June 18, 2026, 2:24 am
----------- Advertisement -----------
HomeNewsBreaking Newsਦਰਿਆਈ ਪਾਣੀ ਇਕ ’ਵਿਵਾਦ’ ਨਹੀਂ, ਸਗੋਂ ਪੰਜਾਬ ਦੀ ਸਿੱਧੀ ਲੁੱਟ : ਸੁਖਬੀਰ...

ਦਰਿਆਈ ਪਾਣੀ ਇਕ ’ਵਿਵਾਦ’ ਨਹੀਂ, ਸਗੋਂ ਪੰਜਾਬ ਦੀ ਸਿੱਧੀ ਲੁੱਟ : ਸੁਖਬੀਰ ਸਿੰਘ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ

Published on

----------- Advertisement -----------

: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਕੋਈ ਵਿਵਾਦ ਨਹੀਂ, ਬਲਕਿ ਦੇਸ਼ ਭਗਤ ਲੋਕਾਂ ਦੇ ਸਰਹੱਦੀ ਸੂਬੇ ਦੀ ਸਿੱਧੀ ਲੁੱਟ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬੀਆਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਪਹਿਲਾਂ ਵੀ ਇਹਨਾਂ ਕਾਰਣਾਂ ਕਰ ਕੇ ਹੀ ਦੋ ਦਹਾਕਿਆਂ ਤੱਕ ਅਸੀਂ ਸੰਤਾਪ ਹੰਢਾਇਆ। ਉਹਨਾਂ ਕਿਹਾ ਕਿ ਨਿਆਂ ਹੀ ਦੇਸ਼ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਸਰਵੋਤਮ ਗਰੰਟੀ ਹੈ।

ਉਨ੍ਹਾਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Letter To PM) ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਕਿ ਬੀਤੇ ਸਮੇਂ ਦੀਆਂ ਤਕਲੀਫਾਂ ਦੇ ਕਾਰਣਾਂ ਨੂੰ ਦੂਰ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਦੀਆਂ ਵਾਜਬ ਸ਼ਿਕਾਇਤਾਂ ਦੂਰ ਕਰਨ ਅਤੇ ਬੀਤੇ ਸਮੇਂ ਵਿਚ ਲੰਘਿਆ ਤਕਲੀਫਦੇਹ ਸਮਾਂ ਮੁੜ ਨਾ ਆਵੇ, ਇਹ ਕੌਮੀ ਤਰਜੀਹ ਹੋਣੀ ਚਾਹੀਦੀ ਹੈ। ਦਰਿਆਈ ਪਾਣੀਆਂ ਦੇ ਮਸਲੇ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਸਾਨੂੰ ਨਿਆਂ ਦੇਣ ਵਾਸਤੇ ਵੀ ਉਹੀ ਸਿਧਾਂਤ ਲਾਗੂ ਹੋਣੇ ਚਾਹੀਦੇ ਹਨ ਜੋ ਸਾਰੇ ਦੇਸ਼ ਵਿਚ ਅੰਤਰ ਰਾਜੀ ਵਿਵਾਦਾਂ ਦੇ ਹੱਲ ਵਾਸਤੇ ਲਾਗੂ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਪੰਜਾਬੀ ਕੋਈ ਅਹਿਸਾਨ ਨਹੀਂ ਮੰਗ ਰਹੇ ਬਲਕਿ ਸਿਰਫ ਨਿਆਂ ਮੰਗ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਉਹਨਾਂ ਅਤੇ ਉਹਨਾਂ ਦੀ ਪਾਰਟੀ ਨੇ ਹਰਿਆਣਾ ਅਤੇ ਰਾਜਸਥਾਨ ਨੂੰ ਵਾਅਦਾ ਕੀਤਾ ਹੈ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਉਹਨਾਂ ਦੇ ਖੇਤਾਂ ਤੱਕ ਪਹੁੰਚੇਗਾ। ਅਜਿਹਾ ਕਰਨ ਨਾਲ ਪੰਜਾਬ ਦਾ ਇਹ ਵਾਜਬ ਕੇਸ ਕਮਜ਼ੋਰ ਹੋਇਆ ਹੈ ਕਿ ਉਸ ਕੋਲ ਦੇਣ ਵਾਸਤੇ ਇਕ ਵੀ ਬੂੰਦ ਪਾਣੀ ਫਾਲਤੂ ਨਹੀਂ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਮਾਮਲੇ ਦੀ ਗੰਭੀਰਤਾ ਨਾ ਸਮਝਦਿਆਂ ਇਸ ਮਾਮਲੇ ਵਿਚ ਦੋਗਲੇਪਨ ਨਾਲ ਅੱਗ ਨਾਲ ਖੇਡ ਰਹੇ ਹਨ। ਉਹਨਾਂ ਕਿਹਾ ਕਿ ਇਹ ਦੋਗਲਾਪਨ ਖਤਮ ਹੋਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਜਾਂ ਕਿਸੇ ਵੀ ਮਾਮਲੇ ’ਤੇ ਪੰਜਾਬ ਨਾਲ ਵਿਤਕਰੇ ਪ੍ਰਤੀ ਮੂਕ ਦਰਸ਼ਕ ਬਣ ਕੇ ਨਹੀਂ ਬੈਠੇਗਾ। ਉਹਨਾਂ ਕਿਹਾ ਕਿ ਸੂਬੇ ਨਾਲ ਕੋਈ ਅਨਿਆਂ ਨਾ ਹੋਵੇ, ਇਹ ਯਕੀਨੀ ਬਣਾਉਣ ਵਾਸਤੇ ਅਸੀਂ ਸ਼ਾਂਤਮਈ ਤਰੀਕੇ ਨਾਲ ਲੋਕ ਲਹਿਰ ਵਿੱਢਣ ਦੇ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਕਰਾਂਗੇ।

ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਤੇ ਹਰਿਆਣਾ ਪੰਜਾਬ ਦੇ ਇਕਲੋਤੇ ਕੁਦਰਤੀ ਸਰੋਤ ਦਰਿਆਈ ਪਾਣੀਆਂ ਦੇ ਗੈਰ ਕਾਨੂੰਨੀ ਲਾਭ ਪਾਤਰ ਰਹੇ ਹਨ ਤੇ ਇਹ ਰੀਪੇਰੀਅਨ ਸਿਧਾਂਤ ਜੋ ਕਿ ਦਰਿਆਈ ਪਾਣੀਆਂ ਦੀ ਵੰਡ ਵਾਸਤੇ ਕੌਮੀ ਤੇ ਕੌਮਾਂਤਰੀ ਮਾਮਲਿਆਂ ਵਿਚ ਲਾਗੂ ਹੋਣ ਵਾਲਾ ਇਕਲੌਤਾ ਸਿਧਾਂਤ ਹੈ, ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਨਾ ਤਾਂ ਹਰਿਆਣਾ ਤੇ ਨਾ ਹੀ ਰਾਜਸਥਾਨ ਰੀਪੇਰੀਅਨ ਰਾਜ ਹਨ।

ਉਹਨਾਂ ਅਫਸੋਸ ਜ਼ਾਹਰ ਕੀਤਾ ਕਿ ਪੰਜਾਬ ਨਾਲ ਨਿਆਂਇਕ ਫਰੰਟ ’ਤੇ ਵੀ ਅਨਿਆਂ ਹੋਇਆ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਜੀ ਦੀ ਅਗਵਾਈ ਵਾਲੀ ਸਰਕਾਰ ਨੂੰ ਮਾਣਯੋਗ ਸੁਪਰੀਮ ਕੋਰਟ ਨੇ ਪੰਜਾਬ ਨੂੰ ਇਹ ਹੁਕਮ ਤਾਂ ਦੇ ਦਿੱਤਾ ਕਿ ਉਹ ਸਤਲੁਜ ਯਮੁਨਾ ਲਿੰਕ ਨਹਿਰ ਦੀ ਉਸਾਰੀ ਸ਼ੁਰੂ ਕਰੇ ਪਰ ਇਸ ਬੁਨਿਆਦੀ ਗੱਲ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ ਕਿ ਜਦ ਪਾਣੀ ਹੀ ਨਹੀਂ ਹੈ ਤਾਂ ਨਹਿਰ ਕਿਉਂ ਬਣਾਈ ਜਾਏ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਇਹ ਹੁਕਮ ਲਾਗੂ ਕਰਨ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਨਾਲ ਸਮਝੌਤਾ ਕਰਨ ਦੀ ਥਾਂ ਜੇਲ੍ਹ ਜਾਣ ਨੂੰ ਤਰਜੀਹ ਦੇਣਗੇ। 

ਸੁਖਬੀਰ ਸਿੰਘ ਬਾਦਲ ਨੇ ਇਸ ਮਗਰੋਂ ਹੁਕਮ ਜਾਰੀ ਕੀਤਾ ਕਿ SYL ਲਈ ਐਕਵਾਇਰ ਕੀਤੀ ਜ਼ਮੀਨ ਉਹਨਾਂ ਦੇ ਅਸਲ ਮਾਲਕ ਕਿਸਾਨਾਂ ਨੂੰ ਵਾਪਸ ਕੀਤੀ ਜਾਵੇ। ਹਰਿਆਣਾ ਲਈ ਪਾਣੀ ਛੱਡਣ ਦੇ ਤਾਜ਼ਾ ਵਿਵਾਦ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਨੇ ਦਰਿਆਈ ਪਾਣੀਆਂ ਵਿਚੋਂ ਮਿਲੇ ਆਪਣੇ ਹਿੱਸੇ ਨਾਲੋਂ ਵੱਧ ਪਾਣੀ ਵਰਤ ਲਿਆ ਹੈ ਜਦੋਂ ਕਿ ਇਸਨੂੰ ਪਾਣੀ ਦੀ ਗਲਤ ਵੰਢ ਹੋਈ ਕਿਉਂਕਿ ਇਸਦਾ ਤਾਂ ਦਰਿਆਈ ਪਾਣੀਆਂ ’ਤੇ ਹੱਕ ਹੀ ਨਹੀਂ ਬਣਦਾ। ਉਹਨਾਂ ਕਿਹਾ ਕਿ ਬਜਾਏ ਪੰਜਾਬ ਦਾ ਅਹਿਸਾਨ ਮੰਨਣ ਦੇ, ਹਰਿਆਣਾ ਹੋਰ ਵੱਧ ਪਾਣੀ ਦੀ ਮੰਗ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...