November 19, 2026, 3:43 am
----------- Advertisement -----------
HomeNewsBreaking News ਸੁਖਦੇਵ ਸਿੰਘ ਢੀਂਡਸਾ ਨੂੰ ਅੱਜ ਅੰਤਿਮ ਵਿਦਾਈ; ਜੱਦੀ ਪਿੰਡ ’ਚ ਕੀਤਾ ਜਾਵੇਗਾ...

 ਸੁਖਦੇਵ ਸਿੰਘ ਢੀਂਡਸਾ ਨੂੰ ਅੱਜ ਅੰਤਿਮ ਵਿਦਾਈ; ਜੱਦੀ ਪਿੰਡ ’ਚ ਕੀਤਾ ਜਾਵੇਗਾ ਅੰਤਿਮ ਸਸਕਾਰ

Published on

----------- Advertisement -----------

ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਅੱਜ ਸੰਗਰੂਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਦੇਹ ਨੂੰ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਰਾਹੀਂ ਸਵੇਰੇ 10:30 ਤੋਂ 11:00 ਵਜੇ ਦੇ ਵਿਚਕਾਰ ਸੰਗਤ ਦੇ ਅੰਤਿਮ ਦਰਸ਼ਨਾਂ ਲਈ ਸੰਗਰੂਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਲਿਆਂਦਾ ਜਾਵੇਗਾ। ਅੰਤਿਮ ਸਸਕਾਰ ਸੰਗਰੂਰ ਤੋਂ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਸੰਗਰੂਰ ਲਈ ਦੁਪਹਿਰ 3 ਵਜੇ ਦੇ ਕਰੀਬ ਰਵਾਨਾ ਹੋਵੇਗਾ।

ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਦੀ ਦੇਹ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਕਈ ਮਸ਼ਹੂਰ ਹਸਤੀਆਂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਇਸ ਦੌਰਾਨ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਆਗੂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੇ।

ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਕਰੀਅਰ ’ਤੇ ਇੱਕ ਝਾਂਤ

ਸੁਖਦੇਵ ਸਿੰਘ ਢੀਂਡਸਾ ਨੇ  ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਵਿਦਿਆਰਥੀ ਜੀਵਨ ਤੋਂ ਕੀਤੀ 

ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਵਿਦਿਆਰਥੀ ਜਥੇਬੰਦੀ ਦੇ ਸੈਕਟਰੀ ਤੋਂ ਬਾਅਦ ਪ੍ਰਧਾਨ ਬਣੇ 

ਬੀਏ ਕਰਨ ਉਪਰੰਤ ਪਿੰਡ ਉਭਾਵਾਲ ਦੇ ਸਰਪੰਚ ਬਣੇ 

ਸਰਗਰਮ ਸਿਆਸਤ 1972 ਵਿਚ ਧਨੌਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਕੇ ਵਿਧਾਇਕ ਬਣਕੇ ਕੀਤੀ 

ਕਾਂਗਰਸ ਦੀ ਉਮੀਦਵਾਰ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਨੂੰ ਹਰਾਇਆ ਸੀ।

ਉਸ ਸਮੇਂ ਗਿਆਨੀ ਜ਼ੈਲ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀ ਸਰਕਾਰ ਬਣੀ, ਲੇਕਿਨ ਢੀਂਡਸਾ ਨੇ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਪ੍ਰੇਰਨਾ ਸਦਕਾ ਅਕਾਲੀ ਦਲ ਵਿੱਚ ਸ਼ਾਮਿਲ ਹੋਏ।

ਉਹ ਚਾਰ ਵਾਰ ਵਿਧਾਇਕ, ਇੱਕ ਵਾਰ ਲੋਕ ਸਭਾ ਮੈਂਬਰ ਅਤੇ ਦੋ ਵਾਰ ਰਾਜ ਸਭਾ ਦੇ ਮੈਂਬਰ ਬਣੇ।

1972 ਧਨੌਲਾ ਤੋਂ ਅਜ਼ਾਦ ਉਮੀਦਵਾਰ ਵਜੋਂ 

1977 ਸੁਨਾਮ ਹਲਕਾ ਅਕਾਲੀ ਦਲ ਦੇ ਉਮੀਦਵਾਰ ਵਜੋਂ 

1980 ਸੰਗਰੂਰ ਅਕਾਲੀ ਦਲ ਦੇ ਉਮੀਦਵਾਰ ਵਜੋਂ 

1985 ਸੁਨਾਮ ਅਕਾਲੀ ਉਮੀਦਵਾਰ ਵਜੋਂ 

ਪੰਜਾਬ ਸਰਕਾਰ ਵਿੱਚ ਮੰਤਰੀ ਅਤੇ ਐਨਡੀਏ ਸਰਕਾਰ ਵਿਚ ਅਟੱਲ ਬਿਹਾਰੀ ਵਾਜਪਾਈ ਦੀ ਅਗਵਾਈ ਹੇਠਲੀ ਸਰਕਾਰ ਵਿਚ ਕੇਂਦਰੀ ਵਜਾਰਤ ਵਿੱਚ ਕੈਬਨਿਟ ਮੰਤਰੀ ਰਹੇ।

ਖੇਡਾਂ ਵੱਲ ਵਿਸ਼ੇਸ਼ ਰੁਚੀ ਰੱਖਦਿਆਂ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਰਹੇ।

ਸਾਲ 2000 ਤੋਂ ਕੇਂਦਰੀ ਸਿਆਸਤ ਵਿੱਚ ਸਰਗਰਮ ਰਹੇ 

ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਪੰਜ ਵਾਰ ਵਿਧਾਇਕ ਬਣੇ ਅਤੇ ਦਸ ਸਾਲ ਪੰਜਾਬ ਵਿੱਚ ਕੈਬਨਿਟ ਮੰਤਰੀ ਦੇ ਅਹੁਦਿਆਂ ਤੇ ਕਾਰਜਸ਼ੀਲ ਰਹੇ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...