ਬੀਤੇ ਦਿਨੀਂ ਦਰਬਾਰ ਸਾਹਿਬ ਵਿਚ ਸੁਖਬੀਰ ਬਾਦਲ ਤੇ ਹਮਲਾ ਹੋਇਆ ਸੀ। ਇਸ ਮਾਮਲੇ ‘ਤੇ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਨੇ ਅੱਜ ਇਸ ਸਬੰਧੀ ਸੋਸ਼ਲ਼ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ। ਜਿਸ ’ਚ ਸੁਖਬੀਰ ਸਿੰਘ ਬਾਦਲ ਨੇ ਪੋਸਟ ਲਿਖਕੇ ਕਿਹਾ ਕਿ ਕਿਸੇ ਦੀ ਜਾਨ ਬਚਾਉਣ ਲਈ ਆਪਣੀ ਜਾਨ ਦਾਅ ‘ਤੇ ਲਾਉਣੀ ਕੋਈ ਸੌਖੀ ਗੱਲ ਨਹੀਂ। ਏ. ਐਸ.ਆਈ . ਜਸਵੀਰ ਸਿੰਘ ਅਤੇ ਏ. ਐਸ.ਆਈ . ਹੀਰਾ ਸਿੰਘ, ਦੋਵੇਂ ਸ. ਪ੍ਰਕਾਸ਼ ਸਿੰਘ ਜੀ ਬਾਦਲ ਸਾਬ੍ਹ ਦੇ ਸਮੇਂ ਤੋਂ ਹੀ ਸਾਡੇ ਪਰਿਵਾਰ ਦਾ ਹਿੱਸਾ ਹਨ। ਇਨ੍ਹਾਂ ਵੱਲੋਂ ਬੀਤੇ ਕੱਲ੍ਹ ਵਿਖਾਈ ਦਲੇਰੀ ਅਤੇ ਵਫਾਦਾਰੀ ਦਾ ਮੁੱਲ ਮੈਂ ਅਤੇ ਮੇਰਾ ਪਰਿਵਾਰ ਸਾਰੀ ਉਮਰ ਨਹੀਂ ਮੋੜ ਸਕਦੇ। ਵਾਹਿਗੁਰੂ ਇਨ੍ਹਾਂ ਨੂੰ ਲੰਮੀ ਉਮਰ, ਚੰਗੀ ਸਿਹਤ ਅਤੇ ਹਰ ਖੁਸ਼ੀ ਬਖਸ਼ੇ। ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੇਵਾ ਨਿਭਾ ਰਹੇ ਸੁਖਬੀਰ ਬਾਦਲ ’ਤੇ ਨਰਾਇਣ ਸਿੰਘ ਚੌੜਾ ਵਲੋਂ ਹਮਲਾ ਕੀਤਾ ਗਿਆ ਸੀ । ਅੱਜ ਪੁਲਿਸ ਨੇ ਉਸ ਅਦਾਲਤ ’ਚ ਪੇਸ਼ ਕੀਤਾ । ਜਿਥੇ ਮਾਨਯੋਗ ਅਦਾਲਤ ਵਲੋਂ ਨਰਾਇਣ ਸਿੰਘ ਚੌੜਾ ਨੂੰ 3 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ। ਪੁਲਿਸ ਵਲੋਂ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਬਚਾਅ ਪੱਖ ਦੀਆਂ ਦਲੀਲਾਂ ਦੇ ਚਲਦਿਆਂ ਮਾਣਯੋਗ ਅਦਾਲਤ ਨੇ 3 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਹੈ। ਚੌੜਾ ਦੇ ਵਕੀਲਾਂ ਨੇ ਪੁਲਿਸ ’ਤੇ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ’ਚ ਰੱਖਣ ਦਾ ਦੋਸ਼ ਲਗਾਇਆ ਹੈ। ਪੁਲਿਸ 24 ਘੰਟੇ ਤੋਂ ਵੱਧ ਸਮਾਂ ਹਿਰਾਸਤ ’ਚ ਨਹੀਂ ਰੱਖ ਸਕਦੀ। ਬਚਾਅ ਪੱਖ ਦੀਆਂ ਦਲੀਲਾਂ ਦੇ ਆਧਾਰ ’ਤੇ ਮਾਨਯੋਗ ਜੱਜ ਨੇ ਜਿਮਣੀਆਂ ਸੀਜ ਕੀਤੀਆਂ। ਕੌਣ -ਕੌਣ ਲੋਕ ਸਾਜਿਸ਼ ਦਾ ਹਿੱਸਾ ਹਨ ਅਤੇ ਕਿਥੋਂ ਹਥਿਆਰ ਹਾਸਿਲ ਹੋਏ ਪੁਲਿਸ 3 ਦਿਨ ਦੀ ਪੁੱਛਗਿੱਛ ਤੋਂ ਬਾਅਦ ਹੋਰ ਗ੍ਰਿਫਤਾਰੀਆਂ ਹੋ ਸਕਦੀਆਂ ਹਨ।
----------- Advertisement -----------
ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦਾ ਬਿਆਨ ਆਇਆ ਸਾਹਮਣੇ,ਕੀਤੀ ਜਾਨ ਬਚਾਉਣ ਵਾਲਿਆ ਦੀ ਤਾਰੀਫ਼
Published on
----------- Advertisement -----------