June 27, 2026, 4:42 am
----------- Advertisement -----------
HomeNewsLatest Newsਚੋਣਾਂ ਤੋਂ ਪਹਿਲਾਂ ਕਾਂਗਰਸ ਲੀਡਰਾਂ 'ਚ ਕਲੇਸ਼!, ਆਸ਼ੂ ਤੋਂ ਬਾਅਦ ਰੰਧਾਵਾ ਹੋਏ...

ਚੋਣਾਂ ਤੋਂ ਪਹਿਲਾਂ ਕਾਂਗਰਸ ਲੀਡਰਾਂ ‘ਚ ਕਲੇਸ਼!, ਆਸ਼ੂ ਤੋਂ ਬਾਅਦ ਰੰਧਾਵਾ ਹੋਏ ਸਿੱਧੂ ਖਿਲਾਫ

Published on

----------- Advertisement -----------

ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ ਨੂੰ ਬਸ ਕੁੱਝ ਹੀ ਸਮਾਂ ਰਹਿ ਗਿਆ ਹੈ। ਅਜਿਹੇ ‘ਚ ਜਿੱਥੇ ਪਾਰਟੀਆਂ ਵਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਉੱਥੇ ਹੀ ਕਾਂਗਰਸ ‘ਚ ਇਕ ਵੱਡੀ ਸਮੱਸਿਆ ਆ ਗਈ ਹੈ। ਪਾਰਟੀ ਦੇ ਲੀਡਰਾਂ ‘ਚ ਇੱਕ ਦੂਜੇ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਹੁਣ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਿੱਧੂ ਨੂੰ ਲੰਮੇ ਹੱਥੀਂ ਲਿਆ ਹੈ। ਰੰਧਾਵਾ ਨੇ ਕਿਹਾ ਕਿ ”ਸਿੱਧੂ ਅਤੀ ਖ਼ਾਹਿਸ਼ੀ ਹਨ। ਉਨ੍ਹਾਂ ਨੂੰ ‘ਮੈਂ’ ਦੀ ਬਜਾਏ ਇਹ ਕਹਿਣਾ ਚਾਹੀਦਾ ਹੈ ਕਿ ਮੇਰੀ ਪਾਰਟੀ ਕਰੇਗੀ।

ਰੰਧਾਵਾ ਨੇ ਇਹ ਵੀ ਕਿਹਾ ਕਿ ਸਟੇਜ ’ਤੇ ਖੜ੍ਹੇ ਹੋ ਕੇ ਉਮੀਦਵਾਰ ਦਾ ਐਲਾਨ ਕਰਨਾ ਕਾਂਗਰਸ ਦੀ ਰਵਾਇਤ ਨਹੀਂ ਹੈ।” ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੀ ਜ਼ੁਬਾਨ ਬੰਦ ਰੱਖਣੀ ਚਾਹੀਦੀ ਹੈ। ਕਿਉਂਕਿ ਮਾਮਲਾ ਅਦਾਲਤ ’ਚ ਹੈ। ਸਿੱਧੂ ਨੂੰ ਇਹ ਸੰਦੇਸ਼ ਨਹੀਂ ਦੇਣਾ ਚਾਹੀਦਾ ਕਿ ਕੋਈ ਸਿਆਸੀ ਬਦਲਾਖੋਰੀ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਰੰਧਾਵਾ ਤੋਂ ਪਹਿਲਾਂ ਆਸ਼ੂ ਨੇ ਵੀ ਸਿੱਧੂ ਦੇ ‘ਮੈਂ’ ਅਤੇ ਪਾਰਟੀ ਰਵਾਇਤ ਨੂੰ ਸਿੱਖਣ ਦੀ ਸਲਾਹ ਦਿੱਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...