖਿਆ ਕਰਮਚਾਰੀ ਦੇ ਹੱਥ ‘ਤੇ ਵੀ ਸੱਟ ਲੱਗੀ ਹੈ। ਬੀਤੇ ਦਿਨ ਹਰਸਿਮਰਤ ਕੌਰ ਨੇ ਜਾਣਕਾਰੀ ਦਿੱਤੀ ਸੀ ਕਿ ਸੁਖਬੀਰ ਬਾਦਲ ਦੀ ਬਾਂਹ ‘ਤੇ 150 ਤੋਂ ਵੱਧ ਟਾਂਕੇ ਲੱਗੇ ਹਨ। ਉਨ੍ਹਾਂ ਨੇ ਹਮਲੇ ਲਈ ਵਰਤੇ ਗਏ ਹਥਿਆਰ ਤੇ ਸੁਖਬੀਰ ਬਾਦਲ ਦੀ ਬਾਂਹ ‘ਤੇ ਲੱਗੇ ਟਾਂਕਿਆਂ ਦੀ ਫੋਟੋ ਮੀਡੀਆ ਸਾਹਮਣੇ ਦਿਖਾਈ ਸੀ। ਇਸ ਤੋਂ ਪਹਿਲਾਂ ਹਰਸਿਮਰਤ ਕੌਰ ਬਾਦਲ ਨੇ 15 ਅਗਸਤ ਵਾਲੇ ਦਿਨ ਇੱਕ ਸਮਾਗਮ ‘ਚ ਕਿਹਾ ਕਿ ਸਿਰਫ਼ ਦੋ ਸਾਲਾਂ ਚ ਸੁਖਬੀਰ ਸਿੰਘ ਬਾਦਲ ਤੇ ਇਹ ਦੂਜਾ ਹਮਲਾ ਹੈ। ਉਨ੍ਹਾਂ ਇਲਜ਼ਾਮ ਲਗਾਇਆ ਕਿ ਇਹ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ 2015 ਤੋਂ ਰਚੀ ਜਾ ਰਹੀ ਇੱਕ ਸੋਚੀ-ਸਮਝੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...