ਪੰਜਾਬ ਪੁਲਿਸ ਨੇ ਅੱਜ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਇਸ ਦੀ ਅਜੇ ਅਧਿਕਾਰਿਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਪੁਲਿਸ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ, “ਮੈਂ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦਾ ਸਵਾਗਤ ਕਰਦਾ ਹਾਂ। ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖੋ ਅਤੇ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰੋ।”